ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਗੁਰ ਪੂਰੇ ਰਾਖਿਆ ਦੇ ਹਾਥ ॥
Giving His Hand, the Perfect Guru has protected the child.
(ਹੇ ਭਾਈ!) ਜਿਸ ਸੇਵਕ ਨੂੰ ਪੂਰਾ ਗੁਰੂ ਆਪਣਾ ਹੱਥ ਦੇ ਕੇ (ਵਿਕਾਰ ਆਦਿਕ ਤੋਂ ਬਚਾ ਕੇ) ਰੱਖਦਾ ਹੈ, ਪੂਰਾ = ਸਭ ਗੁਣਾਂ ਨਾਲ ਭਰਪੂਰ। ਦੇ = ਦੇ ਕੇ।
ਪ੍ਰਗਟੁ ਭਇਆ ਜਨ ਕਾ ਪਰਤਾਪੁ ॥੧॥
The glory of His servant has become manifest. ||1||
ਉਸ ਦੀ ਸੋਭਾ-ਵਡਿਆਈ (ਸਾਰੇ ਜਗਤ ਵਿਚ) ਉੱਘੜ ਪੈਂਦੀ ਹੈ ॥੧॥ ਜਨ = ਸੇਵਕ ॥੧॥
ਗੁਰੁ ਗੁਰੁ ਜਪੀ ਗੁਰੂ ਗੁਰੁ ਧਿਆਈ ॥
I contemplate the Guru, the Guru; I meditate on the Guru, the Guru.
(ਹੇ ਭਾਈ!) ਮੈਂ ਸਦਾ ਗੁਰੂ ਨੂੰ ਹੀ ਯਾਦ ਕਰਦਾ ਹਾਂ; ਸਦਾ ਗੁਰੂ ਦਾ ਹੀ ਧਿਆਨ ਧਰਦਾ ਹਾਂ। ਜਪੀ = ਜਪੀਂ, ਮੈਂ ਜਪਦਾ ਹਾਂ। ਧਿਆਈ = ਧਿਆਈਂ, ਮੈਂ ਧਿਆਉਂਦਾ ਹਾਂ।
ਜੀਅ ਕੀ ਅਰਦਾਸਿ ਗੁਰੂ ਪਹਿ ਪਾਈ ॥ ਰਹਾਉ ॥
I offer my heart-felt prayer to the Guru, and it is answered. ||Pause||
ਗੁਰੂ ਪਾਸੋਂ ਹੀ ਮੈਂ ਆਪਣੇ ਮਨ ਦੀ ਮੰਗੀ ਹੋਈ ਲੋੜ ਹਾਸਲ ਕਰਦਾ ਹਾਂ ਰਹਾਉ॥ ਜੀਅ ਕੀ = ਜਿੰਦ ਦੀ। ਪਹਿ = ਪਾਸ, ਪਾਸੋਂ। ਪਾਈ = ਪਾਈਂ, ਮੈਂ ਪ੍ਰਾਪਤ ਕਰਦਾ ਹਾਂ ॥ਰਹਾਉ॥
ਸਰਨਿ ਪਰੇ ਸਾਚੇ ਗੁਰਦੇਵ ॥
I have taken to the Sanctuary of the True Divine Guru.
(ਹੇ ਭਾਈ!) ਜੇਹੜੇ ਸੇਵਕ ਸਦਾ-ਥਿਰ ਪ੍ਰਭੂ ਦੇ ਰੂਪ ਸਤਿਗੁਰੂ ਦਾ ਆਸਰਾ ਲੈਂਦੇ ਹਨ, ਸਾਚੇ ਗੁਰਦੇਵ ਸਰਨ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਰੂਪ ਸਤਿਗੁਰੂ ਦੀ ਸਰਨ।
ਪੂਰਨ ਹੋਈ ਸੇਵਕ ਸੇਵ ॥੨॥
The service of His servant has been fulfilled. ||2||
ਉਹਨਾਂ ਦੀ ਸੇਵਾ (ਦੀ ਘਾਲ) ਸਿਰੇ ਚੜ੍ਹ ਜਾਂਦੀ ਹੈ ॥੨॥ ਪੂਰਨ = ਸਫਲ ॥੨॥
ਜੀਉ ਪਿੰਡੁ ਜੋਬਨੁ ਰਾਖੈ ਪ੍ਰਾਨ ॥
He has preserved my soul, body, youth and breath of life.
(ਹੇ ਭਾਈ!) (ਗੁਰੂ ਸਰਨ ਪਏ ਸੇਵਕ ਦੀ) ਜਿੰਦ ਨੂੰ, ਸਰੀਰ ਨੂੰ, ਜੋਬਨ ਨੂੰ ਪ੍ਰਾਣਾਂ ਨੂੰ (ਵਿਕਾਰ ਆਦਿਕ ਤੋਂ) ਬਚਾ ਕੇ ਰੱਖਦਾ ਹੈ। ਜੀਉ = ਜਿੰਦੁ। ਪਿੰਡੁ = ਸਰੀਰ।
ਕਹੁ ਨਾਨਕ ਗੁਰ ਕਉ ਕੁਰਬਾਨ ॥੩॥੮॥੧੦੨॥
Says Nanak, I am a sacrifice to the Guru. ||3||8||102||
ਨਾਨਕ ਆਖਦਾ ਹੈ- (ਉਸ ਸੇਵਕ ਨੂੰ) ਆਪਣਾ ਆਪ ਗੁਰੂ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ॥੩॥੮॥੧੦੨॥ ਨਾਨਕ = ਹੇ ਨਾਨਕ! ਕਉ = ਨੂੰ ॥੩॥੮॥੧੦੨॥