ਸਲੋਕੁ ਮਃ ੩ ॥

Salok, Third Mehl:

ਸਲੋਕ ਤੀਜੀ ਪਾਤਿਸ਼ਾਹੀ।

ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰ ਗੰਭੀਰੁ ॥

Chant Waaho! Waaho! to the Lord, who is True, profound and unfathomable.

ਉਸ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਜੋ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਤੇ ਵੱਡੇ ਜਿਗਰੇ ਵਾਲਾ ਹੈ,

ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥

Chant Waaho! Waaho! to the Lord, who is the Giver of virtue, intelligence and patience.

ਉਸ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਜੋ (ਆਪਣੇ ਭਗਤਾਂ ਨੂੰ) ਗੁਣ ਬਖ਼ਸ਼ਣ ਵਾਲਾ ਹੈ ਤੇ ਅਡੋਲ ਮੱਤ ਵਾਲਾ ਹੈ, ਧੀਰੁ = ਟਿਕਵੇਂ ਸੁਭਾਉ ਵਾਲਾ।

ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥

Chant Waaho! Waaho! to the Lord, who is permeating and pervading in all.

ਉਸ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਜੋ ਸਭ ਵਿੱਚ ਸਮਾਇਆ ਹੋਇਆ ਹੈ।

ਵਾਹੁ ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥

Chant Waaho! Waaho! to the Lord, who is the Giver of sustenance to all.

ਉਸ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ, ਜੋ ਸਾਰੇ ਜੀਵਾਂ ਵਿਚ ਵਿਆਪਕ ਹੈ ਤੇ ਜੋ ਸਭ ਨੂੰ ਰਿਜ਼ਕ ਅਪੜਾਉਂਦਾ ਹੈ, ਸਬਾਹਿ = ਇਕੱਠਾ ਕਰ ਕੇ।

ਨਾਨਕ ਵਾਹੁ ਵਾਹੁ ਇਕੋ ਕਰਿ ਸਾਲਾਹੀਐ ਜਿ ਸਤਿਗੁਰ ਦੀਆ ਦਿਖਾਇ ॥੧॥

O Nanak, Waaho! Waaho! - praise the One Lord, revealed by the True Guru. ||1||

ਹੇ ਨਾਨਕ! ਉਸ ਨੂੰ ਲਾ-ਸ਼ਰੀਕ ਜਾਣ ਕੇ ਉਸ ਦੀ ਵਡਿਆਈ ਕਰੀਏ; ਉਸ ਦਾ ਦਰਸਨ ਸਤਿਗੁਰੂ ਹੀ ਕਰਾਉਂਦਾ ਹੈ ॥੧॥ ਜਿ = ਜੋ। ਇਕੋ ਕਰਿ = ਇਹ ਜਾਣ ਕੇ ਕਿ ਉਸ ਵਰਗਾ ਉਹ ਇਕ ਆਪ ਹੀ ਹੈ ॥੧॥