ਆਸਾ ਘਰੁ ਮਹਲਾ

Aasaa, Seventh House, Fifth Mehl:

ਆਸਾ ਪੰਜਵੀਂ ਪਾਤਸ਼ਾਹੀ।

ਹਰਿ ਕਾ ਨਾਮੁ ਰਿਦੈ ਨਿਤ ਧਿਆਈ

Meditate continually on the Name of the Lord within your heart.

(ਹੇ ਭਾਈ! ਅੰਗ-ਸੰਗ ਵੱਸਦੇ ਗੁਰੂ ਦੀ ਹੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਧਿਆਉਂਦਾ ਹਾਂ। ਰਿਦੈ = ਹਿਰਦੇ ਵਿਚ। ਧਿਆਈ = ਧਿਆਈਂ, ਮੈਂ ਧਿਆਵਾਂ।

ਸੰਗੀ ਸਾਥੀ ਸਗਲ ਤਰਾਂਈ ॥੧॥

Thus you shall save all your companions and associates. ||1||

(ਇਸ ਤਰ੍ਹਾਂ ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਰਿਹਾ ਹਾਂ) ਆਪਣੇ ਸੰਗੀਆਂ ਸਾਥੀਆਂ (ਗਿਆਨ-ਇੰਦ੍ਰਿਆਂ) ਨੂੰ ਪਾਰ ਲੰਘਾਣ ਜੋਗਾ ਬਣ ਰਿਹਾ ਹਾਂ ॥੧॥ ਸਗਲ = ਸਾਰੇ। ਤਰਾਂਈ = ਮੈਂ ਪਾਰ ਲੰਘਾ ਲਵਾਂ ॥੧॥

ਗੁਰੁ ਮੇਰੈ ਸੰਗਿ ਸਦਾ ਹੈ ਨਾਲੇ

My Guru is always with me, near at hand.

(ਹੇ ਭਾਈ! ਮੇਰਾ) ਗੁਰੂ ਸਦਾ ਮੇਰੇ ਨਾਲ ਵੱਸਦਾ ਹੈ ਮੇਰੇ ਅੰਗ-ਸੰਗ ਰਹਿੰਦਾ ਹੈ। ਸੰਗਿ = ਨਾਲ।

ਸਿਮਰਿ ਸਿਮਰਿ ਤਿਸੁ ਸਦਾ ਸਮੑਾਲੇ ॥੧॥ ਰਹਾਉ

Meditating, meditating in remembrance on Him, I cherish Him forever. ||1||Pause||

(ਗੁਰੂ ਦੀ ਹੀ ਕਿਰਪਾ ਨਾਲ) ਮੈਂ ਉਸ (ਪਰਮਾਤਮਾ) ਨੂੰ ਸਦਾ ਸਿਮਰ ਕੇ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ ॥੧॥ ਰਹਾਉ ॥ ਤਿਸੁ = ਉਸ (ਪਰਮਾਤਮਾ) ਨੂੰ। ਸਮ੍ਹ੍ਹਾਲੇ = ਸਮ੍ਹ੍ਹਾਲੀਂ, ਮੈਂ ਹਿਰਦੇ ਵਿਚ ਟਿਕਾ ਰੱਖਾਂ ॥੧॥ ਰਹਾਉ ॥

ਤੇਰਾ ਕੀਆ ਮੀਠਾ ਲਾਗੈ

Your actions seem so sweet to me.

(ਹੇ ਪ੍ਰਭੂ! ਇਹ ਤੇਰੇ ਮਿਲਾਏ ਹੋਏ ਗੁਰੂ ਦੀ ਮੇਹਰ ਹੈ ਕਿ) ਮੈਨੂੰ ਤੇਰਾ ਕੀਤਾ ਹੋਇਆ ਹਰੇਕ ਕੰਮ ਚੰਗਾ ਲੱਗ ਰਿਹਾ ਹੈ,

ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥੪੨॥੯੩॥

Nanak begs for the treasure of the Naam, the Name of the Lord. ||2||42||93||

ਤੇ (ਤੇਰਾ ਦਾਸ) ਨਾਨਕ ਤੇਰੇ ਪਾਸੋਂ ਸਭ ਤੋਂ ਕੀਮਤੀ ਵਸਤ ਤੇਰਾ ਨਾਮ ਮੰਗ ਰਿਹਾ ਹੈ ॥੨॥੪੨॥੯੩॥ ਨਾਨਕੁ ਮਾਂਗੈ = ਨਾਨਕ ਮੰਗਦਾ ਹੈ ॥੨॥੪੨॥੯੩॥