ਫਰੀਦਾ ਡੁਖਾ ਸੇਤੀ ਦਿਹੁ ਗਇਆ ਸੂਲਾਂ ਸੇਤੀ ਰਾਤਿ ॥
Fareed, the day passes painfully; the night is spent in anguish.
ਹੇ ਫਰੀਦ! (ਮਨ ਵਿਚ ਬਣੇ 'ਟੋਏ ਟਿਬੇ' ਦੇ ਕਾਰਨ ਦੁੱਖਾਂ ਦੀ ਨਦੀ ਵਿਚ ਰੁੜ੍ਹੇ ਜਾਂਦੇ ਜੀਵਾਂ ਦਾ) ਦਿਨ ਦੁੱਖਾਂ ਵਿਚ ਲੰਘਦਾ ਹੈ, ਰਾਤ ਭੀ (ਚਿੰਤਾ ਦੀਆਂ) ਚੋਭਾਂ ਵਿਚ ਬੀਤਦੀ ਹੈ। ਡੁਖਾ ਸੇਤੀ = ਦੁੱਖਾਂ ਨਾਲ, ਦੁੱਖਾਂ ਵਿਚ। ਦਿਹੁ = ਦਿਨ। ਸੂਲਾਂ = ਚੋਭਾਂ, ਚਿੰਤਾ-ਫ਼ਿਕਰ। ਰਾਤਿ = (ਇਸ ਲਫ਼ਜ਼ ਦੇ ਅਖ਼ੀਰ ਵਿਚ ਸਦਾ (ਿ) ਹੁੰਦੀ ਹੈ, ਇਹ ਸੰਸਕ੍ਰਿਤ ਲਫ਼ਜ਼ 'ਰਾਤ੍ਰਿ' (रात्रि) ਤੋਂ ਹੈ)।
ਖੜਾ ਪੁਕਾਰੇ ਪਾਤਣੀ ਬੇੜਾ ਕਪਰ ਵਾਤਿ ॥੮੫॥
The boatman stands up and shouts, "The boat is caught in the whirlpool!" ||85||
(ਕੰਢੇ ਤੇ) ਖਲੋਤਾ ਹੋਇਆ (ਗੁਰੂ-) ਮਲਾਹ ਇਹਨਾਂ ਨੂੰ ਉੱਚੀ ਉੱਚੀ ਕਹਿ ਰਿਹਾ ਹੈ (ਕਿ ਤੁਹਾਡਾ ਜ਼ਿੰਦਗੀ ਦਾ) ਬੇੜਾ (ਦੁੱਖਾਂ ਦੀਆਂ) ਠਾਠਾਂ ਦੇ ਮੂੰਹ ਵਿਚ (ਆ ਡਿੱਗਣ ਲੱਗਾ) ਹੈ ॥੮੫॥ ਪਾਤਣੀ = ਮਲਾਹ, ਮੁਹਾਣਾ। ਕਪਰ = ਲਹਿਰਾਂ, ਠਾਠਾਂ। ਵਾਤਿ = ਮੂੰਹ ਵਿਚ (ਵੇਖੋ ਸ਼ਲੋਕ ਨੰ: ੫੦) ॥੮੫॥