ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ

Kabeer, I have been spared from heaven and hell, by the Grace of the True Guru.

ਹੇ ਕਬੀਰ! ਆਪਣੇ ਸਤਿਗੁਰੂ ਦੀ ਕਿਰਪਾ ਨਾਲ ਮੈਂ ਸੁਰਗ (ਦੀ ਲਾਲਸਾ) ਅਤੇ ਨਰਕ (ਦੇ ਡਰ) ਤੋਂ ਬਚ ਗਿਆ ਹਾਂ। ਤੇ = ਤੋਂ। ਰਹਿਓ = ਬਚ ਗਿਆ ਹਾਂ। ਪਰਸਾਦਿ = ਕਿਰਪਾ ਨਾਲ।

ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥੧੨੦॥

From beginning to end, I abide in the joy of the Lord's Lotus Feet. ||120||

ਮੈਂ ਤਾਂ ਸਦਾ ਹੀ ਪਰਮਾਤਮਾ ਦੇ ਸੋਹਣੇ ਚਰਨਾਂ (ਦੀ ਯਾਦ) ਦੇ ਹੁਲਾਰੇ ਵਿਚ ਰਹਿੰਦਾ ਹਾਂ ॥੧੨੦॥ ਮਉਜ = ਲਹਰ, ਹੁਲਾਰਾ। ਅੰਤਿ ਅਰੁ ਆਦਿ = ਸ਼ੁਰੂ ਤੋਂ ਅਖ਼ੀਰ ਤਕ, ਸਦਾ ਹੀ ॥੧੨੦॥