ਗੂਜਰੀ ਮਹਲਾ ੫ ॥
Goojaree, Fifth Mehl:
ਏਕ ਕਾਲ ਸ੍ਰੀ ਗੁਰੂ ਅਮਰਦਾਸ ਜੀ ਪਲੰਘ ਪਰ ਬਿਰਾਜਮਾਨ ਥੇ ਅਰ ਗੁਰੂ ਅਰਜਨ ਜੀ ਬਾਲਕ ਥੇ। ਖੇਲਤੇ ਖੇਲਤੇ ਪਲੰਘ ਕੀ ਬਾਹੀ ਪਕੜ ਗੋਦ ਮੇਂ ਜਾਇ ਬੈਠੇ। ਸ੍ਰੀ ਸਤਿਗੁਰ ਦੇਵ ਅਤਿ ਹਰਖਤਿ ਹੋ ਕੰਠ ਲਾਇ ਕਰ ਲਡਾਉਨੇ ਲਗੇ ਔਰ ਬੀਬੀ ਭਾਨੀ ਜੀ ਸਨਮੁਖ ਖੜੀ ਥੀ। ਤਬ ਸ੍ਰੀ ਮੁਖ ਆਗਿਆ ਹੂਈ 'ਬੀਬੀ ਇਹ ਦੋਹਤਾ ਬਾਣੀ ਕਾ ਬੋਹਥਾ ਹੋਗਾ ਔ ਬੜਾ ਗੁਰੂ ਹੋਗਾ'। ਬਰਦਾਨ ਸੁਨ ਬੀਬੀ ਜੀ ਪਰਸੰਨ ਭਈ। ਜਬ ਗੁਰਿਆਈ ਕਾ ਤਿਲਕ ਪਾ ਕਰ ਕੇ ਮਾਤਾ ਕੋ ਮਥਾ ਟੇਕਨੇ ਗਏ ਤਬ ਮਾਤਾ ਜੀ ਨੇ ਕਹਾ: ਬੇਟਾ ਆਜ ਕਿਆ ਬਸਤ ਖਟ ਕੇ ਲਿਆਏ ਹੋ? ਤਿਸ ਪਰਥਾਇ ਇਹ ਦੋ ਸਬਦ ਹੂਏ:
ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥
The wealth of the Lord is my chanting, the wealth of the Lord is my deep meditation; the wealth of the Lord is the food I enjoy.
ਹੇ ਮਾਂ! ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਵਾਸਤੇ ਦੇਵ-ਪੂਜਾ ਲਈ ਖ਼ਾਸ ਮੰਤ੍ਰਾਂ ਦਾ) ਜਾਪ ਹੈ, ਹਰਿ-ਨਾਮ ਧਨ ਹੀ (ਮੇਰੇ ਵਾਸਤੇ) ਧੂਣੀਆਂ ਦਾ ਤਪਾਣਾ ਹੈ; ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਆਤਮਕ ਜੀਵਨ ਲਈ) ਖ਼ੁਰਾਕ ਹੈ, ਤੇ, ਇਹ ਖ਼ੁਰਾਕ ਮੈਨੂੰ ਚੰਗੀ ਲੱਗੀ ਹੈ। ਜਾਪ = ਦੇਵ-ਪੂਜਾ ਲਈ ਖ਼ਾਸ ਮੰਤ੍ਰਾਂ ਦੇ ਜਾਪ। ਤਾਪ = ਧੂਣੀਆਂ ਤਪਾਣੀਆਂ। ਭਾਇਆ = ਚੰਗਾ ਲੱਗਾ ਹੈ।
ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥
I do not forget the Lord, Har, Har, from my mind, even for an instant; I have found Him in the Saadh Sangat, the Company of the Holy. ||1||
ਹੇ ਮਾਂ! ਅੱਖ ਝਮਕਣ ਜਿਤਨੇ ਸਮੇ ਲਈ ਭੀ ਮੈਂ ਆਪਣੇ ਮਨ ਤੋਂ ਨਹੀਂ ਭੁਲਾਂਦਾ, ਮੈਂ ਇਹ ਧਨ ਸਾਧ ਸੰਗਤਿ ਵਿਚ (ਰਹਿ ਕੇ) ਲੱਭਾ ਹੈ ॥੧॥ ਨਿਮਖ = ਅੱਖ ਝਮਕਣ ਜਿਤਨਾ ਸਮਾ। ਨ ਬਿਸਰਉ = ਮੈਂ ਨਹੀਂ ਭੁਲਾਂਦਾ, ਬਿਸਰਉਂ। ਤੇ = ਤੋਂ ॥੧॥
ਮਾਈ ਖਾਟਿ ਆਇਓ ਘਰਿ ਪੂਤਾ ॥
O mother, your son has returned home with a profit:
ਹੇ ਮਾਂ! (ਕਿਸੇ ਮਾਂ ਦਾ ਉਹ) ਪੁੱਤਰ ਖੱਟ ਕੇ ਘਰ ਆਇਆ ਸਮਝ, ਮਾਈ = ਹੇ ਮਾਂ! ਖਾਟਿ = ਖੱਟ ਕੇ।
ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥
the wealth of the Lord while walking, the wealth of the Lord while sitting, and the wealth of the Lord while waking and sleeping. ||1||Pause||
ਜੇਹੜਾ ਤੁਰਦਿਆਂ ਬੈਠਿਆਂ ਜਾਗਦਿਆਂ ਸੁੱਤਿਆਂ ਹਰ ਵੇਲੇ ਹਰਿ-ਨਾਮ-ਧਨ ਦਾ ਹੀ ਵਪਾਰ ਕਰਦਾ ਹੈ ॥੧॥ ਰਹਾਉ ॥ ਚਲਤੇ = ਤੁਰਦਿਆਂ। ਬੈਸੇ = ਬੈਠਿਆਂ। ਸੂਤਾ = ਸੁੱਤਿਆਂ ॥੧॥ ਰਹਾਉ ॥
ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥
The wealth of the Lord is my cleansing bath, the wealth of the Lord is my wisdom; I center my meditation on the Lord.
ਹੇ ਮਾਂ! ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ-ਧਨ ਨੂੰ ਹੀ ਤੀਰਥ-ਇਸ਼ਨਾਨ ਸਮਝਿਆ ਹੈ ਨਾਮ-ਧਨ ਨੂੰ ਹੀ ਸ਼ਾਸਤ੍ਰ ਆਦਿਕਾਂ ਦੀ ਵਿਚਾਰ ਮਿਥਿਆ ਹੈ, ਜੇਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਹੀ ਸੁਰਤਿ ਜੋੜਦਾ ਹੈ (ਇਸੇ ਨੂੰ ਸਮਾਧੀ ਲਾਣੀ ਸਮਝਦਾ ਹੈ।) ਸੰਗਿ = ਨਾਲ। ਲਾਇ ਧਿਆਨਾ = ਸੁਰਤਿ ਜੋੜਦਾ ਹੈ।
ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥
The wealth of the Lord is my raft, the wealth of the Lord is my boat; the Lord, Har, Har, is the ship to carry me across. ||2||
ਜਿਸ ਮਨੁੱਖ ਨੇ ਸੰਸਾਰ-ਨਦੀ ਤੋਂ ਪਾਰ ਲੰਘਣ ਲਈ ਹਰਿ-ਨਾਮ-ਧਨ ਨੂੰ ਤੁਲਹਾ ਬਣਾ ਲਿਆ ਹੈ, ਬੇੜੀ ਬਣਾ ਲਿਆ ਹੈ, ਪਰਮਾਤਮਾ ਉਸ ਨੂੰ ਸੰਸਾਰ-ਸਮੁੰਦਰ ਤੋਂ ਤਾਰ ਕੇ ਪਾਰਲੇ ਪਾਸੇ ਅਪੜਾ ਦੇਂਦਾ ਹੈ ॥੨॥ ਤੁਲਹਾ = ਲੱਕੜਾਂ ਬੰਨ੍ਹ ਕੇ ਨਦੀ ਪਾਰ ਕਰਨ ਲਈ ਬਣਾਇਆ ਹੋਇਆ ਗੱਠਾ। ਤਾਰਿ = ਤਾਰੇ, ਪਾਰ ਲੰਘਾ ਦੇਂਦਾ ਹੈ। ਪਰਾਨਾ = ਪਾਰਲੇ ਪਾਸੇ ॥੨॥
ਹਰਿ ਧਨ ਮੇਰੀ ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥
Through the wealth of the Lord, I have forgotten my anxiety; through the wealth of the Lord, my doubt has been dispelled.
ਹੇ ਮਾਂ! ਪਰਮਾਤਮਾ ਦੇ ਨਾਮ-ਧਨ ਨੇ ਮੇਰੀ ਹਰੇਕ ਕਿਸਮ ਦੀ ਚਿੰਤਾ ਭੁਲਾ ਦਿੱਤੀ ਹੈ, ਮੇਰਾ ਹਰੇਕ ਫ਼ਿਕਰ ਦੂਰ ਕਰ ਦਿੱਤਾ ਹੈ। ਵਿਸਾਰੀ = ਭੁਲਾ ਦਿੱਤੀ। ਧਨਿ = ਧਨ ਨੇ। ਧੋਖਾ = ਫ਼ਿਕਰ। ਲਾਹਿਆ = ਦੂਰ ਕਰ ਦਿੱਤਾ।
ਹਰਿ ਧਨ ਤੇ ਮੈ ਨਵ ਨਿਧਿ ਪਾਈ ਹਾਥਿ ਚਰਿਓ ਹਰਿ ਥੋਕਾ ॥੩॥
From the wealth of the Lord, I have obtained the nine treasures; the true essence of the Lord has come into my hands. ||3||
ਹੇ ਮਾਂ! ਪਰਮਾਤਮਾ ਦੇ ਨਾਮ-ਧਨ ਤੋਂ (ਮੈਂ ਇਉਂ ਸਮਝਦਾ ਹਾਂ ਕਿ) ਮੈਂ ਦੁਨੀਆ ਦੇ ਸਾਰੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ, (ਸਾਧ ਸੰਗਤਿ ਦੀ ਕਿਰਪਾ ਨਾਲ) ਇਹ ਸਭ ਤੋਂ ਕੀਮਤੀ ਨਾਮ-ਧਨ ਮੈਨੂੰ ਲੱਭ ਪਿਆ ਹੈ ॥੩॥ ਤੇ = ਤੋਂ। ਨਵਨਿਧਿ = ਧਰਤੀ ਦੇ ਸਾਰੇ ਨੌ ਖ਼ਜ਼ਾਨੇ। ਨਿਧਿ = ਖ਼ਜ਼ਾਨਾ। ਨਵ = ਨੌ। ਹਾਥਿ ਚਰਿਓ = ਹੱਥ ਆ ਗਿਆ, ਮਿਲ ਗਿਆ। ਥੋਕ = ਪਦਾਰਥ ॥੩॥
ਖਾਵਹੁ ਖਰਚਹੁ ਤੋਟਿ ਨ ਆਵੈ ਹਲਤ ਪਲਤ ਕੈ ਸੰਗੇ ॥
No matter how much I eat and expend this wealth, it is not exhausted; here and hereafter, it remains with me.
(ਮੈਨੂੰ ਗੁਰੂ ਨੇ ਨਾਮ ਧਨ ਬਖ਼ਸ਼ ਕੇ ਆਖਿਆ ਹੈ) ਇਹ ਧਨ ਆਪ ਵਰਤੋ, ਦੂਜਿਆਂ ਨੂੰ ਭੀ ਵਰਤਾਵੋ; ਇਹ ਧਨ ਕਦੇ ਘਟਦਾ ਨਹੀਂ; ਇਸ ਲੋਕ ਤੇ ਪਰਲੋਕ ਵਿਚ ਸਦਾ ਨਾਲ ਰਹਿੰਦਾ ਹੈ। ਤੋਟਿ = ਕਮੀ। ਹਲਤ = ਇਹ ਲੋਕ। ਪਲਤ = ਪਰਲੋਕ।
ਲਾਦਿ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ ਮਨੁ ਹਰਿ ਰੰਗਿ ਰੰਗੇ ॥੪॥੨॥੩॥
Loading the treasure, Guru Nanak has given it, and this mind is imbued with the Lord's Love. ||4||2||3||
ਗੁਰੂ ਨੇ ਨਾਨਕ ਨੂੰ ਨਾਮ-ਧਨ ਦਾ (ਇਹ) ਖ਼ਜ਼ਾਨਾ ਲੱਦ ਕੇ ਦੇ ਦਿੱਤਾ ਹੈ (ਅਤੇ ਸੁਮਤਿ ਬਖ਼ਸ਼ੀ ਹੈ ਕਿ) ਆਪਣੇ ਮਨ ਨੂੰ ਹਰਿ-ਨਾਮ ਦੇ ਰੰਗ ਵਿਚ ਰੰਗ ਲਵੋ ॥੪॥੨॥੩॥ ਲਾਦਿ = ਲੱਦ ਕੇ। ਗੁਰਿ = ਗੁਰੂ ਨੇ। ਰੰਗੇ = ਰੰਗਿ, ਰੰਗ ਲਵੋ ॥੪॥੨॥੩॥