ਮਃ ੧ ॥
First Mehl:
ਪਹਿਲੀ ਪਾਤਿਸ਼ਾਹੀ।
ਸੋ ਉਦਾਸੀ ਜਿ ਪਾਲੇ ਉਦਾਸੁ ॥
He alone is an Udasi, a shaven-headed renunciate, who embraces renunciation.
(ਅਸਲ) ਵਿਰਕਤ ਉਹ ਹੈ ਜੋ ਉਪਰਾਮਤਾ ਨੂੰ ਸਦਾ ਕਾਇਮ ਰੱਖਦਾ ਹੈ, ਉਦਾਸੀ = ਵਿਰਕਤ, ਮਾਇਆ ਤੋਂ ਉਪਰਾਮ। ਉਦਾਸੁ = ਮਾਇਆ ਤੋਂ ਉਪਰਾਮਤਾ। ਪਾਲੇ = ਸਦਾ ਕਾਇਮ ਰੱਖਦਾ ਹੈ।
ਅਰਧ ਉਰਧ ਕਰੇ ਨਿਰੰਜਨ ਵਾਸੁ ॥
He sees the Immaculate Lord dwelling in both the upper and lower regions.
ਹਰ ਥਾਂ ਮਾਇਆ-ਰਹਿਤ ਪ੍ਰਭੂ ਦਾ ਨਿਵਾਸ ਜਾਣਦਾ ਹੈ; ਅਰਧ = (संः अर्ध = ਨੇੜੇ; ਜਿਵੇਂ, "ਅਰਧਦੇਵ" ਦੇਵਤਿਆਂ ਦੇ ਨੇੜੇ ਰਹਿਣ ਵਾਲਾ), ਅੱਧ ਵਿਚਕਾਰ; ਨੇੜੇ। ਉਰਧ = (संः ऊध्र्व) ਉਤਾਂਹ। ਅਰਧ ਉਰਧ = ਨੇੜੇ ਤੇ ਉਤਾਂਹ, (ਭਾਵ) ਹਰ ਥਾਂ। ਨਿਰੰਜਨ = ਮਾਇਆ ਤੋਂ ਰਹਿਤ।
ਚੰਦ ਸੂਰਜ ਕੀ ਪਾਏ ਗੰਢਿ ॥
He balances the sun and the moon energies.
(ਆਪਣੇ ਹਿਰਦੇ ਵਿਚ) ਸ਼ਾਂਤੀ ਤੇ ਗਿਆਨ ਦੋਹਾਂ ਨੂੰ ਇਕੱਠਾ ਕਰਦਾ ਹੈ; ਚੰਦ = ਸੀਤਲਤਾ, ਸ਼ਾਂਤੀ। ਸੂਰਜ = ਗਿਆਨ ਦਾ ਤੇਜ।
ਤਿਸੁ ਉਦਾਸੀ ਕਾ ਪੜੈ ਨ ਕੰਧੁ ॥
The body-wall of such an Udasi does not collapse.
ਉਸ ਵਿਰਕਤ ਮਨੁੱਖ ਦਾ ਸਰੀਰ (ਵਿਕਾਰਾਂ ਵਿਚ) ਨਹੀਂ ਡਿੱਗਦਾ। ਪੜੈ ਨ = ਨਹੀਂ ਢਹਿੰਦਾ। ਕੰਧੁ = ਸਰੀਰ।
ਬੋਲੈ ਗੋਪੀ ਚੰਦੁ ਸਤਿ ਸਰੂਪੁ ॥
Says Gopi Chand, God is the embodiment of Truth;
ਜੇ ਗੋਪੀ ਚੰਦ (ਭੀ ਇਸ ਉਦਾਸੀ ਦੀ ਜੁਗਤਿ ਵਰਤ ਕੇ) ਸਤਿ-ਸਰੂਪ ਪ੍ਰਭੂ ਨੂੰ ਜਪੇ,
ਪਰਮ ਤੰਤ ਮਹਿ ਰੇਖ ਨ ਰੂਪੁ ॥੪॥
the supreme essence of reality has no shape or form. ||4||
ਤਾਂ (ਇਹ ਗੋਪੀ ਚੰਦ ਭੀ) ਪਰਮ ਬ੍ਰਹਮ ਵਿਚ ਲੀਨ ਹੋ ਜਾਏ, ਇਸ ਦਾ ਕੋਈ (ਵੱਖਰਾ) ਰੂਪ ਰੇਖ ਨਾਹ ਰਹਿ ਜਾਏ ॥੪॥