ਮਃ

Fourth Mehl:

ਚੌਥੀ ਪਾਤਿਸ਼ਾਹੀ।

ਗੋਵਿੰਦੁ ਗੋਵਿਦੁ ਗੋਵਿਦੁ ਹਰਿ ਗੋਵਿਦੁ ਗੁਣੀ ਨਿਧਾਨੁ

Govind, Govind, Govind - the Lord God, the Lord of the Universe is the Treasure of Virtue.

ਸਿਰਫ਼ ਪਰਮਾਤਮਾ ਹੀ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ। ਗੁਣੀ ਨਿਧਾਨੁ = ਗੁਣਾਂ ਦਾ ਖ਼ਜ਼ਾਨਾ।

ਗੋਵਿਦੁ ਗੋਵਿਦੁ ਗੁਰਮਤਿ ਧਿਆਈਐ ਤਾਂ ਦਰਗਹ ਪਾਈਐ ਮਾਨੁ

Meditating on Govind, Govind, the Lord of the Universe, through the Guru's Teachings, you shall be honored in the Court of the Lord.

ਜਦੋਂ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਨੂੰ ਸਿਮਰਿਆ ਜਾਏ ਤਦੋਂ ਪਰਮਾਤਮਾ ਦੀ ਹਜੂਰੀ ਵਿਚ ਆਦਰ ਮਿਲਦਾ ਹੈ। ਗੁਰਮਤਿ = ਗੁਰੂ ਦੀ ਸਿਖਿਆ ਉੱਤੇ ਤੁਰਿਆਂ। ਮਾਨੁ = ਆਦਰ।

ਗੋਵਿਦੁ ਗੋਵਿਦੁ ਗੋਵਿਦੁ ਜਪਿ ਮੁਖੁ ਊਜਲਾ ਪਰਧਾਨੁ

Meditating on God, chanting Govind, Govind, Govind, your face shall be radiant; you shall be famous and exalted.

ਸਦਾ ਪ੍ਰਭੂ ਦਾ ਨਾਮ ਜਪ ਕੇ (ਲੋਕ ਪਰਲੋਕ ਵਿਚ) ਸੁਰਖ਼ਰੂ ਹੋਈਦਾ ਹੈ ਤੇ ਪ੍ਰਧਾਨਤਾ ਮਿਲਦੀ ਹੈ। ਜਪਿ = ਜਪ ਕੇ। ਊਜਲਾ = ਰੌਸ਼ਨ। ਪਰਧਾਨੁ = ਮੰਨਿਆ-ਪਰਮੰਨਿਆ।

ਨਾਨਕ ਗੁਰੁ ਗੋਵਿੰਦੁ ਹਰਿ ਜਿਤੁ ਮਿਲਿ ਹਰਿ ਪਾਇਆ ਨਾਮੁ ॥੨॥

O Nanak, the Guru is the Lord God, the Lord of the Universe; meeting Him, you shall obtain the Name of the Lord. ||2||

ਹੇ ਨਾਨਕ! ਗੁਰੂ ਪਰਮਾਤਮਾ (ਦਾ ਰੂਪ) ਹੈ; ਉਸ (ਗੁਰੂ) ਵਿਚ ਮਿਲ ਕੇ (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਪਰਮਾਤਮਾ ਦਾ ਨਾਮ ਪ੍ਰਾਪਤ ਹੁੰਦਾ ਹੈ ॥੨॥ ਜਿਤੁ = ਜਿਸ (ਗੁਰੂ) ਵਿਚ। ਮਿਲਿ = ਮਿਲ ਕੇ ॥੨॥