ਪਉੜੀ

Pauree:

ਪਉੜੀ।

ਆਪੀਨੑੈ ਆਪੁ ਸਾਜਿਓ ਆਪੀਨੑੈ ਰਚਿਓ ਨਾਉ

He Himself created Himself; He Himself assumed His Name.

ਅਕਾਲ ਪੁਰਖ ਨੇ ਆਪ ਹੀ ਆਪਣੇ ਆਪ ਨੂੰ ਸਾਜਿਆ, ਅਤੇ ਆਪ ਹੀ ਆਪਣਾ ਨਾਮਣਾ ਬਣਾਇਆ। ਆਪੀਨ੍ਹ੍ਹੈ = ਆਪ ਹੀ ਨੇ, (ਅਕਾਲ ਪੁਰਖ) ਨੇ ਆਪ ਹੀ। ਆਪੁ = ਆਪਣੇ ਆਪ ਨੂੰ। ਨਾਉ = ਨਾਮਣਾ, ਵਡਿਆਈ।

ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ

Secondly, He fashioned the creation; seated within the creation, He beholds it with delight.

ਫਿਰ, ਉਸ ਨੇ ਕੁਦਰਤ ਰਚੀ (ਅਤੇ ਉਸ ਵਿਚ) ਆਸਣ ਜਮਾ ਕੇ, (ਭਾਵ, ਕੁਦਰਤ ਵਿਚ ਵਿਆਪਕ ਹੋ ਕੇ, ਇਸ ਜਗਤ ਦਾ) ਆਪ ਤਮਾਸ਼ਾ ਵੇਖਣ ਲੱਗ ਪਿਆ ਹੈ। ਦੁਯੀ = ਦੂਜੀ। ਸਾਜੀਐ = ਬਣਾਈ ਹੈ। ਕਰਿ = ਕਰ ਕੇ, ਬਣਾ ਕੇ। ਚਾਉ = ਤਮਾਸ਼ਾ।

ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ

You Yourself are the Giver and the Creator; by Your Pleasure, You bestow Your Mercy.

(ਹੇ ਪ੍ਰਭੂ!) ਤੂੰ ਆਪ ਹੀ (ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ ਅਤੇ ਆਪ ਹੀ (ਇਹਨਾਂ ਦੇ) ਸਾਜਣ ਵਾਲਾ ਹੈਂ। (ਤੂੰ ਆਪ ਹੀ ਤ੍ਰੁੱਠ ਕੇ (ਜੀਵਾਂ ਨੂੰ) ਦੇਂਦਾ ਹੈਂ ਅਤੇ ਬਖ਼ਸ਼ਸ਼ ਕਰਦਾ ਹੈਂ। ਤੁਸਿ = ਤ੍ਰੁੱਠ ਕੇ, ਪ੍ਰਸੰਨ ਹੋ ਕੇ। ਦੇਵਹਿ = ਤੂੰ ਦੇਂਦਾ ਹੈਂ। ਕਰਹਿ = ਤੂੰ ਕਰਦਾ ਹੈਂ। ਪਸਾਉ = ਪ੍ਰਸਾਦ, ਕਿਰਪਾ, ਬਖ਼ਸ਼ਸ਼।

ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ

You are the Knower of all; You give life, and take it away again with a word.

ਤੂੰ ਸਭਨਾਂ ਜੀਆਂ ਦੀ ਜਾਣਨਹਾਰ ਹੈਂ। ਜਿੰਦ ਅਤੇ ਸਰੀਰ ਦੇ ਕੇ (ਤੂੰ ਆਪ ਹੀ) ਲੈ ਲਵੇਂਗਾ (ਭਾਵ, ਤੂੰ ਆਪ ਹੀ ਜਿੰਦ ਤੇ ਸਰੀਰ ਦੇਂਦਾ ਹੈਂ, ਆਪ ਹੀ ਮੁੜ ਲੈ ਲੈਂਦਾ ਹੈਂ)। ਜਾਣੋਈ = ਜਾਣਨਹਾਰਾ, ਜਾਣੂ। ਸਭਸੈ = ਸਭਨਾਂ ਦਾ। ਦੇ = ਦੇ ਕੇ। ਲੈਸਹਿ = ਲੈ ਲਵੇਂਗਾ। ਜਿੰਦੁ ਕਵਾਉ = ਜਿੰਦ ਅਤੇ ਜਿੰਦ ਦਾ ਕਵਾਉ (ਲਿਬਾਸ, ਪੋਸ਼ਾਕ), ਭਾਵ, ਸਰੀਰ।

ਕਰਿ ਆਸਣੁ ਡਿਠੋ ਚਾਉ ॥੧॥

Seated within the creation, You behold it with delight. ||1||

ਤੂੰ (ਕੁਦਰਤ ਵਿਚ) ਆਸਣ ਜਮਾ ਕੇ ਤਮਾਸ਼ਾ ਵੇਖ ਰਿਹਾ ਹੈਂ ॥੧॥