ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥
Kabeer, how can I describe what I have seen? No one will believe my words.
ਹੇ ਕਬੀਰ! ਉਸ ਪ੍ਰਭੂ ਦਾ ਦੀਦਾਰ ਕਰਕੇ ਮੈਂ ਦੱਸ ਭੀ ਕੁਝ ਨਹੀਂ ਸਕਦਾ, ਤੇ ਦੱਸਿਆਂ ਕਿਸੇ ਨੂੰ ਤਸੱਲੀ ਭੀ ਨਹੀਂ ਹੋ ਸਕਦੀ (ਕਿਉਂਕਿ ਜਗਤ ਵਿਚ ਕੋਈ ਸ਼ੈ ਐਸੀ ਨਹੀਂ ਹੈ ਜਿਸ ਵਲ ਇਸ਼ਾਰਾ ਕਰ ਕੇ ਆਖਿਆ ਜਾ ਸਕੇ ਕਿ ਪਰਮਾਤਮਾ ਇਸ ਵਰਗਾ ਹੈ), ਕਿਹ = ਕੀਹ? ਕਹਉ = ਮੈਂ ਆਖਾਂ। ਪਤੀਆਇ = ਪਤੀਜਦਾ, ਤੱਸਲੀ ਹੁੰਦੀ, ਆਨੰਦ ਆਉਂਦਾ।
ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ ॥੧੨੨॥
The Lord is just as He is. I dwell in delight, singing His Glorious Praises. ||122||
ਪਰਮਾਤਮਾ ਆਪਣੇ ਵਰਗਾ ਆਪ ਹੀ ਹੈ; (ਮੈਂ ਤਾਂ ਸਿਰਫ਼ ਇਹ ਕਹਿ ਸਕਦਾ ਹਾਂ ਕਿ) ਉਸ ਦੇ ਗੁਣ ਗਾ ਗਾ ਕੇ ਮੈਂ ਮੌਜ ਵਿਚ ਟਿਕਿਆ ਰਹਿੰਦਾ ਹਾਂ ॥੧੨੨॥ ਰਹਉ = ਮੈਂ ਰਹਿੰਦਾ ਹਾਂ। ਹਰਖਿ = ਖ਼ੁਸ਼ੀ ਵਿਚ, ਖੇੜੇ ਵਿਚ। ਗਾਇ = ਗਾ ਕੇ ॥੧੨੨॥