ਗਉੜੀ ਮਹਲਾ

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀਂ।

ਸਾਧਸੰਗਿ ਤਾ ਕੀ ਸਰਨੀ ਪਰਹੁ

In the Saadh Sangat, the Company of the Holy, seek His Sanctuary.

(ਹੇ ਮੇਰੇ ਵੀਰ!) ਸਾਧ ਸੰਗਤਿ ਵਿਚ ਜਾ ਕੇ ਉਸ ਪਰਮਾਤਮਾ ਦਾ ਆਸਰਾ ਲੈ। ਸਾਧ ਸੰਗਿ = ਸਾਧ ਸੰਗਤਿ ਵਿਚ, ਗੁਰੂ ਦੀ ਸੰਗਤਿ ਵਿਚ। ਤਾ ਕੀ = ਉਸ (ਪਰਮਾਤਮਾ) ਦੀ

ਮਨੁ ਤਨੁ ਅਪਨਾ ਆਗੈ ਧਰਹੁ ॥੧॥

Place your mind and body in offering before Him. ||1||

ਆਪਣਾ ਮਨ ਆਪਣਾ ਤਨ (ਭਾਵ, ਆਪਣਾ ਹਰੇਕ ਗਿਆਨ-ਇੰਦ੍ਰਾ) ਉਸ ਪਰਮਾਤਮਾ ਦੇ ਹਵਾਲੇ ਕਰ ਦੇਹ ॥੧॥

ਅੰਮ੍ਰਿਤ ਨਾਮੁ ਪੀਵਹੁ ਮੇਰੇ ਭਾਈ

Drink in the Ambrosial Nectar of the Name, O my Siblings of Destiny.

ਹੇ ਮੇਰੇ ਵੀਰ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ (ਸੁਆਸ ਸੁਆਸ ਪਰਮਾਤਮਾ ਦਾ ਨਾਮ ਸਿਮਰ। ਭਾਈ = ਹੇ ਵੀਰ!

ਸਿਮਰਿ ਸਿਮਰਿ ਸਭ ਤਪਤਿ ਬੁਝਾਈ ॥੧॥ ਰਹਾਉ

Meditating, meditating in remembrance on the Lord, the fire of desire is totally quenched. ||1||Pause||

ਜਿਸ ਨੇ ਨਾਮ ਸਿਮਰਿਆ ਹੈ) ਉਸ ਨੇ ਸਿਮਰ ਸਿਮਰ ਕੇ (ਆਪਣੇ ਅੰਦਰੋਂ ਵਿਕਾਰਾਂ ਦੀ) ਸਾਰੀ ਸੜਨ ਬੁਝਾ ਲਈ ਹੈ ॥੧॥ ਰਹਾਉ ॥ ਤਪਤਿ = ਸੜਨ ॥੧॥ ਰਹਾਉ ॥

ਤਜਿ ਅਭਿਮਾਨੁ ਜਨਮ ਮਰਣੁ ਨਿਵਾਰਹੁ

Renounce your arrogant pride, and end the cycle of birth and death.

(ਹੇ ਮੇਰੇ ਵੀਰ! ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਕੇ ਜਨਮ ਮਰਨ ਦਾ ਗੇੜ ਮੁਕਾ ਲੈ। ਤਜਿ = ਛੱਡ ਕੇ।

ਹਰਿ ਕੇ ਦਾਸ ਕੇ ਚਰਣ ਨਮਸਕਾਰਹੁ ॥੨॥

Bow in humility to the feet of the Lord's slave. ||2||

ਪਰਮਾਤਮਾ ਦੇ ਸੇਵਕ ਦੇ ਚਰਨਾਂ ਉਤੇ ਆਪਣਾ ਸਿਰ ਰੱਖ ਦੇ ॥੨॥ ਨਮਸਕਾਰਹੁ = ਨਮਸਕਾਰ ਕਰੋ, ਆਪਣਾ ਸਿਰ ਨਿਵਾਓ ॥੨॥

ਸਾਸਿ ਸਾਸਿ ਪ੍ਰਭੁ ਮਨਹਿ ਸਮਾਲੇ

Remember God in your mind, with each and every breath.

(ਹੇ ਮੇਰੇ ਭਾਈ!) ਹਰੇਕ ਸਾਹ ਦੇ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਸਾਂਭ ਰੱਖ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ। ਮਨਹਿ = ਮਨ ਵਿਚ। ਸਮਾਲੇ = ਸਮਾਲਿ, ਸਾਂਭ ਕੇ ਰੱਖ।

ਸੋ ਧਨੁ ਸੰਚਹੁ ਜੋ ਚਾਲੈ ਨਾਲੇ ॥੩॥

Gather only that wealth, which shall go with you. ||3||

ਉਹ (ਨਾਮ-) ਧਨ ਇਕੱਠਾ ਕਰ ਜੇਹੜਾ ਤੇਰੇ ਨਾਲ ਸਾਥ ਕਰੇ ॥੩॥ ਸੰਚਹੁ = ਇਕੱਠਾ ਕਰੋ ॥੩॥

ਤਿਸਹਿ ਪਰਾਪਤਿ ਜਿਸੁ ਮਸਤਕਿ ਭਾਗੁ

He alone obtains it, upon whose forehead such destiny is written.

(ਪਰ ਇਹ ਨਾਮ-ਧਨ ਇਕੱਠਾ ਕਰਨਾ ਜੀਵਾਂ ਦੇ ਵੱਸ ਦੀ ਗੱਲ ਨਹੀਂ। ਇਹ ਨਾਮ-ਧਨ) ਉਸ ਮਨੁੱਖ ਨੂੰ ਹੀ ਮਿਲਦਾ ਹੈ, ਜਿਸ ਦੇ ਮੱਥੇ ਉਤੇ ਭਾਗ ਜਾਗੇ। ਤਿਸਹਿ = ਉਸ (ਮਨੁੱਖ) ਨੂੰ। ਮਸਤਕਿ = ਮੱਥੇ ਉਤੇ।

ਕਹੁ ਨਾਨਕ ਤਾ ਕੀ ਚਰਣੀ ਲਾਗੁ ॥੪॥੫੭॥੧੨੬॥

Says Nanak, fall at the Feet of that Lord. ||4||57||126||

ਨਾਨਕ ਆਖਦਾ ਹੈ- (ਹੇ ਮੇਰੇ ਭਾਈ!) ਤੂੰ ਉਸ ਮਨੁੱਖ ਦੀ ਚਰਨੀਂ ਲੱਗ (ਜਿਸ ਨੂੰ ਨਾਮ-ਧਨ ਮਿਲਿਆ ਹੈ) ॥੪॥੫੭॥੧੨੬॥