ਪਉੜੀ

Pauree:

ਪਉੜੀ।

ਪੜਿਆ ਲੇਖੇਦਾਰੁ ਲੇਖਾ ਮੰਗੀਐ

The learned and educated are called to account for their actions.

ਜੇ ਮਨੁੱਖ ਵਿਦਵਾਨ ਭੀ ਹੋਵੇ ਤੇ ਚਤੁਰਾਈ ਦੀਆਂ ਗੱਲਾਂ ਭੀ ਕਰਨਾ ਜਾਣਦਾ ਹੋਵੇ ('ਤ੍ਰਿਸ਼ਨਾ' ਬਾਰੇ) ਉਸ ਤੋਂ ਭੀ ਲੇਖਾ ਲਈਦਾ ਹੈ (ਭਾਵ, 'ਤ੍ਰਿਸ਼ਨਾ' ਉਸ ਤੋਂ ਭੀ ਲੇਖਾ ਲੈਂਦੀ ਹੈ, ਨਿਰੀ ਵਿੱਦਿਆ ਤੇ ਚਤੁਰਾਈ 'ਤ੍ਰਿਸ਼ਨਾ' ਤੋਂ ਬਚਾ ਨਹੀਂ ਸਕਦੀ), ਲੇਖੇਦਾਰੁ = ਲੇਖਾ ਰੱਖਣ ਵਾਲਾ, ਘੁੰਤਰਾਂ ਕੱਢਣ ਵਾਲਾ, ਚਤੁਰਾਈ ਦੀਆਂ ਗੱਲਾਂ ਕਰਨ ਵਾਲਾ।

ਵਿਣੁ ਨਾਵੈ ਕੂੜਿਆਰੁ ਅਉਖਾ ਤੰਗੀਐ

Without the Name, they are judged false; they become miserable and suffer hardship.

(ਕਿਉਂਕਿ) ਪ੍ਰਭੂ ਦੇ ਨਾਮ ਤੋਂ ਬਿਨਾ (ਪੜ੍ਹਿਆ ਹੋਇਆ ਭੀ) ਕੂੜ ਦਾ ਹੀ ਵਪਾਰੀ ਹੈ; ਔਖਾ ਹੁੰਦਾ ਹੈ ਔਖਿਆਈ ਹੀ ਪਾਂਦਾ ਹੈ। ਕੂੜਿਆਰੁ = ਕੂੜ ਦਾ ਵਪਾਰੀ। ਤੰਗੀਐ = ਔਖਿਆਈ ਪਾਂਦਾ ਹੈ।

ਅਉਘਟ ਰੁਧੇ ਰਾਹ ਗਲੀਆਂ ਰੋਕੀਆਂ

Their path becomes treacherous and difficult, and their way is blocked.

ਉਸ ਦੇ (ਜ਼ਿੰਦਗੀ ਦੇ) ਗਲੀਆਂ ਤੇ ਰਸਤੇ (ਤ੍ਰਿਸ਼ਨਾ ਦੀ ਅੱਗ ਨਾਲ) ਰੁਕੇ ਪਏ ਹਨ (ਉਹਨਾਂ ਵਿਚੋਂ ਦੀ ਲੰਘਣਾ) ਔਖਾ ਹੈ। ਅਉਘਟ = ਔਖੇ। ਰੁਧੇ = ਰੋਕੇ ਹੋਏ।

ਸਚਾ ਵੇਪਰਵਾਹੁ ਸਬਦਿ ਸੰਤੋਖੀਆਂ

Through the Shabad, the Word of the True and Independent Lord God, one becomes content.

ਗੁਰ-ਸ਼ਬਦ ਦੀ ਰਾਹੀਂ ਸੰਤੋਖੀ ਬੰਦਿਆਂ ਨੂੰ ਸਦਾ ਕਾਇਮ ਰਹਿਣ ਵਾਲਾ ਬੇ-ਮੁਥਾਜ ਪਰਮਾਤਮਾ ਮਿਲਦਾ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁ = ਬੇ-ਮੁਥਾਜ। ਸਬਦਿ = ਸ਼ਬਦ ਦੀ ਰਾਹੀਂ।

ਗਹਿਰ ਗਭੀਰ ਅਥਾਹੁ ਹਾਥ ਲਭਈ

The Lord is deep and profound and unfathomable; His depth cannot be measured.

ਪ੍ਰਭੂ (ਮਾਨੋ) ਬੜਾ ਡੂੰਘਾ (ਸਮੁੰਦਰ) ਹੈ, (ਵਿੱਦਿਆ ਚਤੁਰਾਈ ਦੇ ਆਸਰੇ) ਉਸ ਦੀ ਥਾਹ ਨਹੀਂ ਪੈ ਸਕਦੀ। ਹਾਥ = ਡੂੰਘਾਈ।

ਮੁਹੇ ਮੁਹਿ ਚੋਟਾ ਖਾਹੁ ਵਿਣੁ ਗੁਰ ਕੋਇ ਛੁਟਸੀ

Without the Guru, the mortals are beaten and punched in the face and the mouth, and no one is released.

(ਸਗੋਂ 'ਪੜ੍ਹਿਆ ਕੂੜਿਆਰੁ' ਵਿੱਦਿਆ ਦੇ ਮਾਣ ਵਿਚ ਰਹਿ ਕੇ ਤ੍ਰਿਸ਼ਨਾ ਦੀਆਂ) ਚੋਟਾਂ ਦਬਾਦਬ ਖਾਂਦਾ ਹੈ; (ਪਿਆ ਪੜ੍ਹਿਆ ਹੋਇਆ ਹੋਵੇ) ਕੋਈ ਮਨੁੱਖ ਗੁਰੂ (ਦੀ ਸਰਨ) ਤੋਂ ਬਿਨਾ (ਤ੍ਰਿਸ਼ਨਾ ਤੋਂ) ਬੱਚ ਨਹੀਂ ਸਕਦਾ। ਮੁਹੇ = ਮੂੰਹ ਉਤੇ ਹੀ। ਮੁਹਿ = ਮੂੰਹ ਉਤੇ ਹੀ। ਮੁਹੇ ਮੁਹਿ = ਮੂੰਹੋ ਮੂੰਹ।

ਪਤਿ ਸੇਤੀ ਘਰਿ ਜਾਹੁ ਨਾਮੁ ਵਖਾਣੀਐ

Chanting the Naam, the Name of the Lord, one returns to his true home with honor.

(ਪਰਮਾਤਮਾ ਦਾ) ਨਾਮ ਸਿਮਰਨਾ ਚਾਹੀਦਾ ਹੈ (ਜੇ ਨਾਮ ਸਿਮਰੀਏ) ਤਾਂ ਬੇਸ਼ਕ ਇੱਜ਼ਤ ਨਾਲ ਪ੍ਰਭੂ ਦੇ ਦਰ ਤੇ ਅੱਪੜੋ। ਪਤਿ = ਇੱਜ਼ਤ। ਸੇਤੀ = ਨਾਲ। ਘਰਿ = ਘਰ ਵਿਚ, ਪ੍ਰਭੂ ਦੇ ਦਰ ਤੇ।

ਹੁਕਮੀ ਸਾਹ ਗਿਰਾਹ ਦੇਂਦਾ ਜਾਣੀਐ ॥੨੩॥

Know that the Lord, by the Hukam of His Command, gives sustenance and the breath of life. ||23||

(ਸਿਮਰਨ ਦੀ ਬਰਕਤਿ ਨਾਲ) ਇਹ ਨਿਸਚਾ ਬਣਦਾ ਹੈ ਕਿ ਪ੍ਰਭੂ ਆਪਣੇ ਹੁਕਮ ਵਿਚ ਜੀਵਾਂ ਨੂੰ ਜੀਵਨ ਤੇ ਰੋਜ਼ੀ ਦੇਂਦਾ ਹੈ ॥੨੩॥ ਸਾਹ = (ਭਾਵ,) ਜ਼ਿੰਦਗੀ। ਗਿਰਾਹ = ਗਿਰਾਹੀ, (ਭਾਵ,) ਰੋਜ਼ੀ। ਜਾਣੀਐ = ਸਮਝ ਆ ਜਾਂਦੀ ਹੈ ॥੨੩॥