ਸਲੋਕੁ

Salok:

ਸਲੋਕ।

ਘੋਖੇ ਸਾਸਤ੍ਰ ਬੇਦ ਸਭ ਆਨ ਕਥਤਉ ਕੋਇ

I have searched all the Shaastras and the Vedas, and they say nothing except this:

ਸਾਰੇ ਵੇਦ ਸ਼ਾਸਤ੍ਰ ਵਿਚਾਰ ਵੇਖੇ ਹਨ, ਇਹਨਾਂ ਵਿਚੋਂ ਕੋਈ ਭੀ ਇਹ ਨਹੀਂ ਆਖਦਾ ਕਿ ਪਰਮਾਤਮਾ ਤੋਂ ਬਿਨਾ ਕੋਈ ਹੋਰ ਭੀ ਸਦਾ-ਥਿਰ ਰਹਿਣ ਵਾਲਾ ਹੈ। ਘੋਖੇ = ਗਹੁ ਨਾਲ ਪੜ੍ਹ ਵੇਖੇ ਹਨ। ਆਨ = ਕੋਈ ਹੋਰ।

ਆਦਿ ਜੁਗਾਦੀ ਹੁਣਿ ਹੋਵਤ ਨਾਨਕ ਏਕੈ ਸੋਇ ॥੧॥

"In the beginning, throughout the ages, now and forevermore, O Nanak, the One Lord alone exists." ||1||

ਹੇ ਨਾਨਕ! ਇਕ ਪਰਮਾਤਮਾ ਹੀ ਹੈ ਜੋ ਜਗਤ ਦੇ ਸ਼ੁਰੂ ਤੋਂ ਹੈ, ਜੁਗਾਂ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ ਤੇ ਅਗਾਂਹ ਨੂੰ ਭੀ ਰਹੇਗਾ ॥੧॥ ਜੁਗਾਦੀ = ਜੁਗਾਂ ਦੇ ਆਦਿ ਤੋਂ। ਹੋਵਤ = ਅਗਾਂਹ ਨੂੰ ਭੀ ਕਾਇਮ ਰਹਿਣ ਵਾਲਾ ॥੧॥