ਪ੍ਰਭਾਤੀ ਬਿਭਾਸ ਪੜਤਾਲ ਮਹਲਾ

Prabhaatee, Bibhaas, Partaal, Fourth Mehl:

ਰਾਗ ਪ੍ਰਭਾਤੀ/ਬਿਭਾਗ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਪੜਤਾਲ'। ਪੜਤਾਲ = ਇਸ ਸ਼ਬਦ ਨੂੰ ਗਾਵਣ ਵੇਲੇ ਤਾਲ ਮੁੜ ਮੁੜ ਪਰਤਣਾ ਹੈ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਜਪਿ ਮਨ ਹਰਿ ਹਰਿ ਨਾਮੁ ਨਿਧਾਨ

O mind, meditate on the Treasure of the Name of the Lord, Har, Har.

ਹੇ (ਮੇਰੇ) ਮਨ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ (ਇਹੀ ਹੈ ਅਸਲ) ਖ਼ਜ਼ਾਨਾ। ਜਪਿ = ਜਪਿਆ ਕਰ। ਮਨ = ਹੇ ਮਨ! ਨਿਧਾਨ = ਖ਼ਜ਼ਾਨਾ।

ਹਰਿ ਦਰਗਹ ਪਾਵਹਿ ਮਾਨ

You shall be honored in the Court of the Lord.

(ਨਾਮ ਦੀ ਬਰਕਤਿ ਨਾਲ) ਤੂੰ ਪਰਮਾਤਮਾ ਦੀ ਹਜ਼ੂਰੀ ਵਿਚ ਆਦਰ ਹਾਸਲ ਕਰੇਂਗਾ। ਪਾਵਹਿ = ਤੂੰ ਹਾਸਲ ਕਰੇਂਗਾ। ਮਾਨ = ਆਦਰ।

ਜਿਨਿ ਜਪਿਆ ਤੇ ਪਾਰਿ ਪਰਾਨ ॥੧॥ ਰਹਾਉ

Those who chant and meditate shall be carried across to the other shore. ||1||Pause||

ਜਿਸ ਜਿਸ ਨੇ ਨਾਮ ਜਪਿਆ ਹੈ ਉਹ ਸਭ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ॥੧॥ ਰਹਾਉ ॥ ਜਿਨਿ = ਜਿਨਿ ਜਿਨਿ, ਜਿਸ ਜਿਸ ਨੇ। ਤੇ = ਉਹ (ਬਹੁ-ਵਚਨ)। ਪਾਰਿ ਪਰਾਨ = (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਗਏ ॥੧॥ ਰਹਾਉ ॥

ਸੁਨਿ ਮਨ ਹਰਿ ਹਰਿ ਨਾਮੁ ਕਰਿ ਧਿਆਨੁ

Listen, O mind: meditate on the Name of the Lord, Har, Har.

ਹੇ (ਮੇਰੇ) ਮਨ! ਧਿਆਨ ਜੋੜ ਕੇ ਸਦਾ ਪਰਮਾਤਮਾ ਦਾ ਨਾਮ ਸੁਣਿਆ ਕਰ। ਕਰਿ ਧਿਆਨੁ = ਧਿਆਨ ਕਰ ਕੇ, ਧਿਆਨ ਨਾਲ।

ਸੁਨਿ ਮਨ ਹਰਿ ਕੀਰਤਿ ਅਠਸਠਿ ਮਜਾਨੁ

Listen, O mind: the Kirtan of the Lord's Praises is equal to bathing at the sixty-eight sacred shrines of pilgrimage.

ਹੇ ਮਨ! ਪਰਮਾਤਮਾ ਦੀ ਸਿਫ਼ਤ-ਸਾਲਾਹ ਸੁਣਿਆ ਕਰ (ਇਹੀ ਹੈ) ਅਠਾਹਠ ਤੀਰਥਾਂ ਦਾ ਇਸ਼ਨਾਨ। ਕੀਰਤਿ = ਸਿਫ਼ਤ-ਸਾਲਾਹ। ਅਠਸਠਿ = ਅਠਾਹਠ ਤੀਰਥ। ਮਜਾਨੁ = ਮੱਜਨ, ਇਸ਼ਨਾਨ।

ਸੁਨਿ ਮਨ ਗੁਰਮੁਖਿ ਪਾਵਹਿ ਮਾਨੁ ॥੧॥

Listen, O mind: as Gurmukh, you shall be blessed with honor. ||1||

ਹੇ ਮਨ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣਿਆ ਕਰ (ਲੋਕ ਪਰਲੋਕ ਵਿਚ) ਇੱਜ਼ਤ ਖੱਟੇਂਗਾ ॥੧॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ ॥੧॥

ਜਪਿ ਮਨ ਪਰਮੇਸੁਰੁ ਪਰਧਾਨੁ

O mind, chant and meditate on the Supreme Transcendent Lord God.

ਹੇ ਮਨ! ਪਰਮੇਸਰ (ਦਾ ਨਾਮ) ਜਪਿਆ ਕਰ (ਉਹੀ ਸਭ ਤੋਂ) ਵੱਡਾ (ਹੈ)।

ਖਿਨ ਖੋਵੈ ਪਾਪ ਕੋਟਾਨ

Millions of sins shall be destroyed in an instant.

(ਨਾਮ ਜਪਣ ਦੀ ਬਰਕਤਿ ਨਾਲ) ਕ੍ਰੋੜਾਂ ਪਾਪਾਂ ਦਾ ਨਾਸ (ਇਕ) ਖਿਨ ਵਿਚ ਹੋ ਜਾਂਦਾ ਹੈ। ਕੋਟਾਨ ਪਾਪ = ਕ੍ਰੋੜਾਂ ਪਾਪਾਂ (ਦਾ ਨਾਸ)।

ਮਿਲੁ ਨਾਨਕ ਹਰਿ ਭਗਵਾਨ ॥੨॥੧॥੭॥

O Nanak, you shall meet with the Lord God. ||2||1||7||

ਹੇ ਨਾਨਕ! ਸਦਾ ਹਰੀ ਭਗਵਾਨ (ਦੇ ਚਰਨਾਂ ਵਿਚ) ਜੁੜਿਆ ਰਹੁ ॥੨॥੧॥੭॥ ਮਿਲੁ = ਮਿਲਿਆ ਰਹੁ ॥੨॥੧॥੭॥