ਸਬਦੈ ਕਾ ਨਿਬੇੜਾ ਸੁਣਿ ਤੂ ਅਉਧੂ ਬਿਨੁ ਨਾਵੈ ਜੋਗੁ ਨ ਹੋਈ ॥
This is the essence of the Shabad - listen, you hermits and Yogis. Without the Name, there is no Yoga.
ਹੇ ਜੋਗੀ! ਸੁਣ, ਸਾਰੇ ਉਪਦੇਸ਼ ਦਾ ਸਾਰ (ਇਹ ਹੈ ਕਿ) ਪ੍ਰਭੂ ਦੇ ਨਾਮ ਤੋਂ ਬਿਨਾ ਜੋਗ (ਪ੍ਰਭੂ ਦਾ ਮਿਲਾਪ) ਨਹੀਂ। ਸਬਦੈ ਕਾ = ਸਾਰੇ ਸ਼ਬਦ ਦਾ, ਸਾਰੇ ਉਪਦੇਸ਼ ਦਾ। ਨਿਬੇੜਾ = ਫ਼ੈਸਲਾ, ਸਾਰ। ਅਉਧੂ = ਹੇ ਜੋਗੀ!
ਨਾਮੇ ਰਾਤੇ ਅਨਦਿਨੁ ਮਾਤੇ ਨਾਮੈ ਤੇ ਸੁਖੁ ਹੋਈ ॥
Those who are attuned to the Name, remain intoxicated night and day; through the Name, they find peace.
ਜੋ 'ਨਾਮ' ਵਿਚ ਰੱਤੇ ਹੋਏ ਹਨ ਉਹੀ ਹਰ ਵੇਲੇ ਮਤਵਾਲੇ ਹਨ। 'ਨਾਮ' ਤੋਂ ਹੀ ਸੁਖ ਮਿਲਦਾ ਹੈ। ਮਾਤੇ = ਮਤਵਾਲੇ, ਮਸਤ। ਅਨਦਿਨੁ = ਹਰ ਰੋਜ਼, ਹਰ ਵੇਲੇ
ਨਾਮੈ ਹੀ ਤੇ ਸਭੁ ਪਰਗਟੁ ਹੋਵੈ ਨਾਮੇ ਸੋਝੀ ਪਾਈ ॥
Through the Name, everything is revealed; through the Name, understanding is obtained.
'ਨਾਮ' ਤੋਂ ਹੀ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ, 'ਨਾਮ' ਤੋਂ ਹੀ ਸਾਰੀ ਸੂਝ ਪੈਂਦੀ ਹੈ।
ਬਿਨੁ ਨਾਵੈ ਭੇਖ ਕਰਹਿ ਬਹੁਤੇਰੇ ਸਚੈ ਆਪਿ ਖੁਆਈ ॥
Without the Name, people wear all sorts of religious robes; the True Lord Himself has confused them.
ਪ੍ਰਭੂ ਦਾ ਨਾਮ ਛੱਡ ਕੇ ਜੋ ਮਨੁੱਖ ਹੋਰ ਬਥੇਰੇ ਭੇਖ ਕਰਦੇ ਹਨ ਉਹਨਾਂ ਨੂੰ ਸੱਚੇ ਪ੍ਰਭੂ ਨੇ ਆਪ ਹੀ ਕੁਰਾਹੇ ਪਾ ਦਿੱਤਾ ਹੈ। ਸਚੈ = ਸੱਚੇ ਪ੍ਰਭੂ ਨੇ। ਖੁਆਈ = ਕੁਰਾਹੇ ਪਾਏ ਹਨ।
ਸਤਿਗੁਰ ਤੇ ਨਾਮੁ ਪਾਈਐ ਅਉਧੂ ਜੋਗ ਜੁਗਤਿ ਤਾ ਹੋਈ ॥
The Name is obtained only from the True Guru, O hermit, and then, the Way of Yoga is found.
ਹੇ ਜੋਗੀ! ਸਤਿਗੁਰੂ ਤੋਂ ਪ੍ਰਭੂ ਦਾ 'ਨਾਮ' ਮਿਲਦਾ ਹੈ ('ਨਾਮ' ਮਿਲਿਆਂ ਹੀ) ਜੋਗ ਦੀ ਸੁਰਤ ਸਿਰੇ ਚੜ੍ਹਦੀ ਹੈ।
ਕਰਿ ਬੀਚਾਰੁ ਮਨਿ ਦੇਖਹੁ ਨਾਨਕ ਬਿਨੁ ਨਾਵੈ ਮੁਕਤਿ ਨ ਹੋਈ ॥੭੨॥
Reflect upon this in your mind, and see; O Nanak, without the Name, there is no liberation. ||72||
ਹੇ ਨਾਨਕ! ਮਨ ਵਿਚ ਵਿਚਾਰ ਕਰ ਕੇ ਵੇਖ ਲਵੋ, 'ਨਾਮ' ਤੋਂ ਬਿਨਾ ਮੁਕਤੀ ਨਹੀਂ ਮਿਲਦੀ (ਭਾਵ, ਤੁਹਾਡਾ ਆਪਣਾ ਜ਼ਾਤੀ ਤਜਰਬਾ ਦੱਸ ਦੇਵੇਗਾ ਕਿ ਨਾਮ ਸਿਮਰਨ ਤੋਂ ਬਿਨਾ ਹਉਮੈ ਤੋਂ ਖ਼ਲਾਸੀ ਨਹੀਂ ਹੁੰਦੀ)।੭੨)॥੭੨॥
ਤੇਰੀ ਗਤਿ ਮਿਤਿ ਤੂਹੈ ਜਾਣਹਿ ਕਿਆ ਕੋ ਆਖਿ ਵਖਾਣੈ ॥
You alone know Your state and extent, Lord; What can anyone say about it?
ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਹੇ ਪ੍ਰਭੂ! ਇਹ ਗੱਲ ਤੂੰ ਆਪ ਹੀ ਜਾਣਦਾ ਹੈ। ਕੋਈ ਹੋਰ ਕੀਹ ਕਹਿ ਕੇ ਦੱਸ ਸਕਦਾ ਹੈ? ਗਤਿ = ਹਾਲਤ। ਮਿਤਿ = ਮਿਣਤੀ।
ਤੂ ਆਪੇ ਗੁਪਤਾ ਆਪੇ ਪਰਗਟੁ ਆਪੇ ਸਭਿ ਰੰਗ ਮਾਣੈ ॥
You Yourself are hidden, and You Yourself are revealed. You Yourself enjoy all pleasures.
ਤੂੰ ਆਪ ਹੀ ਲੁਕਿਆ ਹੋਇਆ ਹੈਂ ਤੂੰ ਆਪ ਹੀ ਪਰਗਟ ਹੈਂ (ਭਾਵ, ਸੂਖਮ ਤੇ ਅਸਥੂਲ ਤੂੰ ਆਪ ਹੀ ਹੈਂ), ਤੂੰ ਆਪ ਹੀ ਸਾਰੇ ਰੰਗ ਮਾਣ ਰਿਹਾ ਹੈਂ।
ਸਾਧਿਕ ਸਿਧ ਗੁਰੂ ਬਹੁ ਚੇਲੇ ਖੋਜਤ ਫਿਰਹਿ ਫੁਰਮਾਣੈ ॥
The seekers, the Siddhas, the many gurus and disciples wander around searching for You, according to Your Will.
ਸਾਧਨ ਕਰਨ ਵਾਲੇ ਤੇ ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਗੁਰੂ ਤੇ ਉਹਨਾਂ ਦੇ ਕਈ ਚੇਲੇ ਤੇਰੇ ਹੁਕਮ ਵਿਚ ਤੈਨੂੰ ਖੋਜਦੇ ਫਿਰਦੇ ਹਨ, ਸਾਧਿਕ = ਸਾਧਨ ਕਰਨ ਵਾਲੇ। ਸਿਧ = ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ। ਫੁਰਮਾਣੈ = ਫੁਰਮਾਨ ਵਿਚ ਹੀ, ਤੇਰੇ ਹੁਕਮ ਵਿਚ ਹੀ।
ਮਾਗਹਿ ਨਾਮੁ ਪਾਇ ਇਹ ਭਿਖਿਆ ਤੇਰੇ ਦਰਸਨ ਕਉ ਕੁਰਬਾਣੈ ॥
They beg for Your Name, and You bless them with this charity. I am a sacrifice to the Blessed Vision of Your Darshan.
ਤੈਥੋਂ ਤੇਰਾ 'ਨਾਮ' ਮੰਗਦੇ ਹਨ, ਤੈਥੋਂ ਇਹ ਭਿੱਖਿਆ ਲੈ ਕੇ ਤੇਰੇ ਦੀਦਾਰ ਤੋਂ ਸਦਕੇ ਹੁੰਦੇ ਹਨ।
ਅਬਿਨਾਸੀ ਪ੍ਰਭਿ ਖੇਲੁ ਰਚਾਇਆ ਗੁਰਮੁਖਿ ਸੋਝੀ ਹੋਈ ॥
The eternal imperishable Lord God has staged this play; the Gurmukh understands it.
ਅਬਿਨਾਸੀ ਪ੍ਰਭੂ ਨੇ (ਇਹ ਜਗਤ ਦੀ) ਖੇਡ ਰਚੀ ਹੈ ਗੁਰਮੁਖ ਮਨੁੱਖ ਨੂੰ ਇਹ ਸਮਝ ਪੈਂਦੀ ਹੈ। ਪ੍ਰਭਿ = ਪ੍ਰਭੂ ਨੇ।
ਨਾਨਕ ਸਭਿ ਜੁਗ ਆਪੇ ਵਰਤੈ ਦੂਜਾ ਅਵਰੁ ਨ ਕੋਈ ॥੭੩॥੧॥
O Nanak, He extends Himself throughout the ages; there is no other than Him. ||73||1||
ਹੇ ਨਾਨਕ! ਸਾਰੇ ਹੀ ਜੁਗਾਂ ਵਿਚ ਉਹ ਆਪ ਹੀ ਮੌਜੂਦ ਹੈ, ਕੋਈ ਹੋਰ ਦੂਜਾ (ਉਸ ਵਰਗਾ) ਨਹੀਂ ॥੭੩॥੧॥