ਸਲੋਕੁ ॥
Salok:
ਸਲੋਕ।
ਸਰਗੁਨ ਨਿਰਗੁਨ ਨਿਰੰਕਾਰ ਸੁੰਨ ਸਮਾਧੀ ਆਪਿ ॥
He possesses all qualities; He transcends all qualities; He is the Formless Lord. He Himself is in Primal Samaadhi.
ਨਿਰੰਕਾਰ (ਭਾਵ, ਆਕਾਰ-ਰਹਿਤ ਅਕਾਲ ਪੁਰਖ) ਤ੍ਰਿਗੁਣੀ ਮਾਇਆ ਦਾ ਰੂਪ (ਭਾਵ, ਜਗਤ ਰੂਪ) ਭੀ ਆਪ ਹੈ ਤੇ ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ ਭੀ ਆਪ ਹੀ ਹੈ, ਅਫੁਰ ਅਵਸਥਾ ਵਿਚ ਟਿਕਿਆ ਹੋਇਆ ਭੀ ਆਪ ਹੀ ਹੈ। ਸਰਗੁਨ = ਤ੍ਰਿਗੁਣੀ ਮਾਇਆ ਦਾ ਰੂਪ। ਨਿਰਗੁਨ = ਮਾਇਆ ਦੇ ਤਿੰਨਾਂ ਗੁਣਾਂ ਤੋਂ ਪਰੇ। ਨਿਰੰਕਾਰ = ਆਕਾਰ-ਰਹਿਤ। ਸੁੰਨ = ਸੁੰਞ, ਜਿਥੇ ਕੁਝ ਨਾਹ ਹੋਵੇ। ਸੁੰਨ ਸਮਾਧੀ = ਟਿਕਾਉ ਦੀ ਉਹ ਅਵਸਥਾ ਜਿਥੇ ਸੁੰਞ ਹੋਵੇ, ਕੋਈ ਫੁਰਨਾ ਨਾਹ ਉਠੇ।
ਆਪਨ ਕੀਆ ਨਾਨਕਾ ਆਪੇ ਹੀ ਫਿਰਿ ਜਾਪਿ ॥੧॥
Through His Creation, O Nanak, He meditates on Himself. ||1||
ਹੇ ਨਾਨਕ! (ਇਹ ਸਾਰਾ ਜਗਤ) ਪ੍ਰਭੂ ਨੇ ਆਪ ਹੀ ਰਚਿਆ ਹੈ (ਤੇ ਜਗਤ ਦੇ ਜੀਵਾਂ ਵਿਚ ਬੈਠ ਕੇ) ਆਪ ਹੀ (ਆਪਣੇ ਆਪ ਨੂੰ ਯਾਦ ਕਰ ਰਿਹਾ ਹੈ ॥੧॥ ਕੀਆ = ਪੈਦਾ ਕੀਤਾ ਹੋਇਆ। ਜਾਪਿ = ਜਾਪੈ, ਜਪ ਰਿਹਾ ਹੈ, ਯਾਦ ਕਰ ਰਿਹਾ ਹੈ ॥੧॥