ਜੋ ਜਾਨੈ ਤਿਸੁ ਸਦਾ ਸੁਖੁ ਹੋਇ ॥

One who knows Him, obtains everlasting peace.

ਜੋ ਮਨੁੱਖ ਪ੍ਰਭੂ ਨਾਲ ਸਾਂਝ ਪਾ ਲੈਂਦਾ ਹੈ ਉਸ ਨੂੰ ਸਦਾ ਸੁਖ ਹੁੰਦਾ ਹੈ,

ਆਪਿ ਮਿਲਾਇ ਲਏ ਪ੍ਰਭੁ ਸੋਇ ॥

God blends that one into Himself.

ਪ੍ਰਭੂ ਉਸ ਨੂੰ ਆਪਣੇ ਨਾਲ ਆਪ ਮਿਲਾ ਲੈਂਦਾ ਹੈ।

ਓਹੁ ਧਨਵੰਤੁ ਕੁਲਵੰਤੁ ਪਤਿਵੰਤੁ ॥

He is wealth and prosperous, and of noble birth.

ਉਹ ਮਨੁੱਖ ਜੀਊਂਦਾ ਹੀ ਮੁਕਤ ਹੋ ਜਾਂਦਾ ਹੈ, ਉਹ ਧਨ ਵਾਲਾ, ਕੁਲ ਵਾਲਾ ਤੇ ਇੱਜ਼ਤ ਵਾਲਾ ਬਣ ਜਾਂਦਾ ਹੈ, ਕੁਲਵੰਤੁ = ਚੰਗੀ ਕੁਲ ਵਾਲਾ। ਪਤਿਵੰਤੁ = ਇੱਜ਼ਤ ਵਾਲਾ।

ਜੀਵਨ ਮੁਕਤਿ ਜਿਸੁ ਰਿਦੈ ਭਗਵੰਤੁ ॥

He is Jivan Mukta - liberated while yet alive; the Lord God abides in his heart.

ਜਿਸ ਮਨੁੱਖ ਦੇ ਹਿਰਦੇ ਵਿਚ ਭਗਵਾਨ ਵੱਸਦਾ ਹੈ। ਜੀਵਨ ਮੁਕਤਿ = ਜਿਸ ਨੇ ਜੀਊਂਦਿਆਂ ਹੀ (ਮਾਇਆ ਦੇ ਬੰਧਨਾਂ ਤੋਂ) ਮੁਕਤੀ ਪਾ ਲਈ ਹੈ। ਜਿਸੁ ਰਿਦੈ = ਜਿਸ ਦੇ ਹਿਰਦੇ ਵਿਚ।

ਧੰਨੁ ਧੰਨੁ ਧੰਨੁ ਜਨੁ ਆਇਆ ॥

Blessed, blessed, blessed is the coming of that humble being;

ਉਸ ਮਨੁੱਖ ਦਾ (ਜਗਤ ਵਿਚ) ਆਉਣਾ ਮੁਬਾਰਿਕ ਹੈ, ਧੰਨੁ = ਮੁਬਾਰਿਕ।

ਜਿਸੁ ਪ੍ਰਸਾਦਿ ਸਭੁ ਜਗਤੁ ਤਰਾਇਆ ॥

by his grace, the whole world is saved.

ਜਿਸ ਦੀ ਮੇਹਰ ਨਾਲ ਸਾਰਾ ਜਗਤ ਹੀ ਤਰਦਾ ਹੈ।

ਜਨ ਆਵਨ ਕਾ ਇਹੈ ਸੁਆਉ ॥

This is his purpose in life;

ਅਜਿਹੇ ਮਨੁੱਖ ਦੇ ਆਉਣ ਦਾ ਇਹੀ ਮਨੋਰਥ ਹੈ, ਸੁਆਉ = ਪ੍ਰਯੋਜਨ, ਮਨੋਰਥ।

ਜਨ ਕੈ ਸੰਗਿ ਚਿਤਿ ਆਵੈ ਨਾਉ ॥

in the Company of this humble servant, the Lord's Name comes to mind.

ਕਿ ਉਸ ਦੀ ਸੰਗਤਿ ਵਿਚ (ਰਹਿ ਕੇ ਹੋਰ ਮਨੁੱਖਾਂ ਨੂੰ ਪ੍ਰਭੂ ਦਾ) ਨਾਮ ਚੇਤੇ ਆਉਂਦਾ ਹੈ। ਚਿਤਿ = ਚਿਤ ਵਿਚ।

ਆਪਿ ਮੁਕਤੁ ਮੁਕਤੁ ਕਰੈ ਸੰਸਾਰੁ ॥

He Himself is liberated, and He liberates the universe.

ਉਹ ਮਨੁੱਖ ਆਪ (ਮਾਇਆ ਤੋਂ) ਆਜ਼ਾਦ ਹੈ, ਜਗਤ ਨੂੰ ਭੀ ਮੁਕਤ ਕਰਦਾ ਹੈ;

ਨਾਨਕ ਤਿਸੁ ਜਨ ਕਉ ਸਦਾ ਨਮਸਕਾਰੁ ॥੮॥੨੩॥

O Nanak, to that humble servant, I bow in reverence forever. ||8||23||

ਹੇ ਨਾਨਕ! ਐਸੇ (ਉੱਤਮ) ਮਨੁੱਖ ਨੂੰ ਸਾਡੀ ਸਦਾ ਪ੍ਰਣਾਮ ਹੈ ॥੮॥੨੩॥