ਗਉੜੀ ਗੁਆਰੇਰੀ ਮਹਲਾ ੫ ॥
Gauree Gwaarayree, Fifth Mehl:
ਗਊੜੀ ਗੁਆਰੇਰੀ ਪਾਤਸ਼ਾਹੀ ਪੰਜਵੀਂ।
ਸੁਣਿ ਹਰਿ ਕਥਾ ਉਤਾਰੀ ਮੈਲੁ ॥
Listening to the Lord's sermon, my pollution has been washed away.
ਜਿਨ੍ਹਾਂ ਮਨੁੱਖਾਂ ਨੇ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣ ਕੇ (ਆਪਣੇ ਮਨ ਤੋਂ ਵਿਕਾਰਾਂ ਦੀ) ਮੈਲ ਲਾਹ ਲਈ, ਸੁਣਿ = ਸੁਣ ਕੇ। ਮੈਲੁ = (ਲਫ਼ਜ਼ 'ਮੈਲੁ' ਇਸਤ੍ਰੀ ਲਿੰਗ ਹੈ, ਪਰ ਇਸ ਦੀ ਸ਼ਕਲ ਪੁਲਿੰਗ ਵਰਗੀ ਹੈ)।
ਮਹਾ ਪੁਨੀਤ ਭਏ ਸੁਖ ਸੈਲੁ ॥
I have become totally pure, and I now walk in peace.
ਉਹ ਬੜੇ ਹੀ ਪਵਿਤ੍ਰ (ਜੀਵਨ ਵਾਲੇ) ਹੋ ਗਏ, ਉਹਨਾਂ ਅਨੇਕਾਂ ਹੀ ਸੁਖ ਪ੍ਰਾਪਤ ਕਰ ਲਏ। ਪੁਨੀਤ = ਪਵਿਤ੍ਰ। ਸੈਲੁ = ਪਹਾੜ। ਸੁਖ ਸੈਲੁ = ਸੁਖਾਂ ਦਾ ਪਹਾੜ, ਅਨੇਕਾਂ ਹੀ ਸੁਖ।
ਵਡੈ ਭਾਗਿ ਪਾਇਆ ਸਾਧਸੰਗੁ ॥
By great good fortune, I found the Saadh Sangat, the Company of the Holy;
ਉਹਨਾਂ ਨੇ ਵੱਡੀ ਕਿਸਮਤਿ ਨਾਲ ਗੁਰੂ ਦਾ ਮਿਲਾਪ ਹਾਸਲ ਕਰ ਲਿਆ, ਭਾਗਿ = ਕਿਸਮਤ ਨਾਲ।
ਪਾਰਬ੍ਰਹਮ ਸਿਉ ਲਾਗੋ ਰੰਗੁ ॥੧॥
I have fallen in love with the Supreme Lord God. ||1||
ਉਹਨਾਂ ਦਾ ਪਰਮਾਤਮਾ ਨਾਲ ਪ੍ਰੇਮ ਬਣ ਗਿਆ ॥੧॥ ਸਿਉ = ਨਾਲ। ਰੰਗੁ = ਪ੍ਰੇਮ ॥੧॥
ਹਰਿ ਹਰਿ ਨਾਮੁ ਜਪਤ ਜਨੁ ਤਾਰਿਓ ॥
Chanting the Name of the Lord, Har, Har, His servant has been carried across.
ਹਰਿ-ਨਾਮ ਸਿਮਰਦੇ ਸੇਵਕ ਨੂੰ (ਗੁਰੂ ਨੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ਹੈ। ਜਨੁ = ਸੇਵਕ।
ਅਗਨਿ ਸਾਗਰੁ ਗੁਰਿ ਪਾਰਿ ਉਤਾਰਿਓ ॥੧॥ ਰਹਾਉ ॥
The Guru has lifted me up and carried me across the ocean of fire. ||1||Pause||
ਗੁਰੂ ਨੇ (ਸੇਵਕ ਨੂੰ) ਤ੍ਰਿਸ਼ਨਾ-ਅੱਗ ਦੇ ਸਮੁੰਦਰ ਤੋਂ ਪਾਰ ਲੰਘਾ ਲਿਆ ਹੈ ॥੧॥ ਰਹਾਉ ॥ ਅਗਨਿ = ਅੱਗ। ਸਾਗਰੁ = ਸਮੁੰਦਰ। ਗੁਰਿ = ਗੁਰੂ ਨੇ ॥੧॥ ਰਹਾਉ ॥
ਕਰਿ ਕੀਰਤਨੁ ਮਨ ਸੀਤਲ ਭਏ ॥
Singing the Kirtan of His Praises, my mind has become peaceful;
ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ ਕੇ ਜਿਨ੍ਹਾਂ ਦੇ ਮਨ ਠੰਢੇ-ਠਾਰ ਹੋ ਗਏ, ਕਰਿ = ਕਰ ਕੇ। ਸੀਤਲ = ਠੰਡੇ।
ਜਨਮ ਜਨਮ ਕੇ ਕਿਲਵਿਖ ਗਏ ॥
the sins of countless incarnations have been washed away.
(ਉਹਨਾਂ ਦੇ ਅੰਦਰੋਂ) ਜਨਮਾਂ ਜਨਮਾਂਤਰਾਂ ਦੇ ਪਾਪ ਦੂਰ ਹੋ ਗਏ। ਕਿਲਵਿਖ = ਪਾਪ।
ਸਰਬ ਨਿਧਾਨ ਪੇਖੇ ਮਨ ਮਾਹਿ ॥
I have seen all the treasures within my own mind;
ਉਹਨਾਂ ਨੇ ਸਾਰੇ ਖ਼ਜ਼ਾਨੇ ਆਪਣੇ ਮਨ ਵਿਚ ਹੀ ਵੇਖ ਲਏ, ਨਿਧਾਨ = ਖ਼ਜ਼ਾਨੇ। ਪੇਖੇ = ਵੇਖ ਲਏ।
ਅਬ ਢੂਢਨ ਕਾਹੇ ਕਉ ਜਾਹਿ ॥੨॥
why should I now go out searching for them? ||2||
(ਇਸ ਵਾਸਤੇ ਸੁਖ) ਢੂੰਡਣ ਲਈ ਹੁਣ ਉਹ (ਹੋਰ ਕਿਤੇ) ਕਿਉਂ ਜਾਣ? (ਭਾਵ, ਸੁਖ ਦੀ ਭਾਲ ਬਾਹਰ ਜਗਤ ਦੇ ਪਦਾਰਥਾਂ ਵਿਚੋਂ ਕਰਨ ਦੀ ਉਹਨਾਂ ਨੂੰ ਲੋੜ ਨਹੀਂ ਰਹਿੰਦੀ) ॥੨॥ ਕਾਹੇ ਕਉ = ਕਾਹਦੇ ਲਈ? ਕਿਉਂ? ਜਾਹਿ = ਉਹ ਜਾਂਦੇ ਹਨ, ਉਹ ਜਾਣ ॥੨॥
ਪ੍ਰਭ ਅਪੁਨੇ ਜਬ ਭਏ ਦਇਆਲ ॥
When God Himself becomes merciful,
ਜਦੋਂ ਪ੍ਰਭੂ ਜੀ ਆਪਣੇ ਦਾਸਾਂ ਉਤੇ ਦਿਆਲ ਹੁੰਦੇ ਹਨ,
ਪੂਰਨ ਹੋਈ ਸੇਵਕ ਘਾਲ ॥
the work of His servant becomes perfect.
ਤਦੋਂ ਦਾਸਾਂ ਦੀ (ਕੀਤੀ ਹੋਈ ਸੇਵਾ-ਸਿਮਰਨ ਦੀ) ਮਿਹਨਤ ਸਫਲ ਹੋ ਜਾਂਦੀ ਹੈ। ਸੇਵਕ ਘਾਲ = ਸੇਵਕ ਦੀ ਮਿਹਨਤ।
ਬੰਧਨ ਕਾਟਿ ਕੀਏ ਅਪਨੇ ਦਾਸ ॥
He has cut away my bonds, and made me His slave.
(ਸੇਵਕਾਂ ਦੇ ਮਾਇਆ ਦੇ ਮੋਹ ਦੇ) ਬੰਧਨ ਕੱਟ ਕੇ ਪ੍ਰਭੂ ਉਹਨਾਂ ਨੂੰ ਆਪਣੇ ਦਾਸ ਬਣਾ ਲੈਂਦਾ ਹੈ। ਕਾਟਿ = ਕੱਟ ਕੇ।
ਸਿਮਰਿ ਸਿਮਰਿ ਸਿਮਰਿ ਗੁਣਤਾਸ ॥੩॥
Remember, remember, remember Him in meditation; He is the treasure of excellence. ||3||
ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ (ਸੇਵਕ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ) ॥੩॥ ਗੁਣਤਾਸ = ਗੁਣਾਂ ਦਾ ਖ਼ਜ਼ਾਨਾ ਪ੍ਰਭੂ ॥੩॥
ਏਕੋ ਮਨਿ ਏਕੋ ਸਭ ਠਾਇ ॥
He alone is in the mind; He alone is everywhere.
ਉਸ ਨੂੰ ਇਕ ਪਰਮਾਤਮਾ ਹੀ ਆਪਣੇ ਹਿਰਦੇ ਵਿਚ ਵੱਸਦਾ ਦਿੱਸਦਾ ਹੈ, ਇਕ ਪਰਮਾਤਮਾ ਹੀ ਹਰੇਕ ਥਾਂ ਵਿਚ ਦਿੱਸਦਾ ਹੈ। ਏਕੋ = ਇਕ (ਪ੍ਰਭੂ) ਹੀ। ਮਨਿ = ਮਨ ਵਿਚ, ਹਿਰਦੇ ਵਿਚ। ਠਾਇ = ਥਾਂ ਵਿਚ।
ਪੂਰਨ ਪੂਰਿ ਰਹਿਓ ਸਭ ਜਾਇ ॥
The Perfect Lord is totally permeating and pervading everywhere.
ਉਸ ਨੂੰ ਹਰ ਥਾਂ ਵਿਚ ਪਰਮਾਤਮਾ ਹੀ ਪਰਮਾਤਮਾ ਵਿਆਪਕ ਭਰਪੂਰ ਦਿੱਸਦਾ ਹੈ, ਜਾਇ = ਥਾਂ।
ਗੁਰਿ ਪੂਰੈ ਸਭੁ ਭਰਮੁ ਚੁਕਾਇਆ ॥
The Perfect Guru has dispelled all doubts.
ਪੂਰੇ ਗੁਰੂ ਨੇ ਜਿਸ ਮਨੁੱਖ ਦੇ ਮਨ ਦੀ ਸਾਰੀ ਭਟਕਣਾ ਦੂਰ ਕਰ ਦਿੱਤੀ, ਗੁਰਿ = ਗੁਰੂ ਨੇ।
ਹਰਿ ਸਿਮਰਤ ਨਾਨਕ ਸੁਖੁ ਪਾਇਆ ॥੪॥੮॥੭੭॥
Remembering the Lord in meditation, Nanak has found peace. ||4||8||77||
ਹੇ ਨਾਨਕ! ਪਰਮਾਤਮਾ ਦਾ ਸਿਮਰਨ ਕਰ ਕੇ ਉਸ ਮਨੁੱਖ ਨੇ ਆਤਮਕ ਆਨੰਦ ਲੱਭ ਲਿਆ ਹੈ ॥੪॥੮॥੭੭॥