ਤਿਲੰਗ ਬਾਣੀ ਭਗਤਾ ਕੀ ਕਬੀਰ ਜੀ

Tilang, The Word Of Devotee Kabeer Jee:

ਰਾਗ ਤਿਲੰਗ ਵਿੱਚ ਭਗਤਾਂ ਦੀ ਬਾਣੀ; ਕਬੀਰ ਜੀ ਦੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਜਾਇ

The Vedas and the Scriptures are only make-believe, O Siblings of Destiny; they do not relieve the anxiety of the heart.

ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ। ਕਤੇਬ = ਪੱਛਮੀ ਮਤਾਂ ਦੇ ਧਰਮ = ਪੁਸਤਕ (ਤੌਰੇਤ, ਜ਼ੰਬੂਰ, ਅੰਜੀਲ, ਕੁਰਾਨ)। ਇਫਤਰਾ = {ਅਰਬੀ} ਮੁਬਾਲਗ਼ਾ, ਬਣਾਵਟ, ਅਸਲੀਅਤ ਨਾਲੋਂ ਵਧਾ ਕੇ ਦੱਸੀਆਂ ਹੋਈਆਂ ਗੱਲਾਂ। ਫਿਕਰੁ = ਸਹਿਮ, ਅਸ਼ਾਂਤੀ।

ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥

If you will only center yourself on the Lord, even for just a breath, then you shall see the Lord face-to-face, present before you. ||1||

(ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ॥੧॥ ਟੁਕੁ = ਰਤਾ ਕੁ। ਟੁਕੁ ਦਮੁ = ਪਲਕ ਭਰ। ਕਰਾਰੀ = ਟਿਕਾਉ ਇਕਾਗ੍ਰਤਾ। ਜਉ = ਜੇ। ਹਾਜਿਰ ਹਜੂਰਿ = ਹਰ ਥਾਂ ਮੌਜੂਦ। ਖੁਦਾਇ = ਰੱਬ, ਪਰਮਾਤਮਾ ॥੧॥

ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ

O human being, search your own heart every day, and do not wander around in confusion.

ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ। ਬੰਦੇ = ਹੇ ਮਨੁੱਖ! ਪਰੇਸਾਨੀ = ਘਬਰਾਹਟ।

ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ

This world is just a magic-show; no one will be holding your hand. ||1||Pause||

ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ॥੧॥ ਰਹਾਉ ॥ ਸਿਹਰੁ = ਜਾਦੂ, ਉਹ ਜਿਸ ਦੀ ਅਸਲੀਅਤ ਕੁਝ ਹੋਰ ਹੋਵੇ ਪਰ ਵੇਖਣ ਨੂੰ ਕੁਝ ਅਜੀਬ ਮਨ-ਮੋਹਣਾ ਦਿੱਸਦਾ ਹੋਵੇ। ਮੇਲਾ = ਤਮਾਸ਼ਾ, ਖੇਡ। ਦਸਤਗੀਰੀ = {ਦਸਤ = ਹੱਥ। ਗੀਰੀ = ਫੜਨਾ} ਹੱਥ ਪੱਲੇ ਪੈਣ ਵਾਲੀ ਚੀਜ਼, ਸਦਾ ਸਾਂਭ ਰੱਖਣ ਵਾਲੀ ਸ਼ੈ ॥੧॥ ਰਹਾਉ ॥

ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ

Reading and studying falsehood, people are happy; in their ignorance, they speak nonsense.

ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ। ਦਰੋਗੁ = ਝੂਠ। ਦਰੋਗੁ ਪੜਿ ਪੜਿ = ਇਹ ਪੜ੍ਹ ਕੇ ਕਿ ਵੇਦ ਝੂਠੇ ਹਨ ਜਾਂ ਇਹ ਪੜ੍ਹ ਕੇ ਕਿ ਕਤੇਬ ਝੂਠੇ ਹਨ। ਹੋਇ = ਹੋ ਕੇ। ਬੇਖਬਰ = ਅਣਜਾਣ ਮਨੁੱਖ। ਬਾਦੁ = ਝਗੜਾ, ਬਹਿਸ। ਬਕਾਹਿ = ਬੋਲਦੇ ਹਨ। ਬਾਦੁ ਬਕਾਹਿ = ਬਹਿਸ ਕਰਦੇ ਹਨ।

ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥

The True Creator Lord is diffused into His creation; He is not just the dark-skinned Krishna of legends. ||2||

(ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ॥੨॥ ਹਕੁ ਸਚੁ = ਸਦਾ ਕਾਇਮ ਰਹਿਣ ਵਾਲਾ ਰੱਬ। ਮਿਆਨੇ = ਵਿਚ। ਸਿਆਮ ਮੂਰਤਿ = ਕ੍ਰਿਸ਼ਨ ਜੀ ਦੀ ਮੂਰਤੀ। ਨਾਹਿ = (ਰੱਬ) ਨਹੀਂ ਹੈ ॥੨॥

ਅਸਮਾਨ ਮੵਿਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ

Through the Tenth Gate, the stream of nectar flows; take your bath in this.

(ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ। ਅਸਮਾਨ = ਅਕਾਸ਼, ਦਸਮ ਦੁਆਰ, ਅੰਤਹਕਰਨ, ਮਨ। ਮ੍ਯ੍ਯਿਨੇ = ਮਿਆਨੇ, ਅੰਦਰ। ਲਹੰਗ = ਲੰਘਦਾ ਹੈ, ਵਗਦਾ ਹੈ। ਦਰੀਆ = (ਸਰਬ-ਵਿਆਪਕ ਪ੍ਰਭੂ-ਰੂਪ) ਨਦੀ। ਗੁਸਲ = ਇਸ਼ਨਾਨ। ਕਰਦਨ ਬੂਦ = {ਕਰਦਨੀ ਬੂਦ} ਕਰਨਾ ਚਾਹੀਦਾ ਸੀ।

ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥

Serve the Lord forever; use your eyes, and see Him ever-present everywhere. ||3||

ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ॥੩॥ ਫਕਰੁ = ਫ਼ਕੀਰੀ, ਬੰਦਗੀ ਵਾਲਾ ਜੀਵਨ। ਚਸਮੇ = ਐਨਕਾਂ। ਜਹ ਤਹਾ = ਹਰ ਥਾਂ ॥੩॥

ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ

The Lord is the purest of the pure; only through doubt could there be another.

ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ। ਅਲਾਹ = ਅੱਲਾਹ, ਰੱਬ। ਪਾਕੰ ਪਾਕ = ਪਵਿੱਤਰ ਤੋਂ ਪਵਿੱਤਰ, ਸਭ ਤੋਂ ਪਵਿੱਤਰ। ਸਕ = ਸ਼ੱਕ, ਭਰਮ। ਕਰਉ = ਕਰਉਂ, ਮੈਂ ਕਰਾਂ। ਦੂਸਰ = (ਉਸ ਵਰਗਾ ਕੋਈ ਹੋਰ) ਦੂਜਾ।

ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥

O Kabeer, mercy flows from the Merciful Lord; He alone knows who acts. ||4||1||

ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ। ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ॥੪॥੧॥ ਕਰਮੁ = ਬਖ਼ਸ਼ਸ਼। ਕਰੀਮ = ਬਖ਼ਸ਼ਸ਼ ਕਰਨ ਵਾਲਾ। ਉਹੁ = ਉਹ ਪ੍ਰਭੂ। ਸੋਇ = ਉਹ ਮਨੁੱਖ (ਜਿਸ ਉੱਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ) ॥੪॥੧॥