ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ

Kabeer, that family is good, in which the Lord's slave is born.

ਹੇ ਕਬੀਰ! ਜਿਸ ਕੁਲ ਵਿਚ ਪਰਮਾਤਮਾ ਦਾ ਸਿਮਰਨ ਕਰਨ ਵਾਲਾ ਭਗਤ ਪਰਗਟ ਹੋ ਪਏ, ਉਹੀ ਕੁਲ ਸੁਲੱਖਣੀ ਹੈ।

ਜਿਹ ਕੁਲ ਦਾਸੁ ਊਪਜੈ ਸੋ ਕੁਲ ਢਾਕੁ ਪਲਾਸੁ ॥੧੧੧॥

But that family in which the Lord's slave is not born is as useless as weeds. ||111||

ਜਿਸ ਕੁਲ ਵਿਚ ਪ੍ਰਭੂ ਦੀ ਭਗਤੀ ਕਰਨ ਵਾਲਾ ਬੰਦਾ ਨਹੀਂ ਪਰਗਟਦਾ, ਉਹ ਕੁਲ ਢਾਕ ਪਲਾਹ (ਆਦਿਕ ਨਿਕੰਮੇ ਰੁੱਖਾਂ ਵਰਗੀ ਅਫਲ ਜਾਣੋ) ॥੧੧੧॥ ਊਪਜੈ = (Skt. जन्, with उप, ਉਪਜਨ = to become visible, to appear, to grow ਪਰਗਟ ਹੋਣਾ, ਬਣਨਾ) ਪਰਗਟ ਹੋਣਾ ॥੧੧੧॥