ਧਨਾਸਰੀ ਮਹਲਾ ੫ ॥
Dhanaasaree, Fifth Mehl:
ਧਨਾਸਰੀ ਪੰਜਵੀਂ ਪਾਤਿਸ਼ਾਹੀ।
ਪਰ ਹਰਨਾ ਲੋਭੁ ਝੂਠ ਨਿੰਦ ਇਵ ਹੀ ਕਰਤ ਗੁਦਾਰੀ ॥
Stealing the property of others, acting in greed, lying and slandering - in these ways, he passes his life.
ਹੇ ਭਾਈ! ਪਰਾਇਆ ਧਨ ਚੁਰਾਣਾ, ਲੋਭ ਕਰਨਾ; ਝੂਠ ਬੋਲਣਾ, ਨਿੰਦਿਆ ਕਰਨੀ-ਇਸੇ ਤਰ੍ਹਾਂ ਕਰਦਿਆਂ (ਸਾਕਤ ਆਪਣੀ ਉਮਰ) ਗੁਜ਼ਾਰਦਾ ਹੈ। ਪਰ = ਪਰਾਇਆ (ਧਨ)। ਹਰਨਾ = ਚੁਗਾਣਾ। ਨਿੰਦ = ਨਿੰਦਿਆ। ਇਵ ਹੀ = ਇਸੇ ਤਰ੍ਹਾਂ ਹੀ। ਗੁਦਾਰੀ = ਗੁਜ਼ਾਰੀ, ਲੰਘਾ ਦਿੱਤੀ।
ਮ੍ਰਿਗ ਤ੍ਰਿਸਨਾ ਆਸ ਮਿਥਿਆ ਮੀਠੀ ਇਹ ਟੇਕ ਮਨਹਿ ਸਾਧਾਰੀ ॥੧॥
He places his hopes in false mirages, believing them to be sweet; this is the support he installs in his mind. ||1||
ਜਿਵੇਂ ਤਿਹਾਏ ਹਿਰਨ ਨੂੰ ਠਗ-ਨੀਰਾ ਚੰਗਾ ਲੱਗਦਾ ਹੈ, ਤਿਵੇਂ ਸਾਕਤ ਝੂਠੀਆਂ ਆਸਾਂ ਨੂੰ ਮਿੱਠੀਆਂ ਮੰਨਦਾ ਹੈ। (ਝੂਠੀਆਂ ਆਸਾਂ ਦੀ) ਟੇਕ ਨੂੰ ਆਪਣੇ ਮਨ ਵਿਚ ਥੰਮ੍ਹੀ ਬਣਾਂਦਾ ਹੈ ॥੧॥ ਮ੍ਰਿਗ ਤ੍ਰਿਸਨਾ = ਠਗ-ਨੀਰਾ, ਤ੍ਰੇਹ ਦੇ ਮਾਰੇ ਹਰਨ ਨੂੰ ਪਾਣੀ ਦਿੱਸਣ ਵਾਲਾ ਰੇਤ-ਥਲਾ। ਮਿਥਿਆ = ਝੂਠੀ। ਮਨਹਿ = ਮਨ ਵਿਚ। ਸਾਧਾਰੀ = ਆਸਰਾ ਬਣਾ ਲਿਆ ॥੧॥
ਸਾਕਤ ਕੀ ਆਵਰਦਾ ਜਾਇ ਬ੍ਰਿਥਾਰੀ ॥
The faithless cynic passes his life uselessly.
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੀ ਉਮਰ ਵਿਅਰਥ ਗੁਜ਼ਰ ਜਾਂਦੀ ਹੈ, ਸਾਕਤ = ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ, ਮਾਇਆ-ਵੇੜ੍ਹਿਆ ਜੀਵ। ਆਵਰਦਾ = ਆਰਜਾ, ਉਮਰ। ਬ੍ਰਿਥਾਰੀ = ਵਿਅਰਥ।
ਜੈਸੇ ਕਾਗਦ ਕੇ ਭਾਰ ਮੂਸਾ ਟੂਕਿ ਗਵਾਵਤ ਕਾਮਿ ਨਹੀ ਗਾਵਾਰੀ ॥ ਰਹਾਉ ॥
He is like the mouse, gnawing away at the pile of paper, making it useless to the poor wretch. ||Pause||
ਜਿਵੇਂ ਕੋਈ ਚੂਹਾ ਕਾਗ਼ਜ਼ਾਂ ਦੇ ਢੇਰਾਂ ਦੇ ਢੇਰ ਟੁੱਕ ਟੁੱਕ ਕੇ ਗਵਾ ਦੇਂਦਾ ਹੈ, ਪਰ ਉਹ ਕਾਗ਼ਜ਼ ਉਸ ਮੂਰਖ ਦੇ ਕੰਮ ਨਹੀਂ ਆਉਂਦੇ ਰਹਾਉ॥ ਕਾਗਦ = ਕਾਗ਼ਜ਼ {ਲਫ਼ਜ਼ 'ਗੁਦਾਰੀ', 'ਆਵਰਦਾ', 'ਕਾਗਦ' ਦਾ ਅੱਖਰ 'ਦ' ਅੱਖਰ 'ਜ' ਤੋਂ ਬਦਲਿਆ ਹੈ। ਇਸੇ ਤਰ੍ਹਾਂ ਲਫ਼ਜ਼ 'ਕਾਜੀ' ਦਾ ਦੂਜਾ ਪਾਠ 'ਕਾਦੀ' ਹੈ। 'ਜਪੁ' ਵਿਚ ਲਫ਼ਜ਼ 'ਕਾਦੀਆ' ਮਿਰਜ਼ਈਆਂ ਦੇ ਨਗਰ 'ਕਾਦੀਆਂ' ਵਾਸਤੇ ਨਹੀਂ ਹੈ। ਉਹ ਲਫ਼ਜ਼ ਭੀ 'ਕਾਜੀਆ' ਦਾ ਦੂਜਾ ਪਾਠ ਹੈ}। ਟੂਕਿ = ਟੁੱਕ ਟੁੱਕ ਕੇ। ਗਾਵਾਰ = ਮੂਰਖ ॥ਰਹਾਉ॥
ਕਰਿ ਕਿਰਪਾ ਪਾਰਬ੍ਰਹਮ ਸੁਆਮੀ ਇਹ ਬੰਧਨ ਛੁਟਕਾਰੀ ॥
Have mercy on me, O Supreme Lord God, and release me from these bonds.
ਹੇ ਮਾਲਕ-ਪ੍ਰਭੂ! ਤੂੰ ਆਪ ਹੀ ਕਿਰਪਾ ਕਰ ਕੇ (ਮਾਇਆ ਦੇ) ਇਹਨਾਂ ਬੰਧਨਾਂ ਤੋਂ ਛੁਡਾਂਦਾ ਹੈਂ। ਪਾਰਬ੍ਰਹਮ = ਹੇ ਪਰਮਾਤਮਾ!
ਬੂਡਤ ਅੰਧ ਨਾਨਕ ਪ੍ਰਭ ਕਾਢਤ ਸਾਧ ਜਨਾ ਸੰਗਾਰੀ ॥੨॥੧੧॥੪੨॥
The blind are sinking, O Nanak; God saves them, uniting them with the Saadh Sangat, the Company of the Holy. ||2||11||42||
ਹੇ ਨਾਨਕ! (ਆਖ-) ਹੇ ਪ੍ਰਭੂ! ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਮਨੁੱਖਾਂ ਨੂੰ, ਮੋਹ ਵਿਚ ਡੁੱਬਦਿਆਂ ਨੂੰ, ਸੰਤ ਜਨਾਂ ਦੀ ਸੰਗਤਿ ਵਿਚ ਲਿਆ ਕੇ ਤੂੰ ਆਪ ਹੀ ਡੁੱਬਣੋਂ ਬਚਾਂਦਾ ਹੈਂ ॥੨॥੧੧॥੪੨॥ ਅੰਧ = (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਚੁਕੇ। ਪ੍ਰਭ = ਹੇ ਪ੍ਰਭੂ! ਸੰਗਾਰੀ = ਸੰਗਤਿ ਵਿਚ ॥੨॥੧੧॥੪੨॥