ਮਃ

Fifth Mehl:

ਪੰਜਵੀਂ ਪਾਤਿਸ਼ਾਹੀ।

ਰਾਮੁ ਰਮਹੁ ਬਡਭਾਗੀਹੋ ਜਲਿ ਥਲਿ ਮਹੀਅਲਿ ਸੋਇ

Contemplate the Lord, O very fortunate ones; He is pervading in the water, the land and the sky.

ਹੇ ਵੱਡੇ ਭਾਗਾਂ ਵਾਲਿਓ! ਉਸ ਪਰਮਾਤਮਾ ਨੂੰ ਸਿਮਰੋ ਜੋ ਪਾਣੀ ਵਿਚ ਧਰਤੀ ਦੇ ਅੰਦਰ ਧਰਤੀ ਦੇ ਉਪਰ (ਹਰ ਥਾਂ) ਮੌਜੂਦ ਹੈ। ਜਲਿ = ਪਾਣੀ ਵਿਚ। ਥਲਿ = ਧਰਤੀ ਦੇ ਅੰਦਰ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਤੇ, ਧਰਤੀ ਦੇ ਉੱਤੇ, ਭਾਵ, ਆਕਾਸ਼ ਵਿਚ।

ਨਾਨਕ ਨਾਮਿ ਅਰਾਧਿਐ ਬਿਘਨੁ ਲਾਗੈ ਕੋਇ ॥੨॥

O Nanak, worshipping the Naam, the Name of the Lord, the mortal encounters no misfortune. ||2||

ਹੇ ਨਾਨਕ! ਜੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਜੀਵਨ-ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ॥੨॥ ਨਾਮਿ = {ਅਧਿਕਰਣ ਕਾਰਕ, ਇਕ-ਵਚਨ}। ਨਾਮਿ ਅਰਾਧਿਐ = (ਪੂਰਬ ਪੂਰਨ ਕਾਰਦੰਤਕ, Locative Absolute) ਜੇ ਨਾਮ ਸਿਮਰੀਏ} ॥੨॥