ਢੂਢੇਦੀਏ ਸੁਹਾਗ ਕੂ ਤਉ ਤਨਿ ਕਾਈ ਕੋਰ ॥
You search for your Husband Lord; you must have some fault in your body.
ਸੁਹਾਗ (-ਪਰਮਾਤਮਾ) ਨੂੰ ਭਾਲਣ ਵਾਲੀਏ (ਹੇ ਜੀਵ ਇਸਤ੍ਰੀਏ!) (ਤੂੰ ਅੰਮ੍ਰਿਤ ਵੇਲੇ ਉੱਠ ਕੇ ਪਤੀ-ਪਰਮਾਤਮਾ ਨੂੰ ਮਿਲਣ ਲਈ ਬੰਦਗੀ ਕਰਦੀ ਹੈਂ ਪਰ ਤੈਨੂੰ ਅਜੇ ਭੀ ਨਹੀਂ ਮਿਲਿਆ) ਤੇਰੇ ਆਪਣੇ ਅੰਦਰ ਹੀ ਕੋਈ ਕਸਰ ਹੈ। ਕੂ = ਨੂੰ। ਤਉ ਤਨਿ = ਤੇਰੇ ਤਨ ਵਿਚ, ਤੇਰੇ ਅੰਦਰ। ਕੋਰ = ਕਸਰ, ਘਾਟ। ਕਾਈ = ਕੋਈ।
ਜਿਨੑਾ ਨਾਉ ਸੁਹਾਗਣੀ ਤਿਨੑਾ ਝਾਕ ਨ ਹੋਰ ॥੧੧੪॥
Those who are known as happy soul-brides, do not look to others. ||114||
ਜਿਨ੍ਹਾਂ ਦਾ ਨਾਮ 'ਸੋਹਾਗਣਾਂ' ਹੈ ਉਹਨਾਂ ਦੇ ਅੰਦਰ ਕੋਈ ਹੋਰ ਟੇਕ ਨਹੀਂ ਹੁੰਦੀ (ਭਾਵ, ਪਤੀ-ਮਿਲਾਪ ਦੀ 'ਦਾਤਿ' ਉਹਨਾਂ ਨੂੰ ਹੀ ਮਿਲਦੀ ਹੈ ਜੋ ਅੰਮ੍ਰਿਤ ਵੇਲੇ ਉੱਠਣ ਦਾ ਕੋਈ 'ਹੱਕ' ਨਹੀਂ ਜਮਾਂਦੀਆਂ) ॥੧੧੪॥ ਝਾਕ = ਆਸ, ਆਸਰਾ, ਟੇਕ ॥੧੧੪॥