ਮਃ

Third Mehl:

ਤੀਜੀ ਪਾਤਿਸ਼ਾਹੀ।

ਆਪੇ ਕਰਣੀ ਕਾਰ ਆਪਿ ਆਪੇ ਕਰੇ ਰਜਾਇ

He Himself is the Doer, and He is the deed; He Himself issues the Command.

ਪ੍ਰਭੂ ਆਪਣੀ ਰਜ਼ਾ ਵਿਚ ਆਪ ਹੀ ਕਰਨ-ਜੋਗ ਕਾਰ ਕਰਦਾ ਹੈ, ਕਰਣੀ = ਕਰਨ-ਯੋਗ, ਜੋ ਕਰਨੀ ਚਾਹੀਦੀ ਹੈ।

ਆਪੇ ਕਿਸ ਹੀ ਬਖਸਿ ਲਏ ਆਪੇ ਕਾਰ ਕਮਾਇ

He Himself forgives some, and He Himself does the deed.

ਆਪ ਹੀ ਜੀਵ ਨੂੰ ਬਖ਼ਸ਼ਦਾ ਹੈ ਆਪ ਹੀ (ਜਿਸ ਤੇ ਮਿਹਰ ਕਰੇ ਉਸ ਵਿਚ ਪ੍ਰਤੱਖ ਹੋ ਕੇ ਭਗਤੀ ਦੀ) ਕਾਰ ਕਮਾਂਦਾ ਹੈ। ਕਿਸ ਹੀ = ਜਿਸ ਕਿਸੇ ਨੂੰ।

ਨਾਨਕ ਚਾਨਣੁ ਗੁਰ ਮਿਲੇ ਦੁਖ ਬਿਖੁ ਜਾਲੀ ਨਾਇ ॥੨॥

O Nanak, receiving the Divine Light from the Guru, suffering and corruption are burnt away, through the Name. ||2||

ਹੇ ਨਾਨਕ! ਗੁਰੂ ਨੂੰ ਮਿਲ ਕੇ ਜਿਸ ਦੇ ਹਿਰਦੇ ਵਿਚ ਪ੍ਰਕਾਸ਼ ਹੁੰਦਾ ਹੈ ਉਹ 'ਨਾਮ' ਸਿਮਰ ਕੇ ਵਿਹੁ-ਰੂਪ ਮਾਇਆ ਤੋਂ ਪੈਦਾ ਹੋਏ ਦੁੱਖ ਸਾੜ ਦੇਂਦਾ ਹੈ ॥੨॥ ਗੁਰ ਮਿਲੇ = ਗੁਰੂ ਨੂੰ ਮਿਲਿਆਂ। ਬਿਖੁ = ਵਿਹੁ। ਨਾਇ = ਨਾਮ ਦੀ ਰਾਹੀਂ ॥੨॥