ਸੂਹੀ ਮਹਲਾ

Soohee, Fourth Mehl:

ਸੂਹੀ ਚੌਥੀ ਪਾਤਸ਼ਾਹੀ।

ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ

All that happens, and all that will happen, is by His Will. If we could do something by ourselves, we would.

ਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ। ਅਸੀਂ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ। ਰਜਾਈ = ਰਜ਼ਾ ਦੇ ਮਾਲਕ-ਪ੍ਰਭੂ ਨੇ। ਕੀਚੈ = (ਅਸੀ) ਕਰੀਏ।

ਆਪਣਾ ਕੀਤਾ ਕਿਛੂ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥

By ourselves, we cannot do anything at all. As it pleases the Lord, He preserves us. ||1||

ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ। ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ ॥੧॥ ਭਾਵੈ = ਚੰਗਾ ਲੱਗਦਾ ਹੈ ॥੧॥

ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ

O my Dear Lord, everything is in Your power.

ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ। ਵਸਿ = ਵੱਸ ਵਿਚ।

ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ

I have no power to do anything at all. As it pleases You, You forgive us. ||1||Pause||

ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ। ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ ॥੧॥ ਰਹਾਉ ॥

ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ

You Yourself bless us with soul, body and everything. You Yourself cause us to act.

ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ਨੂੰ) ਕੰਮ ਵਿਚ ਲਾਇਆ ਹੋਇਆ ਹੈ। ਜੀਉ = ਜਿੰਦ। ਪਿੰਡੁ = ਸਰੀਰ। ਕਾਰੈ = ਕੰਮ ਵਿਚ।

ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥

As You issue Your Commands, so do we act, according to our pre-ordained destiny. ||2||

ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ ॥੨॥ ਕੋ = ਕੋਈ ਜੀਵ। ਧੁਰਿ = ਧੁਰ ਦਰਗਾਹ ਤੋਂ। ਲਿਖਿ = ਲਿਖ ਕੇ ॥੨॥

ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ

You created the entire Universe out of the five elements; if anyone can create a sixth, let him.

ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ। ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ। ਪੰਚ ਤਤੁ = {ਹਵਾ, ਪਾਣੀ, ਅੱਗ, ਧਰਤੀ, ਆਕਾਸ਼}। ਸਭ = ਸਾਰੀ। ਕਰਿਉ = {ਹੁਕਮੀ ਭਵਿੱਖਤ, ਅੱਨ ਪੁਰਖ, ਇਕ-ਵਚਨ} ਬੇਸ਼ੱਕ ਕਰ ਵੇਖੋ।

ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥

You unite some with the True Guru, and cause them to understand, while others, the self-willed manmukhs, do their deeds and cry out in pain. ||3||

ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ। ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ। ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ ॥੩॥ ਮੇਲਿ = ਮਿਲਾ ਕੇ। ਬੁਝਾਵਹਿ = ਸੂਝ ਬਖ਼ਸ਼ਦਾ ਹੈਂ। ਇਕਿ = {ਲਫ਼ਜ਼ 'ਇਕ' ਤੋਂ ਬਹੁ-ਵਚਨ}। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਕਰਹਿ = ਤੂੰ ਬਣਾ ਦੇਂਦਾ ਹੈਂ। ਸਿ = ਉਹ ਮਨੁੱਖ {ਇਕ-ਵਚਨ}। ਰੋਵੈ = ਦੁੱਖੀ ਹੁੰਦਾ ਹੈ ॥੩॥

ਹਰਿ ਕੀ ਵਡਿਆਈ ਹਉ ਆਖਿ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ

I cannot describe the glorious greatness of the Lord; I am foolish, thoughtless, idiotic and lowly.

ਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ। ਹਉ = ਮੈਂ। ਨੀਚਾਣੁ = ਨੀਵਾਂ। ਮੁਗਧੁ = ਮੂਰਖ।

ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥

Please, forgive servant Nanak, O my Lord and Master; I am ignorant, but I have entered Your Sanctuary. ||4||4||15||24||

ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ ॥੪॥੪॥੧੫॥੨੪॥ ਕਉ = ਨੂੰ। ਸੁਆਮੀ = ਹੇ ਸੁਆਮੀ! ॥੪॥੪॥੧੫॥੨੪॥