ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਵਾਹਿਗੁਰੂ ਕੇਵਲ ਇਕ ਹੈ। ਸੱਚੇ ਗੁਰਾਂ ਦੀ ਦਇਆ ਦੁਆਰਾ ਉਹ ਪਰਾਪਤ ਹੁੰਦਾ ਹੈ।

ਰਾਗੁ ਸਿਰੀਰਾਗੁ ਮਹਲਾ ਪਹਿਲਾ ਘਰੁ

Raag Siree Raag, First Mehl, First House:

ਰਾਗ ਸਿਰੀਰਾਗੁ, ਘਰ ੧ ਵਿੱਚ ਗੁਰੂ ਨਾਨਕ ਜੀ ਦੀ ਬਾਣੀ।

ਮੋਤੀ ਮੰਦਰ ਊਸਰਹਿ ਰਤਨੀ ਹੋਹਿ ਜੜਾਉ

If I had a palace made of pearls, inlaid with jewels,

ਜੇ (ਮੇਰੇ ਵਾਸਤੇ) ਮੋਤੀਆਂ ਦੇ ਮਹਲ-ਮਾੜੀਆਂ ਉਸਰ ਪੈਣ, ਜੇ (ਉਹ ਮਹਲ-ਮਾੜੀਆਂ) ਰਤਨਾਂ ਨਾਲ ਜੜਾਊ ਹੋ ਜਾਣ, ਤ = ਜੇ। ਊਸਰਹਿ = ਉਸਰ ਪੈਣ, ਬਣ ਜਾਣ।

ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪਿ ਆਵੈ ਚਾਉ

scented with musk, saffron and sandalwood, a sheer delight to behold

ਜੇ (ਉਹਨਾਂ ਮਹਲ-ਮਾੜੀਆਂ ਨੂੰ) ਕਸਤੂਰੀ ਕੇਸਰ ਊਦ ਤੇ ਚੰਦਨ ਨਾਲ ਲਿਪਾਈ ਕਰ ਕੇ (ਮੇਰੇ ਅੰਦਰ) ਚਾਉ ਚੜ੍ਹੇ, ਕੁੰਗੂ = ਕੇਸਰ। ਅਗਰਿ = ਅਗਰ ਨਾਲ, ਊਦ ਦੀ ਸੁਗੰਧ-ਭਰੀ ਲੱਕੜੀ ਨਾਲ। ਚੰਦਨਿ = ਚੰਦਨ ਨਾਲ। ਲੀਪਿ = ਲਿਪਾਈ ਕਰ ਕੇ।

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਆਵੈ ਨਾਉ ॥੧॥

-seeing this, I might go astray and forget You, and Your Name would not enter into my mind. ||1||

(ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖ਼ਤਰਾ ਹੈ ਕਿ ਇਹਨਾਂ ਮਹਲ-ਮਾੜੀਆਂ) ਨੂੰ ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ ॥੧॥ ਦੇਖਿ = ਵੇਖ ਕੇ। ਚਿਤਿ = ਚਿੱਤ ਵਿਚ॥੧॥

ਹਰਿ ਬਿਨੁ ਜੀਉ ਜਲਿ ਬਲਿ ਜਾਉ

Without the Lord, my soul is scorched and burnt.

ਪ੍ਰਭੂ ਤੋਂ ਵਿੱਛੁੜ ਕੇ ਜਿੰਦ ਸੜ-ਬਲ ਜਾਂਦੀ ਹੈ।

ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥੧॥ ਰਹਾਉ

I consulted my Guru, and now I see that there is no other place at all. ||1||Pause||

ਮੈਂ ਆਪਣੇ ਗੁਰੂ ਨੂੰ ਪੁੱਛ ਕੇ ਵੇਖ ਲਿਆ ਹੈ (ਮੈ ਆਪਣੇ ਗੁਰੂ ਨੂੰ ਪੁੱਛਿਆ ਹੈ ਤੇ ਮੈਨੂੰ ਯਕੀਨ ਭੀ ਆ ਗਿਆ ਹੈ) ਕਿ (ਤੇ ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਕੋਈ ਥਾਂ (ਭੀ) ਨਹੀਂ ਹੈ (ਜਿਥੇ ਉਹ ਸਾੜ ਮੁੱਕ ਸਕੇ) ॥੧॥ ਰਹਾਉ ॥

ਧਰਤੀ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ

If the floor of this palace was a mosaic of diamonds and rubies, and if my bed was encased with rubies,

ਜੇ (ਮੇਰੇ ਰਹਣ ਵਾਸਤੇ) ਧਰਤੀ ਹੀਰੇ ਲਾਲਾਂ ਨਾਲ ਜੜੀ ਜਾਏ, ਜੇ (ਮੇਰੇ ਸੌਣ ਵਾਲੇ) ਪਲੰਘ ਉੱਤੇ ਲਾਲ ਜੜੇ ਜਾਣ, ਪਲਘਿ = ਪਲੰਘ ਉਤੇ।

ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ

and if heavenly beauties, their faces adorned with emeralds, tried to entice me with sensual gestures of love

ਜੇ (ਮੇਰੇ ਸਾਹਮਣੇ) ਉਹ ਸੁੰਦਰ ਇਸਤ੍ਰੀ ਹਾਵ-ਭਾਵ ਕਰੇ ਜਿਸ ਦੇ ਮੱਥੇ ਉਤੇ ਮਣੀ ਸੋਭ ਰਹੀ ਹੋਵੇ, ਮੋਹਣੀ = ਸੁੰਦਰ ਇਸਤ੍ਰੀ। ਮੁਖਿ = ਮੂੰਹ ਉੱਤੇ। ਰੰਗਿ = ਪਿਆਰ ਨਾਲ। ਪਸਾਓ = ਪਸਾਰਾ, ਖੇਡ। ਰੰਗਿ ਪਸਾਉ = ਪਿਆਰ-ਭਰੀ ਖੇਡ, ਹਾਵ-ਭਾਵ।

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਆਵੈ ਨਾਉ ॥੨॥

-seeing these, I might go astray and forget You, and Your Name would not enter into my mind. ||2||

(ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖ਼ਤਰਾ ਹੈ ਕਿ ਅਜਿਹੇ ਸੁੰਦਰ ਥਾਂ ਤੇ ਅਜਿਹੀ ਸੁੰਦਰੀ ਨੂੰ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ ॥੨॥

ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ

If I were to become a Siddha, and work miracles, summon wealth

ਜੇ ਮੈਂ ਪੁੱਗਾ ਹੋਇਆ ਜੋਗੀ ਬਣ ਜਾਵਾਂ, ਜੇ ਮੈਂ ਜੋਗ-ਸਮਾਧੀ ਦੀਆਂ ਕਾਮਯਾਬੀਆਂ ਹਾਸਲ ਕਰ ਲਵਾਂ, ਜੇ ਮੈਂ ਜੋਗ ਤੋਂ ਪ੍ਰਾਪਤ ਹੋ ਸਕਣ ਵਾਲੀਆਂ ਬਰਕਤਾਂ ਨੂੰ ਵਾਜ ਮਾਰਾਂ ਤੇ ਉਹ (ਮੇਰੇ ਪਾਸ) ਆ ਜਾਣ, ਸਿਧੁ = ਜੋਗ-ਸਾਧਨਾਂ ਵਿਚ ਪੁੱਗਾ ਹੋਇਆ ਜੋਗੀ। ਸਿਧਿ = ਜੋਗ-ਸਮਾਧੀ ਵਿਚ ਕਾਮਯਾਬੀ। ਲਾਈ = ਲਾਈਂ, ਮੈਂ ਲਾਵਾਂ। ਰਿਧਿ = ਜੋਗ ਤੋਂ ਪ੍ਰਾਪਤ ਹੋਈਆਂ ਬਰਕਤਾਂ।

ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ

and become invisible and visible at will, so that people would hold me in awe

ਜੇ (ਜੋਗ ਦੀ ਤਾਕਤ ਨਾਲ) ਮੈਂ ਕਦੇ ਲੁਕ ਸਕਾਂ ਤੇ ਕਦੇ ਪਰਤੱਖ ਹੋ ਕੇ ਬੈਠ ਜਾਵਾਂ, ਜੇ (ਸਾਰਾ) ਜਗਤ ਮੇਰਾ ਆਦਰ ਕਰੇ, ਬੈਸਾ = ਬੈਸਾਂ, ਮੈਂ ਬੈਠਾਂ। ਭਾਉ = ਆਦਰ, ਸਤਕਾਰ।

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਆਵੈ ਨਾਉ ॥੩॥

-seeing these, I might go astray and forget You, and Your Name would not enter into my mind. ||3||

(ਤਾਂ ਭੀ ਇਹ ਸਭ ਕੁਝ ਵਿਅਰਥ ਹੈ, ਮੈਨੂੰ ਖ਼ਤਰਾ ਹੈ ਕਿ ਇਹਨਾਂ ਰਿੱਧੀਆਂ ਸਿੱਧੀਆਂ ਨੂੰ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ ॥੩॥

ਸੁਲਤਾਨੁ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ

If I were to become an emperor and raise a huge army, and sit on a throne,

ਜੇ ਮੈਂ ਫ਼ੌਜਾਂ ਇਕੱਠੀਆਂ ਕਰ ਕੇ ਬਾਦਸ਼ਾਹ ਬਣ ਜਾਵਾਂ ਅਤੇ ਤਖ਼ਤ ਉੱਤੇ ਪੈਰ ਰੱਖਾਂ (ਦੁਨੀਆਂ ਦਾ ਹਕੂਮਤ ਪ੍ਰਾਪਤ ਕਰ ਲਵਾਂ), ਮੇਲਿ = ਇਕੱਠਾ ਕਰ ਕੇ। ਲਸਕਰ = ਫ਼ੌਜਾਂ। ਤਖਤਿ = ਤਖ਼ਤ ਉੱਤੇ।

ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ

issuing commands and collecting taxes-O Nanak, all of this could pass away like a puff of wind.

ਜੇ ਮੈਂ (ਤਖ਼ਤ ਉੱਤੇ) ਬੈਠਾ (ਬਾਦਸ਼ਾਹੀ ਦਾ) ਹੁਕਮ ਚਲਾ ਸਕਾਂ, ਤਾਂ ਭੀ, ਹੇ ਨਾਨਕ! (ਇਹ) ਸਭ ਕੁਝ ਵਿਅਰਥ ਹੈ। ਹਾਸਲੁ ਕਰੀ = ਮੈਂ ਹਾਸਲ ਕਰਾਂ, ਮੈਂ ਚਲਾਵਾਂ। ਵਾਉ = ਹਵਾ ਸਮਾਨ, ਵਿਅਰਥ। ਕਰੀ = ਕਰੀਂ, ਮੈਂ ਕਰਾਂ।

ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਆਵੈ ਨਾਉ ॥੪॥੧॥

Seeing these, I might go astray and forget You, and Your Name would not enter into my mind. ||4||1||

(ਮੈਨੂੰ ਖ਼ਤਰਾ ਹੈ ਕਿ ਇਹ ਰਾਜ-ਭਾਗ) ਵੇਖ ਕੇ ਮੈਂ ਕਿਤੇ (ਹੇ ਪ੍ਰਭੂ!) ਤੈਨੂੰ ਭੁਲਾ ਨਾਹ ਬੈਠਾਂ, ਕਿਤੇ ਤੂੰ ਮੈਨੂੰ ਵਿੱਸਰ ਨਾਹ ਜਾਏਂ, ਕਿਤੇ ਤੇਰਾ ਨਾਮ ਮੇਰੇ ਚਿੱਤ ਵਿਚ ਟਿਕੇ ਹੀ ਨਾਹ ॥੪॥੧॥