ਪਉੜੀ ॥
Pauree:
ਪਉੜੀ।
ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ ॥
The Lord Himself is within all beings. The Lord is the friend of His devotees.
ਹੇ ਭਾਈ! ਜਿਹੜਾ ਪਰਮਾਤਮਾ ਆਪ ਸਭ ਜੀਵਾਂ ਵਿਚ ਮੌਜੂਦ ਹੈ ਉਹ ਹੀ ਭਗਤਾਂ ਦਾ ਮਿੱਤਰ ਹੈ। ਸੋ ਹਰਿ = ਉਹ ਪਰਮਾਤਮਾ। ਸਭੁ ਕੋਈ = ਹਰੇਕ ਜੀਵ।
ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ ॥
Everyone is under the Lord's control; in the home of the devotees there is bliss.
ਭਗਤਾਂ ਦੇ ਹਿਰਦੇ-ਘਰ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ (ਕਿਉਂਕਿ ਉਹ ਜਾਣਦੇ ਹਨ ਕਿ) ਹਰੇਕ ਜੀਵ ਪਰਮਾਤਮਾ ਦੇ ਵੱਸ ਵਿਚ ਹੈ (ਤੇ ਉਹ ਪਰਮਾਤਮਾ ਉਹਨਾਂ ਦਾ ਮਿੱਤਰ ਹੈ)। ਕੈ ਵਸਿ = ਦੇ ਵੱਸ ਵਿਚ ਹੈ। ਘਰਿ = ਹਿਰਦੇ-ਘਰ ਵਿਚ।
ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ ॥
The Lord is the friend and companion of His devotees; all His humble servants stretch out and sleep in peace.
ਪਰਮਾਤਮਾ ਹਰ ਥਾਂ ਆਪਣੇ ਭਗਤਾਂ ਦਾ ਸਾਥੀ-ਮਦਦਗਾਰ ਹੈ (ਇਸ ਵਾਸਤੇ ਉਸ ਦੇ) ਭਗਤ ਲੱਤ ਉਤੇ ਲੱਤ ਰਖ ਕੇ ਬੇ-ਫ਼ਿਕਰ ਹੋ ਕੇ ਸੌਂਦੇ ਹਨ (ਨਿਸਚਿੰਤ ਜੀਵਨ ਬਤੀਤ ਕਰਦੇ ਹਨ। ਸਰਬ = {सर्वत्र} ਹਰ ਥਾਂ। ਮੇਲੀ = ਸਾਥੀ। ਸਉ = ਸੌਂ, (ਭਾਵ) ਸੌਂਦੇ ਹਨ। ਨਿਸੁਲ = ਟੰਗ ਪਸਾਰ ਕੇ, ਬੇ-ਫ਼ਿਕਰ ਹੋ ਕੇ। ਟੰਗ ਧਰਿ = ਲੱਤ ਉਤੇ ਲੱਤ ਧਰ ਕੇ, ਬੇ-ਪਰਵਾਹ ਹੋ ਕੇ।
ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ ॥
The Lord is the Lord and Master of all; O humble devotee, remember Him.
ਜਿਹੜਾ ਪਰਮਾਤਮਾ ਸਭ ਜੀਵਾਂ ਦਾ ਖਸਮ ਹੈ, ਉਸ ਨੂੰ ਭਗਤ ਜਨ (ਸਦਾ ਆਪਣੇ) ਹਿਰਦੇ ਵਿਚ ਵਸਾਈ ਰੱਖਦੇ ਹਨ। ਚਿਤਿ = ਚਿੱਤ ਵਿਚ। ਚਿਤਿ ਕਰਿ = ਚਿੱਤ ਵਿਚ ਕਰਦੇ, ਸਿਮਰਦੇ ਹਨ।
ਤੁਧੁ ਅਪੜਿ ਕੋਇ ਨ ਸਕੈ ਸਭ ਝਖਿ ਝਖਿ ਪਵੈ ਝੜਿ ॥੨॥
No one can equal You, Lord. Those who try, struggle and die in frustration. ||2||
ਹੇ ਪ੍ਰਭੂ! ਸਾਰੀ ਲੁਕਾਈ ਖਪ ਖਪ ਕੇ ਥੱਕ ਜਾਂਦੀ ਹੈ, ਕੋਈ ਤੇਰੇ ਗੁਣਾਂ ਦਾ ਅੰਤ ਨਹੀਂ ਪਾ ਸਕਦਾ ॥੨॥ ਸਭ = ਸਾਰੀ ਲੁਕਾਈ। ਝਖਿ ਝਝਿ = ਖਪ ਖਪ ਕੇ। ਪਵੈ ਝੜਿ = ਥੱਕ ਜਾਂਦੀ ਹੈ ॥੨॥