ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਹਰਿ ਕੇ ਨਾਮਹੀਨ ਮਤਿ ਥੋਰੀ ॥
Without the Name of the Lord, his intellect is shallow.
ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਤੋਂ ਵਾਂਝੇ ਰਹਿੰਦੇ ਹਨ, ਉਹਨਾਂ ਦੀ ਮੱਤ ਹੋਛੀ ਜਿਹੀ ਹੀ ਬਣ ਜਾਂਦੀ ਹੈ। ਹੀਨ = ਸੱਖਣੇ। ਥੋਰੀ = ਥੋੜੀ, ਹੋਛੀ।
ਸਿਮਰਤ ਨਾਹਿ ਸਿਰੀਧਰ ਠਾਕੁਰ ਮਿਲਤ ਅੰਧ ਦੁਖ ਘੋਰੀ ॥੧॥ ਰਹਾਉ ॥
He does not meditate in remembrance on the Lord, his Lord and Master; the blind fool suffers in terrible agony. ||1||Pause||
ਉਹ ਲੱਖਮੀ-ਪਤੀ ਮਾਲਕ-ਪ੍ਰਭੂ ਦਾ ਨਾਮ ਨਹੀਂ ਸਿਮਰਦੇ। ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ ਉਹਨਾਂ ਮਨੁੱਖਾਂ ਨੂੰ ਭਿਆਨਕ (ਆਤਮਕ) ਦੁੱਖ-ਕਲੇਸ ਵਾਪਰਦੇ ਰਹਿੰਦੇ ਹਨ ॥੧॥ ਰਹਾਉ ॥ ਸਿਰੀਧਰ = ਲੱਛਮੀ ਦਾ ਆਸਰਾ ਪ੍ਰਭੂ। ਅੰਧ = (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਚੁਕੇ ਮਨੁੱਖਾਂ ਨੂੰ। ਘੋਰੀ = ਘੋਰ, ਭਿਆਨਕ ॥੧॥ ਰਹਾਉ ॥
ਹਰਿ ਕੇ ਨਾਮ ਸਿਉ ਪ੍ਰੀਤਿ ਨ ਲਾਗੀ ਅਨਿਕ ਭੇਖ ਬਹੁ ਜੋਰੀ ॥
He does not embrace love for the Name of the Lord; he is totally attached to various religious robes.
ਜਿਹੜੇ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਨਹੀਂ ਪਾਂਦੇ, ਪਰ ਅਨੇਕਾਂ ਧਾਰਮਿਕ ਭੇਖਾਂ ਨਾਲ ਪ੍ਰੀਤ ਜੋੜੀ ਰੱਖਦੇ ਹਨ, ਸਿਉ = ਨਾਲ। ਭੇਖ = (ਵਿਖਾਵੇ-ਮਾਤ੍ਰ) ਧਾਰਮਿਕ ਪਹਿਰਾਵੇ। ਜੋਰੀ = ਜੋੜੀ (ਪ੍ਰੀਤ)।
ਤੂਟਤ ਬਾਰ ਨ ਲਾਗੈ ਤਾ ਕਉ ਜਿਉ ਗਾਗਰਿ ਜਲ ਫੋਰੀ ॥੧॥
His attachments are shattered in an instant; when the pitcher is broken, the water runs out. ||1||
ਉਹਨਾਂ ਦੀ ਇਸ ਪ੍ਰੀਤ ਦੇ ਟੁੱਟਦਿਆਂ ਚਿਰ ਨਹੀਂ ਲੱਗਦਾ, ਜਿਵੇਂ ਟੁੱਟੀ ਹੋਈ ਗਾਗਰ ਵਿਚ ਪਾਣੀ ਨਹੀਂ ਠਹਿਰ ਸਕਦਾ ॥੧॥ ਬਾਰ = ਚਿਰ। ਤਾ ਕਉ ਤੂਟਤ = ਉਸ (ਪ੍ਰੀਤ) ਨੂੰ ਟੁੱਟਦਿਆਂ। ਫੋਰੀ = ਟੁੱਟੀ ਹੋਈ ॥੧॥
ਕਰਿ ਕਿਰਪਾ ਭਗਤਿ ਰਸੁ ਦੀਜੈ ਮਨੁ ਖਚਿਤ ਪ੍ਰੇਮ ਰਸ ਖੋਰੀ ॥
Please bless me, that I may worship You in loving devotion. My mind is absorbed and intoxicated with Your Delicious Love.
ਹੇ ਪ੍ਰਭੂ! ਮਿਹਰ ਕਰ, ਮੈਨੂੰ ਆਪਣੀ ਭਗਤੀ ਦਾ ਸੁਆਦ ਬਖ਼ਸ਼, ਮੇਰਾ ਮਨ ਤੇਰੇ ਪ੍ਰੇਮ-ਰਸ ਦੀ ਖ਼ੁਮਾਰੀ ਵਿਚ ਮਸਤ ਰਹੇ। ਦੀਜੈ = ਦੇਹ। ਖਚਿਤ = ਮਸਤ ਰਹੇ। ਖੋਰੀ = ਖ਼ੁਮਾਰੀ ਵਿਚ।
ਨਾਨਕ ਦਾਸ ਤੇਰੀ ਸਰਣਾਈ ਪ੍ਰਭ ਬਿਨੁ ਆਨ ਨ ਹੋਰੀ ॥੨॥੭੧॥੯੪॥
Nanak, Your slave, has entered Your Sanctuary; without God, there is no other at all. ||2||71||94||
(ਤੇਰਾ) ਦਾਸ ਨਾਨਕ ਤੇਰੀ ਸਰਨ ਆਇਆ ਹੈ। ਹੇ ਪ੍ਰਭੂ! ਤੈਥੋਂ ਬਿਨਾ ਮੇਰਾ ਕੋਈ ਹੋਰ ਦੂਜਾ ਸਹਾਰਾ ਨਹੀਂ ਹੈ ॥੨॥੭੧॥੯੪॥ ਆਨ = {अन्य} ਹੋਰ ਦੂਜਾ ॥੨॥੭੧॥੯੪॥