ਸਰਬ ਬੈਕੁੰਠ ਮੁਕਤਿ ਮੋਖ ਪਾਏ ॥

Everything is obtained: the heavens, liberation and deliverance,

ਉਸ ਮਨੁੱਖ ਨੇ (ਮਾਨੋ) ਸਾਰੇ ਸੁਰਗ ਤੇ ਮੋਖ ਮੁਕਤੀ ਹਾਸਲ ਕਰ ਲਏ ਹਨ, ਬੈਕੁੰਠ = ਸੁਰਗ।

ਏਕ ਨਿਮਖ ਹਰਿ ਕੇ ਗੁਨ ਗਾਏ ॥

if one sings the Lord's Glories, even for an instant.

ਜਿਸ ਨੇ ਅੱਖ ਦਾ ਇਕ ਫੋਰ ਮਾਤ੍ਰ ਭੀ ਪ੍ਰਭੂ ਦੇ ਗੁਣ ਗਾਏ ਹਨ। ਏਕ ਨਿਮਖ = ਅੱਖ ਦਾ ਇਕ ਫੋਰ।

ਅਨਿਕ ਰਾਜ ਭੋਗ ਬਡਿਆਈ ॥

So many realms of power, pleasures and great glories,

ਉਸ ਮਨੁੱਖ ਨੂੰ (ਮਾਨੋ) ਅਨੇਕਾਂ ਰਾਜ-ਭੋਗ ਪਦਾਰਥ ਤੇ ਵਡਿਆਈਆਂ ਮਿਲ ਗਈਆਂ ਹਨ,

ਹਰਿ ਕੇ ਨਾਮ ਕੀ ਕਥਾ ਮਨਿ ਭਾਈ ॥

come to one whose mind is pleased with the Sermon of the Lord's Name.

ਜਿਸ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਗੱਲ-ਬਾਤ ਮਿੱਠੀ ਲੱਗੀ ਹੈ। ਮਨਿ = ਮਨ ਵਿਚ। ਭਾਈ = ਚੰਗੀ ਲੱਗੀ।

ਬਹੁ ਭੋਜਨ ਕਾਪਰ ਸੰਗੀਤ ॥

Abundant foods, clothes and music

ਉਸ ਮਨੁੱਖ ਨੂੰ (ਮਾਨੋ) ਕਈ ਕਿਸਮ ਦੇ ਖਾਣੇ ਕੱਪੜੇ ਤੇ ਰਾਗ-ਰੰਗ ਹਾਸਲ ਹੋ ਗਏ ਹਨ, ਕਾਪਰ = ਕੱਪੜੇ। ਸੰਗੀਤ = ਰਾਗ-ਰੰਗ।

ਰਸਨਾ ਜਪਤੀ ਹਰਿ ਹਰਿ ਨੀਤ ॥

come to one whose tongue continually chants the Lord's Name, Har, Har.

ਜਿਸ ਦੀ ਜੀਭ ਸਦਾ ਪ੍ਰਭੂ ਦਾ ਨਾਮ ਜਪਦੀ ਹੈ। ਰਸਨਾ = ਜੀਭ। ਨੀਤ = ਨਿੱਤ, ਸਦਾ।

ਭਲੀ ਸੁ ਕਰਨੀ ਸੋਭਾ ਧਨਵੰਤ ॥

His actions are good, he is glorious and wealthy;

ਉਸੇ ਮਨੁੱਖ ਦਾ ਹੀ ਆਚਰਨ ਭਲਾ ਹੈ, ਉਸੇ ਨੂੰ ਹੀ ਸੋਭਾ ਮਿਲਦੀ ਹੈ, ਓਹੀ ਧਨਾਢ ਹੈ, ਕਰਨੀ = ਆਚਰਨ।

ਹਿਰਦੈ ਬਸੇ ਪੂਰਨ ਗੁਰ ਮੰਤ ॥

the Mantra of the Perfect Guru dwells within his heart.

ਜਿਸ ਦੇ ਹਿਰਦੇ ਵਿਚ ਪੂਰੇ ਗੁਰੂ ਦਾ ਉਪਦੇਸ਼ ਵੱਸਦਾ ਹੈ। ਗੁਰਮੰਤ = ਗੁਰੂ ਦਾ ਉਪਦੇਸ਼।

ਸਾਧਸੰਗਿ ਪ੍ਰਭ ਦੇਹੁ ਨਿਵਾਸ ॥

O God, grant me a home in the Company of the Holy.

ਹੇ ਪ੍ਰਭੂ! ਆਪਣੇ ਸੰਤਾਂ ਦੀ ਸੰਗਤ ਵਿਚ ਥਾਂ ਦੇਹ।

ਸਰਬ ਸੂਖ ਨਾਨਕ ਪਰਗਾਸ ॥੮॥੨੦॥

All pleasures, O Nanak, are so revealed. ||8||20||

ਹੇ ਨਾਨਕ! (ਸਤਸੰਗ ਵਿਚ ਰਿਹਾਂ) ਸਾਰੇ ਸੁਖਾਂ ਦਾ ਪ੍ਰਕਾਸ਼ ਹੋ ਜਾਂਦਾ ਹੈ ॥੮॥੨੦॥