ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥
Kabeer, let yourself be a pebble on the path; abandon your egotistical pride.
ਹੇ ਕਬੀਰ! (ਜੇ 'ਜਾ ਕੇ ਸੰਗ ਤੇ ਬੀਛੁਰਾ, ਤਾ ਹੀ ਕੇ ਸੰਗਿ' ਮਿਲਣ ਦੀ ਤਾਂਘ ਹੈ, ਤਾਂ) ਅਹੰਕਾਰ ਛੱਡ ਕੇ ਰਾਹ ਵਿਚ ਪਏ ਹੋਏ ਰੋੜੇ ਵਰਗਾ ਹੋ ਜਾਹ (ਤੇ ਹਰੇਕ ਰਾਹੀ ਦੇ ਠੇਡੇ ਸਹਾਰ)! ਰੋੜਾ = ਰੋੜ, ਇੱਟ ਦਾ ਟੋਟਾ। ਬਾਟ = ਰਸਤਾ, ਪਹਿਆ। ਤਜਿ = ਛੱਡ ਕੇ।
ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥੧੪੬॥
Such a humble slave shall meet the Lord God. ||146||
ਜੇਹੜਾ ਕੋਈ ਮਨੁੱਖ ਅਜੇਹਾ ਸੇਵਕ ਬਣ ਜਾਂਦਾ ਹੈ, ਉਸ ਨੂੰ ਪਰਮਾਤਮਾ ਮਿਲ ਪੈਂਦਾ ਹੈ ॥੧੪੬॥ ਤਾਹਿ = ਉਸੇ ਨੂੰ ॥੧੪੬॥