ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਰਹਾਇ

Kabeer, tumeric has lost its yellow color, and no trace of lime's whiteness remains.

ਹੇ ਕਬੀਰ! (ਜਦੋਂ ਹਲਦੀ ਤੇ ਚੂਨਾ ਮਿਲਦੇ ਹਨ ਤਾਂ) ਹਲਦੀ ਆਪਣਾ ਪੀਲਾ ਰੰਗ ਛੱਡ ਦੇਂਦੀ ਹੈ, ਚੂਨੇ ਦਾ ਚਿੱਟਾ ਰੰਗ ਨਹੀਂ ਰਹਿੰਦਾ, (ਇਸੇ ਤਰ੍ਹਾਂ ਸਿਮਰਨ ਦੀ ਬਰਕਤਿ ਨਾਲ ਨੀਵੀਂ ਜਾਤਿ ਵਾਲੇ ਮਨੁੱਖ ਦੇ ਅੰਦਰੋਂ ਨੀਵੀਂ ਜਾਤਿ ਵਾਲੀ ਢਹਿੰਦੀ ਕਲਾ ਮਿਟ ਜਾਂਦੀ ਹੈ, ਤੇ ਉੱਚੀ ਜਾਤਿ ਵਾਲੇ ਦੇ ਮਨ ਵਿਚੋਂ ਉੱਚਤਾ ਦਾ ਮਾਣ ਦੂਰ ਹੁੰਦਾ ਹੈ)। ਪੀਰਤਨੁ = ਪਿਲੱਤਣ, ਪੀਲਾ ਰੰਗ। ਹਰੈ = ਦੂਰ ਕਰ ਦੇਂਦੀ ਹੈ। ਚੂਨ ਚਿਹਨੁ = ਚੂਨੇ ਦਾ ਚਿਹਨ, ਚੂਨੇ ਦਾ ਚਿੱਟਾ ਰੰਗ। ਨ ਰਹਾਇ = ਨਹੀਂ ਰਹਿੰਦਾ।

ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥

I am a sacrifice to this love, by which social class and status, color and ancestry are taken away. ||57||

ਮੈਂ ਸਦਕੇ ਹਾਂ ਇਸ ਪ੍ਰਭੂ-ਪ੍ਰੀਤ ਤੋਂ, ਜਿਸ ਦਾ ਸਦਕਾ ਉੱਚੀ ਨੀਵੀਂ ਜਾਤਿ ਵਰਨ ਕੁਲ (ਦਾ ਫ਼ਰਕ) ਮਿਟ ਜਾਂਦਾ ਹੈ ॥੫੭॥ ਬਲਿਹਾਰੀ = ਸਦਕੇ, ਕੁਰਬਾਨ। ਜਿਹ = ਜਿਸ ਪ੍ਰੀਤ ਦੀ ਬਰਕਤਿ ਨਾਲ ॥੫੭॥