ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ

Kabeer, the mortal knows everything, and knowing, he still makes mistakes.

ਹੇ ਕਬੀਰ! (ਜੋ ਮਨੁੱਖ ਹਰ ਰੋਜ਼ ਧਰਮ = ਅਸਥਾਨ ਤੇ ਜਾ ਕੇ ਭਜਨ ਭਗਤੀ ਕਰਨ ਪਿਛੋਂ ਸਾਰਾ ਦਿਨ ਠੱਗੀ-ਫ਼ਰੇਬ ਦੀ ਕਿਰਤ-ਕਮਾਈ ਕਰਦਾ ਹੈ, ਉਹ ਇਸ ਗੱਲੋਂ ਨਾਵਾਕਿਫ਼ ਨਹੀਂ ਕਿ ਇਹ ਮਾੜੀ ਗੱਲ ਹੈ, ਉਸ ਦਾ) ਮਨ ਸਭ ਕੁਝ ਜਾਣਦਾ ਹੈ, ਪਰ ਉਹ ਜਾਣਦਾ ਹੋਇਆ ਭੀ (ਠੱਗੀ ਦੀ ਕਮਾਈ ਵਾਲਾ) ਪਾਪ ਕਰੀ ਜਾਂਦਾ ਹੈ।

ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥੨੧੬॥

What good is a lamp in one's hand, if he falls into the well? ||216||

(ਪਰਮਾਤਮਾ ਦੀ ਭਗਤੀ ਤਾਂ ਇਕ ਜਗਦਾ ਦੀਵਾ ਹੈ ਜਿਸ ਨੇ ਜ਼ਿੰਦਗੀ ਦੇ ਹਨੇਰੇ ਸਫ਼ਰ ਵਿਚ ਮਨੁੱਖ ਨੂੰ ਰਸਤਾ ਵਿਖਾਣਾ ਹੈ, ਵਿਕਾਰਾਂ ਦੇ ਖੂਹ-ਖਾਤੇ ਵਿਚ ਡਿੱਗਣੋਂ ਬਚਾਣਾ ਹੈ, ਪਰ) ਉਸ ਦੀਵੇ ਤੋਂ ਕੀਹ ਸੁਖ ਜੇ ਉਸ ਦੀਵੇ ਦੇ ਅਸਾਡੇ ਹੱਥ ਵਿਚ ਹੁੰਦਿਆਂ ਭੀ ਅਸੀਂ ਖੂਹ ਵਿਚ ਡਿੱਗ ਪਏ? ॥੨੧੬॥ ਕੁਸਲਾਤ = ਸੁਖ। ਹਾਥਿ ਦੀਪੁ = ਹੱਥਾਂ ਵਿਚ ਦੀਵਾ (ਹੋਵੇ)। ਕੂਏ = ਖੂਹ ਵਿਚ ॥੨੧੬॥