ਫਰੀਦਾ ਮੈ ਜਾਨਿਆ ਦੁਖੁ ਮੁਝ ਕੂ ਦੁਖੁ ਸਬਾਇਐ ਜਗਿ ॥
Fareed, I thought that I was in trouble; the whole world is in trouble!
ਹੇ ਫਰੀਦ! ਮੈਂ (ਪਹਿਲਾਂ ਮਨ ਦੇ 'ਟੋਏ ਟਿੱਬੇ' ਤੋਂ ਪੈਦਾ ਹੋਏ ਦੁੱਖ ਵਿਚ ਘਾਬਰ ਕੇ ਇਹ) ਸਮਝਿਆ ਕਿ ਦੁੱਖ (ਸਿਰਫ਼) ਮੈਨੂੰ (ਹੀ) ਹੈ (ਸਿਰਫ਼ ਮੈਂ ਹੀ ਦੁਖੀ ਹਾਂ), (ਪਰ ਅਸਲ ਵਿਚ ਇਹ) ਦੁੱਖ ਤਾਂ ਸਾਰੇ (ਹੀ) ਜਗਤ ਵਿਚ (ਵਾਪਰ ਰਿਹਾ) ਹੈ। ਮੁਝ ਕੂ = ਮੈਨੂੰ। ਸਬਾਇਐ ਜਗਿ = ਸਾਰੇ ਜਗਤ ਵਿਚ।
ਊਚੇ ਚੜਿ ਕੈ ਦੇਖਿਆ ਤਾਂ ਘਰਿ ਘਰਿ ਏਹਾ ਅਗਿ ॥੮੧॥
When I climbed the hill and looked around, I saw this fire in each and every home. ||81||
ਜਦੋਂ ਮੈਂ (ਆਪਣੇ ਦੁੱਖ ਤੋਂ) ਉਚੇਰਾ ਹੋ ਕੇ (ਧਿਆਨ ਮਾਰਿਆ) ਤਾਂ ਮੈਂ ਵੇਖਿਆ ਕਿ ਹਰੇਕ ਘਰ ਵਿਚ ਇਹੀ ਅੱਗ (ਬਲ) ਰਹੀ ਹੈ (ਭਾਵ, ਹਰੇਕ ਜੀਵ ਦੁਖੀ ਹੈ) ॥੮੧॥ ਊਚੇ ਚੜਿ ਕੈ = ਦੁੱਖ ਤੋਂ ਉੱਚਾ ਹੋ ਕੇ। ਘਰਿ = ਘਰ ਵਿਚ। ਘਰਿ ਘਰਿ = ਹਰੇਕ ਘਰ ਵਿਚ। ਅਗਿ = (ਇਸ ਲਫ਼ਜ਼ ਦਾ ਜੋੜ ਧਿਆਨ-ਯੋਗ ਹੈ, ਸਦਾ (ਿ) ਅੰਤ ਹੈ, ਅਸਲ ਲਫ਼ਜ਼ ਸੰਸਕ੍ਰਿਤ ਦਾ 'ਅਗਨਿ' ਹੈ, ਇਸ ਤੋਂ ਪ੍ਰਾਕ੍ਰਿਤ-ਰੂਪ 'ਅਗਿ' ਹੈ) ॥੮੧॥