ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ ॥
I listen to God's Teachings from the Saints.
ਹੇ ਭਾਈ! ਸਾਧ ਸੰਗਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਕਥਾ-ਵਾਰਤਾ (ਸਦਾ) ਸੁਣੀ ਜਾਂਦੀ ਹੈ। ਸੰਤਨ ਕੈ = ਸੰਤਾਂ ਦੇ ਘਰ ਵਿਚ, ਸੰਤਾਂ ਦੀ ਸੰਗਤਿ ਵਿਚ, ਸਾਧ ਸੰਗਤਿ ਵਿਚ। ਬਾਤ = ਕਥਾ-ਵਾਰਤਾ। ਸੁਨੀਅਤ = ਸੁਣੀ ਜਾਂਦੀ ਹੈ।
ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ ॥
The Lord's Sermon, the Kirtan of His Praises and the songs of bliss perfectly resonate, day and night. ||1||Pause||
ਉਥੇ ਦਿਨ ਰਾਤ ਹਰ ਵੇਲੇ ਪ੍ਰਭੂ ਦੀਆਂ ਕਥਾ-ਕਹਾਣੀਆਂ ਹੁੰਦੀਆਂ ਹਨ, ਕੀਰਤਨ ਹੁੰਦਾ ਹੈ, ਆਤਮਕ ਆਨੰਦ-ਹੁਲਾਰਾ ਪੈਦਾ ਕਰਨ ਵਾਲੀ ਰੌ ਸਦਾ ਚਲੀ ਰਹਿੰਦੀ ਹੈ ॥੧॥ ਰਹਾਉ ॥ ਧੁਨਿ = ਰੌ। ਪੂਰਿ ਰਹੀ = ਭਰੀ ਰਹਿੰਦੀ ਹੈ। ਦਿਨਸੁ = ਦਿਨ। ਅਰੁ = ਅਤੇ ॥੧॥ ਰਹਾਉ ॥
ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ ॥
In His Mercy, God has made them His own, and blessed them with the gift of His Name.
ਹੇ ਭਾਈ! ਸੰਤ ਜਨਾਂ ਨੂੰ ਪ੍ਰਭੂ ਨੇ ਮੇਹਰ ਕਰ ਕੇ ਆਪਣੇ ਸੇਵਕ ਬਣਾ ਲਿਆ ਹੁੰਦਾ ਹੈ, ਉਹਨਾਂ ਨੂੰ ਆਪਣੇ ਨਾਮ ਦੀ ਦਾਤ ਬਖ਼ਸ਼ੀ ਹੁੰਦੀ ਹੈ। ਕਰਿ = ਕਰ ਕੇ। ਪ੍ਰਭਿ = ਪ੍ਰਭੂ ਨੇ।
ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥
Twenty-four hours a day, I sing the Glorious Praises of God. Sexual desire and anger have left this body. ||1||
ਅੱਠੇ ਪਹਿਰ ਪ੍ਰਭੂ ਦੇ ਗੁਣ ਗਾਂਦਿਆਂ ਗਾਂਦਿਆਂ (ਉਹਨਾਂ ਦੇ) ਇਸ ਸਰੀਰ ਵਿਚੋਂ ਕਾਮ ਕ੍ਰੋਧ (ਆਦਿਕ ਵਿਕਾਰ) ਦੂਰ ਹੋ ਜਾਂਦੇ ਹਨ ॥੧॥ ਤਨ ਤੇ = ਸਰੀਰ ਤੋਂ। ਜਾਤ = ਦੂਰ ਹੋ ਜਾਂਦੇ ਹਨ ॥੧॥
ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ ॥
I am satisfied and satiated, gazing upon the Blessed Vision of God's Darshan. I eat the Ambrosial Nectar of the Lord's sublime food.
ਹੇ ਭਾਈ! ਸੰਤ ਜਨ ਪ੍ਰਭੂ ਦਾ ਦਰਸਨ ਕਰ ਕੇ (ਮਾਇਆ ਦੀ ਤ੍ਰਿਸਨਾ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ, ਸੰਤ ਜਨ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਦਾ ਸੁਆਦਲਾ ਭੋਜਨ ਖਾਂਦੇ ਹਨ। ਤ੍ਰਿਪਤਿ = ਰਜੇਵਾਂ। ਅਘਾਏ = ਰੱਜ ਗਏ। ਪੇਖਿ = ਵੇਖ ਕੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ।
ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥
Nanak seeks the Sanctuary of Your Feet, O God; in Your Mercy, unite him with the Society of the Saints. ||2||4||84||
ਹੇ ਨਾਨਕ! (ਆਖ-) ਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਚਰਨਾਂ ਦੀ ਸਰਨ ਪੈਂਦੇ ਹਨ, ਤੂੰ ਕਿਰਪਾ ਕਰ ਕੇ ਉਹਨਾਂ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਮਿਲਾ ਦੇਂਦਾ ਹੈਂ ॥੨॥੪॥੮੪॥ ਪ੍ਰਭ = ਹੇ ਪ੍ਰਭੂ! ਸੰਗਿ = ਸੰਗਤਿ ਵਿਚ ॥੨॥੪॥੮੪॥