ਸਲੋਕ ਮਃ ੪ ॥
Salok, Fourth Mehl:
ਸਲੋਕ ਚੌਥੀ ਪਾਤਿਸਾਹੀ।
ਮਨ ਅੰਤਰਿ ਹਉਮੈ ਰੋਗੁ ਹੈ ਭ੍ਰਮਿ ਭੂਲੇ ਮਨਮੁਖ ਦੁਰਜਨਾ ॥
The disease of egotism is deep within the mind; the self-willed manmukhs and the evil beings are deluded by doubt.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਦੁਰਾਚਾਰੀ ਮਨੁੱਖ ਭਟਕਣਾ ਦੇ ਕਾਰਨ ਕੁਰਾਹੇ ਪਏ ਰਹਿੰਦੇ ਹਨ (ਕਿਉਂਕਿ ਉਹਨਾਂ ਦੇ) ਮਨ ਵਿਚ ਹਉਮੈ (ਦਾ) ਰੋਗ (ਟਿਕਿਆ ਰਹਿੰਦਾ) ਹੈ। ਭ੍ਰਮਿ = (ਮਾਇਆ ਦੀ) ਭਟਕਣਾ ਵਿਚ ਪੈ ਕੇ। ਭੂਲੇ = ਕੁਰਾਹੇ ਪਏ ਰਹਿੰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ।
ਨਾਨਕ ਰੋਗੁ ਵਞਾਇ ਮਿਲਿ ਸਤਿਗੁਰ ਸਾਧੂ ਸਜਨਾ ॥੧॥
O Nanak, the disease is cured only by meeting with the True Guru, the Holy Friend. ||1||
ਹੇ ਨਾਨਕ! (ਸਾਧੂ ਸੱਜਣ ਗੁਰੂ ਨੂੰ ਮਿਲ ਕੇ (ਹੀ ਇਹ) ਰੋਗ ਦੂਰ ਕਰ (ਦੂਰ ਕੀਤਾ ਜਾ ਸਕਦਾ ਹੈ) ॥੧॥ ਵਞਾਇ = ਦੂਰ ਕਰ। ਮਿਲਿ = ਮਿਲ ਕੇ ॥੧॥