ਫਰੀਦਾ ਮਹਲ ਨਿਸਖਣ ਰਹਿ ਗਏ ਵਾਸਾ ਆਇਆ ਤਲਿ ॥
Fareed, the mansions are vacant; those who lived in them have gone to live underground.
ਹੇ ਫਰੀਦ! (ਮੌਤ ਆਉਣ ਤੇ) ਮਹਲ-ਮਾੜੀਆਂ ਸੁੰਞੀਆਂ ਰਹਿ ਜਾਂਦੀਆਂ ਹਨ, ਧਰਤੀ ਦੇ ਹੇਠ (ਕਬਰ ਵਿਚ) ਡੇਰਾ ਲਾਣਾ ਪੈਂਦਾ ਹੈ। ਮਹਲ-ਪੱਕੇ ਘਰ। ਨਿਸਖਣ-ਬਿਲਕੁਲ ਖ਼ਾਲੀ, ਸੁੰਞੇ। ਤਲਿ-ਤਲ ਵਿਚ, ਹੇਠਾਂ ਧਰਤੀ ਵਿਚ।
ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥
They remain there, in those unhonored graves.
ਉਹਨਾਂ ਕਬਰਾਂ ਵਿਚ ਜਿਨ੍ਹਾਂ ਤੋਂ ਨਫ਼ਰਤ ਕਰੀਦੀ ਹੈ ਰੂਹਾਂ ਸਦਾ ਲਈ ਜਾ ਬੈਠਣਗੀਆਂ। ਬਹਸਨਿ-ਬੈਠਣਗੀਆਂ। ਗੋਰਾਂ ਨਿਮਾਣੀਆ-ਇਹ ਕਬਰਾਂ ਜਿਨ੍ਹਾਂ ਤੋਂ ਬੰਦੇ ਨਫ਼ਰਤ ਕਰਦੇ ਹਨ। ਮਲਿ-ਮੱਲ ਕੇ।
ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥
O Shaykh, dedicate yourself to God; you will have to depart, today or tomorrow. ||97||
ਹੇ ਸ਼ੇਖ਼ (ਫਰੀਦ)! (ਰੱਬ ਦੀ) ਬੰਦਗੀ ਕਰ (ਇਹਨਾਂ ਮਹਲ-ਮਾੜੀਆਂ ਤੋਂ) ਅੱਜ ਭਲਕ ਕੂਚ ਕਰਨਾ ਹੋਵੇਗਾ ॥੯੭॥