ਪਉੜੀ

Pauree:

ਪਉੜੀ।

ਹੋਵੈ ਸੁਖੁ ਘਣਾ ਦਯਿ ਧਿਆਇਐ

Meditating on the Lord, there comes a great peace.

ਜੇ ਪਿਆਰੇ ਪ੍ਰਭੂ ਨੂੰ ਸਿਮਰੀਏ ਤਾਂ ਬਹੁਤ ਹੀ ਸੁਖ ਹੁੰਦਾ ਹੈ। ਦਯੁ = ਪਿਆਰਾ (ਪ੍ਰਭੂ)। ਦਯਿ ਧਿਆਇਐ = ਜੇ ਪਿਆਰਾ ਪ੍ਰਭੂ ਸਿਮਰਿਆ ਜਾਏ।

ਵੰਞੈ ਰੋਗਾ ਘਾਣਿ ਹਰਿ ਗੁਣ ਗਾਇਐ

Multitudes of illnesses vanish, singing the Glorious Praises of the Lord.

ਜੇ ਹਰੀ ਦੇ ਗੁਣ ਗਾਵੀਏ ਤਾਂ ਰੋਗਾਂ ਦੇ ਘਾਣ (ਭਾਵ, ਸਾਰੇ ਹੀ ਰੋਗ) ਨਾਸ ਹੋ ਜਾਂਦੇ ਹਨ। ਵੰਞੈ = ਨਾਸ ਹੋ ਜਾਂਦਾ ਹੈ।

ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ

Utter peace pervades within, when God comes to mind.

ਜੇ ਪ੍ਰਭੂ ਚਿਤ ਵਿਚ ਆ ਵੱਸੇ ਤਾਂ ਚਿਤ ਵਿਚ ਠੰਢ ਪੈ ਜਾਂਦੀ ਹੈ। ਠਾਢਿ = ਠੰਢ, ਸ਼ਾਂਤੀ। ਚਿਤਿ = ਚਿਤ ਵਿਚ।

ਪੂਰਨ ਹੋਵੈ ਆਸ ਨਾਇ ਮੰਨਿ ਵਸਾਇਐ

One's hopes are fulfilled, when one's mind is filled with the Name.

ਜੇ ਪ੍ਰਭੂ ਦਾ ਨਾਮ ਮਨ ਵਿਚ ਵੱਸ ਪਏ, ਤਾਂ ਆਸ ਪੂਰੀ ਹੋ ਜਾਂਦੀ ਹੈ (ਭਾਵ, ਆਸਾ ਤ੍ਰਿਸਨਾ ਆਦਿਕ ਮਿਟ ਜਾਂਦੀ ਹੈ)। ਮੰਨਿ = ਮਨ ਵਿਚ।

ਕੋਇ ਲਗੈ ਬਿਘਨੁ ਆਪੁ ਗਵਾਇਐ

No obstacles stand in the way, when one eliminates his self-conceit.

ਜੇ ਆਪਾ ਭਾਵ ਗਵਾ ਦੇਈਏ ਤਾਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਔਕੜ ਨਹੀਂ ਆਉਂਦੀ। ਆਪੁ = ਆਪਾ ਭਾਵ।

ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ

The intellect attains the blessing of spiritual wisdom from the Guru.

ਜੇ ਸਤਿਗੁਰੂ ਤੋਂ ਮੱਤ ਹਾਸਲ ਕਰੀਏ ਤਾਂ (ਪ੍ਰਭੂ ਦੇ) ਗਿਆਨ ਦਾ ਖ਼ਜ਼ਾਨਾ (ਮਿਲ ਜਾਂਦਾ ਹੈ)।

ਤਿਨਿ ਪਾਏ ਸਭੇ ਥੋਕ ਜਿਸੁ ਆਪਿ ਦਿਵਾਇਐ

He receives everything, unto whom the Lord Himself gives.

ਪਰ, ਇਹ ਸਾਰੇ ਪਦਾਰਥ ਉਸ ਮਨੁੱਖ ਨੇ ਪਰਾਪਤ ਕੀਤੇ ਜਿਸ ਨੂੰ ਪ੍ਰਭੂ ਨੇ ਆਪ (ਗੁਰੂ ਦੀ ਰਾਹੀਂ) ਦਿਵਾਏ ਹਨ। ਤਿਨਿ = ਉਸ ਮਨੁੱਖ ਨੇ।

ਤੂੰ ਸਭਨਾ ਕਾ ਖਸਮੁ ਸਭ ਤੇਰੀ ਛਾਇਐ ॥੮॥

You are the Lord and Master of all; all are under Your Protection. ||8||

(ਹੇ ਪ੍ਰਭੂ!) ਤੂੰ ਸਭ ਜੀਵਾਂ ਦਾ ਖਸਮ ਹੈਂ, ਸਾਰੀ ਸ੍ਰਿਸ਼ਟੀ ਤੇਰੇ ਸਾਏ ਹੇਠ ਹੈ ॥੮॥ ਛਾਇਐ = ਛਾਂ ਹੇਠ, ਸਾਏ ਵਿਚ ॥੮॥