ਨਾਮੁ ਰਹਿਓ ਸਾਧੂ ਰਹਿਓ ਰਹਿਓ ਗੁਰੁ ਗੋਬਿੰਦੁ

The Naam remains; the Holy Saints remain; the Guru, the Lord of the Universe, remains.

(ਅੰਤ ਵੇਲੇ ਭੀ ਪਰਮਾਤਮਾ ਦਾ) ਨਾਮ (ਜੀਵ ਦੇ ਨਾਲ) ਰਹਿੰਦਾ ਹੈ, (ਬਾਣੀ ਦੇ ਰੂਪ ਵਿਚ) ਗੁਰੂ ਉਸ ਦੇ ਨਾਲ ਰਹਿੰਦਾ ਹੈ, ਅਕਾਲ ਪੁਰਖ ਉਸ ਦੇ ਨਾਲ ਹੈ, ਰਹਿਓ = ਰਹਿੰਦਾ ਹੈ, ਸਾਥੀ ਬਣਿਆ ਰਹਿੰਦਾ ਹੈ। ਸਾਧੂ = ਗੁਰੂ। ਗੁਰੁ ਗੋਬਿੰਦ = ਅਕਾਲ ਪੁਰਖ।

ਕਹੁ ਨਾਨਕ ਇਹ ਜਗਤ ਮੈ ਕਿਨ ਜਪਿਓ ਗੁਰ ਮੰਤੁ ॥੫੬॥

Says Nanak, how rare are those who chant the Guru's Mantra in this world. ||56||

ਨਾਨਕ ਆਖਦਾ ਹੈ- ਇਸ ਦੁਨੀਆ ਵਿਚ ਜਿਸ ਕਿਸੇ (ਮਨੁੱਖ) ਨੇ (ਹਰਿ ਨਾਮ ਸਿਮਰਨ ਵਾਲਾ) ਗੁਰੂ ਦਾ ਉਪਦੇਸ਼ ਆਪਣੇ ਅੰਦਰ ਸਦਾ ਵਸਾਇਆ ਹੈ (ਤੇ ਨਾਮ ਜਪਿਆ ਹੈ (ਉਸ ਦੇ ਅੰਤ ਵੇਲੇ ਇਹ ਸਹਾਈ ਬਣਦੇ ਹਨ) ॥੫੬॥ ਕਿਨ = ਜਿਸ ਕਿਸੇ ਨੇ। ਗੁਰਮੰਤੁ = (ਹਰਿ-ਨਾਮ ਸਿਮਰਨ ਵਾਲਾ) ਗੁਰ-ਉਪਦੇਸ਼ ॥੫੬॥