ਛੰਤੁ

Chhant:

ਛੰਤ। ਛੰਤੁ।

ਪ੍ਰਭ ਬਿਪਤਿ ਨਿਵਾਰਣੋ ਤਿਸੁ ਬਿਨੁ ਅਵਰੁ ਕੋਇ ਜੀਉ

God is the Eradicator of misfortune; there is none other than Him.

ਪਰਮਾਤਮਾ ਹੀ (ਜੀਵਾਂ ਦੀ ਹਰੇਕ) ਬਿਪਤਾ ਦੂਰ ਕਰਨ ਵਾਲਾ ਹੈ, ਉਸ ਤੋਂ ਬਿਨਾ ਹੋਰ ਕੋਈ (ਇਹੋ ਜਿਹੀ ਸਮਰਥਾ ਵਾਲਾ) ਨਹੀਂ ਹੈ।

ਸਦਾ ਸਦਾ ਹਰਿ ਸਿਮਰੀਐ ਜਲਿ ਥਲਿ ਮਹੀਅਲਿ ਸੋਇ ਜੀਉ

Forever and ever, remember the Lord in meditation; He is permeating the water, the land and the sky.

ਸਦਾ ਹੀ ਸਦਾ ਹੀ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ; ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ (ਹਰ ਥਾਂ) ਉਹ ਪਰਮਾਤਮਾ ਹੀ ਮੌਜੂਦ ਹੈ। ਸਿਮਰੀਐ = ਸਿਮਰਨਾ ਚਾਹੀਦਾ ਹੈ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਆਕਾਸ਼ ਵਿਚ, ਪੁਲਾੜ ਵਿਚ।

ਜਲਿ ਥਲਿ ਮਹੀਅਲਿ ਪੂਰਿ ਰਹਿਆ ਇਕ ਨਿਮਖ ਮਨਹੁ ਵੀਸਰੈ

He is permeating and pervading the water, the land and the sky; do not forget Him from your mind, even for an instant.

ਉਹ ਪਰਮਾਤਮਾ ਜਲ ਵਿਚ ਧਰਤੀ ਵਿਚ ਪੁਲਾੜ ਵਿਚ (ਹਰ ਥਾਂ) ਵਿਆਪਕ ਹੈ ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਭੀ ਉਹ ਪ੍ਰਭੂ ਸਾਡੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ। ਪੂਰਿ ਰਹਿਆ = ਵਿਆਪਕ ਹੈ। ਨਿਮਖ = ਅੱਖ ਝਮਕਣ ਜਿਤਨਾ ਸਮਾ। ਮਨਹੁ = ਮਨ ਤੋਂ।

ਗੁਰ ਚਰਨ ਲਾਗੇ ਦਿਨ ਸਭਾਗੇ ਸਰਬ ਗੁਣ ਜਗਦੀਸਰੈ

Blessed was that day, when I grasped the Guru's feet; all virtues rest in the Lord of the Universe.

ਉਹ ਦਿਨ ਭਾਗਾਂ ਵਾਲੇ (ਸਮਝੋ, ਜਦੋਂ ਸਾਡਾ ਮਨ) ਗੁਰੂ ਦੇ ਚਰਨਾਂ ਵਿਚ ਜੁੜਿਆ ਰਹੇ, (ਪਰ ਇਹ ਸਾਡੇ ਆਪਣੇ ਵੱਸ ਦੀ ਗੱਲ ਨਹੀਂ, ਇਹ ਤਦੋਂ ਹੀ ਹੁੰਦਾ ਹੈ ਜਦੋਂ) ਉਸ ਜਗਤ ਦੇ ਮਾਲਕ ਪ੍ਰਭੂ ਦੀ ਮਿਹਰ (ਹੋਵੇ)। ਸਭਾਗੇ = ਭਾਗਾਂ ਵਾਲੇ। ਜਗਦੀਸਰੈ = ਜਗਤ ਦੇ, ਈਸ਼ਰ ਦੇ, ਜਗਤ ਦੇ ਮਾਲਕ ਦੇ। ਸਰਬ ਗੁਣ = ਸਾਰੇ ਗੁਣ, ਸਾਰੀ ਵਡਿਆਈ, ਸਾਰੀ ਮਿਹਰ।

ਕਰਿ ਸੇਵ ਸੇਵਕ ਦਿਨਸੁ ਰੈਣੀ ਤਿਸੁ ਭਾਵੈ ਸੋ ਹੋਇ ਜੀਉ

So serve Him day and night, O servant; whatever pleases Him, happens.

ਦਿਨ ਰਾਤ ਸੇਵਕਾਂ ਵਾਂਗ ਉਸ ਪ੍ਰਭੂ ਦੀ ਸੇਵਾ-ਭਗਤੀ ਕਰਿਆ ਕਰ; ਜੋ ਕੁਝ ਉਸ ਨੂੰ ਭਾਉਂਦਾ ਹੈ ਉਹੀ (ਜਗਤ ਵਿਚ) ਹੋ ਰਿਹਾ ਹੈ। ਸੇਵ ਸੇਵਕ = ਸੇਵਕਾਂ ਵਾਲੀ ਸੇਵਾ। ਰੈਣੀ = ਰਾਤ। ਤਿਸੁ = ਉਸ (ਪ੍ਰਭੂ) ਨੂੰ। ਭਾਵੈ = ਚੰਗਾ ਲੱਗਦਾ ਹੈ।

ਬਲਿ ਜਾਇ ਨਾਨਕੁ ਸੁਖਹ ਦਾਤੇ ਪਰਗਾਸੁ ਮਨਿ ਤਨਿ ਹੋਇ ਜੀਉ ॥੧॥

Nanak is a sacrifice to the Giver of peace; his mind and body are enlightened. ||1||

ਨਾਨਕ ਤਾਂ ਉਸ ਸੁਖ-ਦਾਤੇ ਪ੍ਰਭੂ ਤੋਂ ਸਦਕੇ ਜਾਂਦਾ ਹੈ, (ਉਸ ਦੀ ਮਿਹਰ ਨਾਲ ਹੀ ਸਾਡੇ) ਮਨ ਵਿਚ ਤਨ ਵਿਚ (ਸਹੀ ਆਤਮਕ ਜੀਵਨ ਦਾ) ਚਾਨਣ ਹੋ ਸਕਦਾ ਹੈ ॥੧॥ ਬਲਿ ਜਾਇ = ਸਦਕੇ ਜਾਂਦਾ ਹੈ। ਸੁਖਹ ਦਾਤੇ = ਸੁਖ ਦੇਣ ਵਾਲੇ ਤੋਂ। ਪਰਗਾਸੁ = (ਸਹੀ ਆਤਮਕ ਜੀਵਨ ਦਾ) ਚਾਨਣ। ਮਨਿ = ਮਨ ਵਿਚ। ਤਨਿ = ਤਨ ਵਿਚ ॥੧॥