ਮਃ

Third Mehl:

ਤੀਜੀ ਪਾਤਿਸ਼ਾਹੀ।

ਆਸਾ ਮਨਸਾ ਜਗਿ ਮੋਹਣੀ ਜਿਨਿ ਮੋਹਿਆ ਸੰਸਾਰੁ

Hope and desire entice the world; they entice the whole universe.

ਹੇ ਭਾਈ! (ਹਰ ਵੇਲੇ ਮਾਇਆ ਦੀ) ਆਸ (ਹਰ ਵੇਲੇ ਮਾਇਆ ਦੀ ਹੀ) ਚਿਤਵਨੀ ਜਗਤ ਵਿਚ (ਜੀਵਾਂ ਨੂੰ) ਮੋਹ ਰਹੀ ਹੈ, ਇਸ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ। ਮਨਸਾ = ਮਨ ਦਾ ਫੁਰਨਾ, (ਹਰ ਵੇਲੇ) ਮਾਇਆ ਦੀ ਹੀ ਚਿਤਵਨੀ। ਜਗਿ = ਜਗਤ ਵਿਚ। ਜਿਨਿ = ਜਿਸ ਨੇ।

ਸਭੁ ਕੋ ਜਮ ਕੇ ਚੀਰੇ ਵਿਚਿ ਹੈ ਜੇਤਾ ਸਭੁ ਆਕਾਰੁ

Everyone, and all that has been created, is under the domination of Death.

ਜਿਤਨਾ ਭੀ ਜਗਤ ਦਿੱਸ ਰਿਹਾ ਹੈ (ਇਸ ਆਸਾ ਮਨਸਾ ਦੇ ਕਾਰਨ ਜਗਤ ਦਾ) ਹਰੇਕ ਜੀਵ ਆਤਮਕ ਮੌਤ ਦੇ ਪੰਜੇ ਵਿਚ ਹੈ। ਸਭੁ ਕੋ = ਹਰੇਕ ਜੀਵ। ਜਮ = ਮੌਤ, ਆਤਮਕ ਮੌਤ। ਚੀਰਾ = ਪੱਲਾ, ਹਲਕਾ, ਘੇਰਾ। ਜੇਤਾ = ਜਿਤਨਾ ਭੀ। ਅਕਾਰੁ = ਦਿੱਸਦਾ ਜਗਤ।

ਹੁਕਮੀ ਹੀ ਜਮੁ ਲਗਦਾ ਸੋ ਉਬਰੈ ਜਿਸੁ ਬਖਸੈ ਕਰਤਾਰੁ

By the Hukam of the Lord's Command, Death seizes the mortal; he alone is saved, whom the Creator Lord forgives.

(ਪਰ) ਇਹ ਆਤਮਕ ਮੌਤ (ਪਰਮਾਤਮਾ ਦੇ) ਹੁਕਮ ਵਿਚ ਹੀ ਵਿਆਪਦੀ ਹੈ (ਇਸ ਵਾਸਤੇ ਇਸ ਤੋਂ) ਉਹੀ ਬਚਦਾ ਹੈ ਜਿਸ ਉਤੇ ਕਰਤਾਰ ਮਿਹਰ ਕਰਦਾ ਹੈ (ਤੇ, ਪਰਮਾਤਮਾ ਬਖ਼ਸ਼ਸ਼ ਕਰਦਾ ਹੈ ਗੁਰੂ ਦੀ ਰਾਹੀਂ)। ਲਗਦਾ = ਜ਼ੋਰ ਪਾਂਦਾ। ਉਬਰੇ = ਬਚਦਾ ਹੈ।

ਨਾਨਕ ਗੁਰ ਪਰਸਾਦੀ ਏਹੁ ਮਨੁ ਤਾਂ ਤਰੈ ਜਾ ਛੋਡੈ ਅਹੰਕਾਰੁ

O Nanak, by Guru's Grace, this mortal swims across, if he abandons his ego.

ਹੇ ਨਾਨਕ! ਜਦੋਂ ਗੁਰੂ ਦੀ ਕਿਰਪਾ ਨਾਲ ਮਨੁੱਖ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਦਾ ਹੈ, ਜਦੋਂ ਗੁਰੂ ਦੇ ਸ਼ਬਦ ਵਿਚ ਸੁਰਤ ਜੋੜਦਾ ਹੈ, ਤਦੋਂ ਮਨੁੱਖ ਦਾ ਮਨ (ਆਸਾ ਮਨਸਾ ਦੀ ਘੁੰਮਣ-ਘੇਰੀ ਵਿਚੋਂ) ਪਾਰ ਲੰਘ ਜਾਂਦਾ ਹੈ, ਪਰਸਾਦਿ = ਕਿਰਪਾ ਨਾਲ। ਜਾ = ਜਦੋਂ।

ਆਸਾ ਮਨਸਾ ਮਾਰੇ ਨਿਰਾਸੁ ਹੋਇ ਗੁਰਸਬਦੀ ਵੀਚਾਰੁ ॥੨॥

Conquer hope and desire, and remain unattached; contemplate the Word of the Guru's Shabad. ||2||

ਆਸਾ ਮਨਸਾ ਨੂੰ ਮੁਕਾ ਲੈਂਦਾ ਹੈ (ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ) ਆਸਾਂ ਤੋਂ ਉਤਾਂਹ ਰਹਿੰਦਾ ਹੈ ॥੨॥ ਨਿਰਾਸੁ = (ਮਾਇਆ ਦੀਆਂ) ਆਸਾਂ ਤੋਂ ਨਿਰਲੇਪ ॥੨॥