ਸੋਰਠਿ ਮਹਲਾ

Sorat'h, Fifth Mehl:

ਸੋਰਠਿ ਪੰਜਵੀਂ ਪਾਤਸ਼ਾਹੀ।

ਗੁਰ ਕਾ ਸਬਦੁ ਰਖਵਾਰੇ

The Word of the Guru's Shabad is my Saving Grace.

(ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਗੁਰੂ ਦਾ ਸ਼ਬਦ ਹੀ ਅਸਾਂ ਜੀਵਾਂ ਦਾ ਰਾਖਾ ਹੈ, ਰਖਵਾਰੇ = ਰਾਖਾ।

ਚਉਕੀ ਚਉਗਿਰਦ ਹਮਾਰੇ

It is a guardian posted on all four sides around me.

ਸ਼ਬਦ ਹੀ (ਸਾਨੂੰ ਵਿਕਾਰਾਂ ਤੋਂ ਬਚਾਣ ਲਈ) ਸਾਡੇ ਚੁਫੇਰੇ ਪਹਿਰਾ ਹੈ। ਚਉਕੀ = ਪਹਿਰਾ। ਚਉਗਿਰਦ = ਚੌਹੀਂ ਪਾਸੀਂ, ਚੁਫੇਰੇ।

ਰਾਮ ਨਾਮਿ ਮਨੁ ਲਾਗਾ

My mind is attached to the Lord's Name.

(ਗੁਰ-ਸ਼ਬਦ ਦੀ ਬਰਕਤਿ ਨਾਲ ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ, ਨਾਮਿ = ਨਾਮ ਵਿਚ।

ਜਮੁ ਲਜਾਇ ਕਰਿ ਭਾਗਾ ॥੧॥

The Messenger of Death has run away in shame. ||1||

ਉਸ ਪਾਸੋਂ (ਵਿਕਾਰ ਤਾਂ ਕਿਤੇ ਰਹੇ) ਜਮ (ਭੀ) ਸ਼ਰਮਿੰਦਾ ਹੋ ਕੇ ਭੱਜ ਜਾਂਦਾ ਹੈ ॥੧॥ ਲਜਾਇ ਕਰਿ = ਸ਼ਰਮਿੰਦਾ ਹੋ ਕੇ ॥੧॥

ਪ੍ਰਭ ਜੀ ਤੂ ਮੇਰੋ ਸੁਖਦਾਤਾ

O Dear Lord, You are my Giver of peace.

ਹੇ ਪ੍ਰਭੂ ਜੀ! ਮੇਰੇ ਵਾਸਤੇ ਤਾਂ ਤੂੰ ਹੀ ਸੁਖਾਂ ਦਾ ਦਾਤਾ ਹੈਂ। ਪ੍ਰਭ = ਹੇ ਪ੍ਰਭੂ!

ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ ਪੁਰਖੁ ਬਿਧਾਤਾ ਰਹਾਉ

The Perfect Lord, the Architect of Destiny, has shattered my bonds, and made my mind immaculately pure. ||Pause||

(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਵਿਚ ਮਨ ਜੋੜਦਾ ਹੈ) ਸਰਬ-ਵਿਆਪਕ ਸਿਰਜਣਹਾਰ ਪ੍ਰਭੂ (ਉਸ ਦੇ ਮਾਇਆ ਦੇ ਮੋਹ ਆਦਿਕ ਦੇ ਸਾਰੇ) ਬੰਧਨ ਕੱਟ ਕੇ ਉਸ ਦੇ ਮਨ ਨੂੰ ਪਵਿਤ੍ਰ ਕਰ ਦੇਂਦਾ ਹੈ ਰਹਾਉ॥ ਬੰਧਨ = (ਮਾਇਆ ਦੇ ਮੋਹ ਆਦਿਕ ਦੇ) ਜ਼ੰਜੀਰ। ਕਾਟਿ = ਕੱਟ ਕੇ। ਨਿਰਮਲੁ = ਪਵਿਤ੍ਰ। ਪੁਰਖੁ = ਸਰਬ-ਵਿਆਪਕ। ਬਿਧਾਤਾ = ਸਿਰਜਣਹਾਰ ਪ੍ਰਭੂ ॥ਰਹਾਉ॥

ਨਾਨਕ ਪ੍ਰਭੁ ਅਬਿਨਾਸੀ

O Nanak, God is eternal and imperishable.

ਅਬਿਨਾਸ਼ੀ ਪ੍ਰਭੂ (ਐਸਾ ਉਦਾਰ-ਚਿੱਤ ਹੈ ਕਿ)

ਤਾ ਕੀ ਸੇਵ ਬਿਰਥੀ ਜਾਸੀ

Service to Him shall never go unrewarded.

ਉਸ ਦੀ ਕੀਤੀ ਹੋਈ ਸੇਵਾ-ਭਗਤੀ ਖ਼ਾਲੀ ਨਹੀਂ ਜਾਂਦੀ। ਤਾ ਕੀ = ਉਸ (ਪ੍ਰਭੂ) ਦੀ। ਸੇਵ = ਸੇਵਾ-ਭਗਤੀ। ਬਿਰਥੀ = ਵਿਅਰਥ, ਖ਼ਾਲੀ। ਜਾਸੀ = ਜਾਏਗੀ।

ਅਨਦ ਕਰਹਿ ਤੇਰੇ ਦਾਸਾ

Your slaves are in bliss;

ਹੇ ਪ੍ਰਭੂ! ਤੇਰੇ ਸੇਵਕ (ਸਦਾ) ਆਤਮਕ ਆਨੰਦ ਮਾਣਦੇ ਹਨ, ਕਰਹਿ = ਕਰਦੇ ਹਨ।

ਜਪਿ ਪੂਰਨ ਹੋਈ ਆਸਾ ॥੨॥੪॥੬੮॥

chanting and meditating, their desires are fulfilled. ||2||4||68||

ਹੇ ਨਾਨਕ! (ਆਖ-) ਤੇਰਾ ਨਾਮ ਜਪ ਕੇ ਉਹਨਾਂ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ ॥੨॥੪॥੬੮॥ ਜਪਿ = ਜਪ ਕੇ। ਆਸਾ = ਮਨੋ-ਕਾਮਨਾ ॥੨॥੪॥੬੮॥