ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਮਾਇਆ ਮੋਹਿ ਵਿਸਾਰਿਆ ਸਚੁ ਮਰਣਾ ਹਰਿ ਨਾਮੁ ॥
Emotionally attached to Maya, the mortal forgets truth, death and the Name of the Lord.
ਮੌਤ ਅਟੱਲ ਹੈ, ਪ੍ਰਭੂ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ-ਪਰ, ਇਹ ਗੱਲ ਜਿਸ ਮਨੁੱਖ ਨੇ ਮਾਇਆ ਦੇ ਮੋਹ ਵਿਚ (ਫਸ ਕੇ) ਭੁਲਾ ਦਿੱਤੀ ਹੈ। ਮੋਹਿ = ਮੋਹ ਦੇ ਕਾਰਨ। ਸਚੁ = ਅਟੱਲ, ਸਦਾ ਕਾਇਮ ਰਹਿਣ ਵਾਲਾ।
ਧੰਧਾ ਕਰਤਿਆ ਜਨਮੁ ਗਇਆ ਅੰਦਰਿ ਦੁਖੁ ਸਹਾਮੁ ॥
Engaged in worldly affairs, his life wastes away; deep within himself, he suffers in pain.
ਉਸ ਦਾ ਸਾਰਾ ਜੀਵਨ ਮਾਇਆ ਦੇ ਧੰਧੇ ਕਰਦਿਆਂ ਹੀ ਗੁਜ਼ਰ ਜਾਂਦਾ ਹੈ ਤੇ ਉਹ ਆਪਣੇ ਮਨ ਵਿਚ ਦੁੱਖ ਸਹਿੰਦਾ ਹੈ। ਅੰਦਰਿ = ਮਨ ਵਿਚ। ਸਹਾਮੁ = ਸਹਿੰਦਾ ਹੈ, ਸਹਾਰਦਾ ਹੈ।
ਨਾਨਕ ਸਤਿਗੁਰੁ ਸੇਵਿ ਸੁਖੁ ਪਾਇਆ ਜਿਨੑ ਪੂਰਬਿ ਲਿਖਿਆ ਕਰਾਮੁ ॥੨॥
O Nanak, those who have the karma of such pre-ordained destiny, serve the True Guru and find peace. ||2||
ਹੇ ਨਾਨਕ! ਮੁੱਢ ਤੋਂ ਜਿਨ੍ਹਾਂ ਦੇ ਮੱਥੇ ਉਤੇ (ਗੁਰ-ਸੇਵਾ ਦਾ ਲੇਖ) ਲਿਖਿਆ ਹੋਇਆ ਹੈ ਉਹਨਾਂ ਨੇ ਗੁਰੂ ਦੇ ਹੁਕਮ ਵਿਚ ਤੁਰ ਕੇ ਆਤਮਕ ਆਨੰਦ ਮਾਣਿਆ ਹੈ ॥੨॥ ਸੇਵਿ = ਸੇਵਾ ਕਰ ਕੇ, ਹੁਕਮ ਵਿਚ ਤੁਰ ਕੇ। ਪੂਰਬਿ = ਮੁੱਢ ਤੋਂ। ਕਰਾਮੁ = ਕਰਮ, ਕੰਮ (ਭਾਵ, ਗੁਰੂ ਦੀ ਸੇਵਾ ਕਰਨ ਦਾ ਕੰਮ)। ਸੁਖੁ = ਆਤਮਕ ਆਨੰਦ ॥੨॥