ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਿਸ਼ਾਹੀ।
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥
One who does not serve the Guru as Gurmukh, who does not love the Lord's Name,
ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ,
ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥
and who does not savor the taste of the Shabad, shall die, and be reborn, over and over again.
ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ।
ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥
The blind, self-willed manmukh does not think of the Lord; why did he even come into the world?
ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਕਿਤੁ = ਕਾਹਦੇ ਲਈ। ਸੈਸਾਰਿ = ਸੰਸਾਰ ਵਿਚ।
ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
O Nanak, that Gurmukh, upon whom the Lord casts His Glance of Grace, crosses over the world-ocean. ||1||
ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥