ਖਿਨ ਮਹਿ ਨੀਚ ਕੀਟ ਕਉ ਰਾਜ ॥
In an instant, the lowly worm is transformed into a king.
ਖਿਣ ਵਿਚ ਪ੍ਰਭੂ ਕੀੜੇ (ਵਰਗੇ) ਨੀਵੇਂ (ਮਨੁੱਖ) ਨੂੰ ਰਾਜ ਦੇ ਦੇਂਦਾ ਹੈ, ਕੀਟ = ਕੀੜਾ।
ਪਾਰਬ੍ਰਹਮ ਗਰੀਬ ਨਿਵਾਜ ॥
The Supreme Lord God is the Protector of the humble.
ਪ੍ਰਭੂ ਗ਼ਰੀਬਾਂ ਤੇ ਮੇਹਰ ਕਰਨ ਵਾਲਾ ਹੈ। ਨਿਵਾਜ = ਮੇਹਰ ਕਰਨ ਵਾਲਾ।
ਜਾ ਕਾ ਦ੍ਰਿਸਟਿ ਕਛੂ ਨ ਆਵੈ ॥
Even one who has never been seen at all,
ਜਿਸ ਮਨੁੱਖ ਦਾ ਕੋਈ ਗੁਣ ਨਹੀਂ ਦਿੱਸ ਆਉਂਦਾ, ਜਾ ਕਾ ਕਛੂ = ਜਿਸ ਦਾ ਕੋਈ ਗੁਣ। ਦ੍ਰਿਸਟਿ ਨ ਆਵੈ = ਨਹੀਂ ਦਿੱਸਦਾ।
ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥
becomes instantly famous in the ten directions.
ਉਸ ਨੂੰ ਪਲਕ ਵਿਚ ਦਸੀਂ ਪਾਸੀਂ ਉੱਘਾ ਕਰ ਦੇਂਦਾ ਹੈ। ਤਤਕਾਲ = ਤੁਰਤ।
ਜਾ ਕਉ ਅਪੁਨੀ ਕਰੈ ਬਖਸੀਸ ॥
And that one upon whom He bestows His blessings
ਜਿਸ ਮਨੁੱਖ ਤੇ ਜਗਤ ਦਾ ਮਾਲਕ ਪ੍ਰਭੂ ਆਪਣੀ ਬਖ਼ਸ਼ਸ਼ ਕਰਦਾ ਹੈ; ਬਖਸੀਸ = ਬਖ਼ਸ਼ਸ਼, ਦਇਆ।
ਤਾ ਕਾ ਲੇਖਾ ਨ ਗਨੈ ਜਗਦੀਸ ॥
the Lord of the world does not hold him to his account.
ਉਸ ਦਾ (ਕਰਮਾਂ ਦਾ) ਲੇਖਾ ਨਹੀਂ ਗਿਣਦਾ। ਜਗਦੀਸ = ਜਗਤ-ਈਸ, ਜਗਤ ਦਾ ਮਾਲਕ।
ਜੀਉ ਪਿੰਡੁ ਸਭ ਤਿਸ ਕੀ ਰਾਸਿ ॥
Soul and body are all His property.
ਇਹ ਜਿੰਦ ਤੇ ਸਰੀਰ ਸਭ ਉਸ ਪ੍ਰਭੂ ਦੀ ਦਿੱਤੀ ਹੋਈ ਪੂੰਜੀ ਹੈ, ਰਾਸਿ = ਪੂੰਜੀ। ਤਿਸ ਕੀ = ਉਸ ਪ੍ਰਭੂ ਦੀ।
ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥
Each and every heart is illuminated by the Perfect Lord God.
ਹਰੇਕ ਸਰੀਰ ਵਿਚ ਵਿਆਪਕ ਪ੍ਰਭੂ ਦਾ ਹੀ ਜਲਵਾ ਹੈ। ਘਟਿ ਘਟਿ = ਹਰੇਕ ਘਟ ਵਿਚ, ਹਰੇਕ ਸਰੀਰ ਵਿਚ। ਪੂਰਨ = ਵਿਆਪਕ। ਪ੍ਰਗਾਸ = ਜਲਵਾ।
ਅਪਨੀ ਬਣਤ ਆਪਿ ਬਨਾਈ ॥
He Himself fashioned His own handiwork.
ਇਹ (ਜਗਤ-) ਰਚਨਾ ਉਸ ਨੇ ਆਪ ਰਚੀ ਹੈ। ਬਣਤ = ਬਨਾਵਟ, ਆਕਾਰ, ਜਗਤ-ਰੂਪ ਘਾੜਤ।
ਨਾਨਕ ਜੀਵੈ ਦੇਖਿ ਬਡਾਈ ॥੪॥
Nanak lives by beholding His greatness. ||4||
ਹੇ ਨਾਨਕ! ਆਪਣੀ (ਇਸ) ਬਜ਼ੁਰਗੀ ਨੂੰ ਆਪ ਵੇਖ ਕੇ ਖ਼ੁਸ਼ ਹੋ ਰਿਹਾ ਹੈ ॥੪॥ ਜੀਵੈ = ਜੀਊਂ ਰਿਹਾ ਹੈ, ਪ੍ਰਸੰਨ ਹੋ ਰਿਹਾ ਹੈ ॥੪॥