ਦੇਵਗੰਧਾਰੀ

Dayv-Gandhaaree:

ਦੇਵ ਗੰਧਾਰੀ।

ਮਨ ਸਗਲ ਸਿਆਨਪ ਰਹੀ

All the cleverness of my mind is gone.

ਹੇ ਮੇਰੇ ਮਨ! ਉਸ ਦੀ (ਆਪਣੀ) ਸਾਰੀ ਚਤੁਰਾਈ ਮੁੱਕ ਜਾਂਦੀ ਹੈ, ਮਨ = ਹੇ ਮਨ! ਸਿਆਨਪ = ਚਤੁਰਾਈ। ਰਹੀ = ਮੁੱਕ ਜਾਂਦੀ ਹੈ।

ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ

The Lord and Master is the Doer, the Cause of causes; Nanak holds tight to His Support. ||1||Pause||

ਜੋ ਮਨੁੱਖ ਸਭ ਕੁਝ ਕਰ ਸਕਣ ਤੇ ਸਭ ਕੁਝ (ਜੀਵਾਂ ਪਾਸੋਂ) ਕਰਾ ਸਕਣ ਵਾਲੇ ਪਰਮਾਤਮਾ ਮਾਲਕ ਦਾ ਆਸਰਾ ਲੈ ਲੈਂਦਾ ਹੈ, ਹੇ ਨਾਨਕ!॥੧॥ ਰਹਾਉ॥ ਕਰਨ ਕਰਾਵਨਹਾਰ = ਕਰਨਹਾਰ, ਕਰਾਵਨਹਾਰ, ਆਪ ਸਭ ਕੁਝ ਕਰਨ ਅਤੇ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ। ਓਟ = ਆਸਰਾ। ਗਹੀ = ਫੜੀ ॥੧॥ ਰਹਾਉ ॥

ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ

Erasing my self-conceit, I have entered His Sanctuary; these are the Teachings spoken by the Holy Guru.

ਜਿਨ੍ਹਾਂ ਨੇ ਗੁਰੂ ਦੀ ਦੱਸੀ ਹੋਈ ਇਹ (ਆਪਣੀ ਸਿਆਣਪ-ਚਤੁਰਾਈ ਛੱਡ ਦੇਣ ਵਾਲੀ) ਸਿੱਖਿਆ ਗ੍ਰਹਣ ਕੀਤੀ ਤੇ ਜੋ ਆਪਾ-ਭਾਵ ਮਿਟਾ ਕੇ ਪ੍ਰਭੂ ਦੀ ਸਰਨ ਆ ਪਏ, ਆਪੁ = ਆਪਾ-ਭਾਵ। ਮੇਟਿ = ਮਿਟਾ ਕੇ। ਸਾਧੂ ਕਹੀ = ਸਾਧੂ ਦੀ ਦੱਸੀ ਹੋਈ।

ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥

Surrendering to the Will of God, I attain peace, and the darkness of doubt is dispelled. ||1||

ਉਹਨਾਂ ਨੇ ਪ੍ਰਭੂ ਦੀ ਰਜ਼ਾ ਮੰਨ ਕੇ ਆਤਮਕ ਆਨੰਦ ਮਾਣਿਆ ਤੇ ਉਹਨਾਂ ਦੇ ਅੰਦਰੋਂ ਭਰਮ (-ਰੂਪ) ਹਨੇਰਾ ਦੂਰ ਹੋ ਗਿਆ ॥੧॥ ਮਾਨਿ = ਮੰਨ ਕੇ। ਲਹੀ = ਦੂਰ ਹੋ ਜਾਂਦਾ ਹੈ ॥੧॥

ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ

I know that You are all-wise, O God, my Lord and Master; I seek Your Sanctuary.

ਹੇ ਸੁਜਾਨ ਤੇ ਸਿਆਣੇ ਮਾਲਕ! ਹੇ ਮੇਰੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ। ਜਾਨ = ਹੇ ਸੁਜਾਨ! ਪ੍ਰਬੀਨ = ਹੇ ਸਿਆਣੇ! ਅਹੀ = ਮੰਗੀ ਹੈ, ਆਇਆ ਹਾਂ।

ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਪਹੀ ॥੨॥੭॥

In an instant, You establish and disestablish; the value of Your Almighty Creative Power cannot be estimated. ||2||7||

ਹੇ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲੇ ਪ੍ਰਭੂ! (ਕਿਸੇ ਪਾਸੋਂ) ਤੇਰੀ ਤਾਕਤ ਦਾ ਮੁੱਲ ਨਹੀਂ ਪੈ ਸਕਦਾ ॥੨॥੭॥ ਉਥਾਪਨਹਾਰੇ = ਹੇ ਨਾਸ ਕਰਨ ਦੀ ਤਾਕਤ ਵਾਲੇ! ਕੁਦਰਤਿ = ਤਾਕਤ। ਕੀਮ = ਕੀਮਤ। ਪਹੀ = ਪੈਂਦੀ ॥੨॥੭॥