ਗਉੜੀ ਪੂਰਬੀ ਮਹਲਾ

Gauree, Fifth Mehl:

ਗਊੜੀ ਪੂਰਬੀ ਪਾਤਸ਼ਾਹੀ ਪੰਜਵੀ।

ਮੇਰੇ ਮਨ ਗੁਰੁ ਗੁਰੁ ਗੁਰੁ ਸਦ ਕਰੀਐ

O my mind, dwell always upon the Guru, Guru, Guru.

ਹੇ ਮੇਰੇ ਮਨ! ਸਦਾ ਸਦਾ ਹੀ ਗੁਰੂ ਨੂੰ ਯਾਦ ਰੱਖਣਾ ਚਾਹੀਦਾ ਹੈ, ਮਨ = ਹੇ ਮਨ! ਸਦ = ਸਦਾ।

ਰਤਨ ਜਨਮੁ ਸਫਲੁ ਗੁਰਿ ਕੀਆ ਦਰਸਨ ਕਉ ਬਲਿਹਰੀਐ ॥੧॥ ਰਹਾਉ

The Guru has made the jewel of this human life prosperous and fruitful. I am a sacrifice to the Blessed Vision of His Darshan. ||1||Pause||

ਗੁਰੂ ਦੇ ਦਰਸਨ ਤੋਂ ਸਦਕੇ ਜਾਣਾ ਚਾਹੀਦਾ ਹੈ। ਗੁਰੂ ਨੇ (ਹੀ ਜੀਵਾਂ ਦੇ) ਕੀਮਤੀ ਮਨੁੱਖਾ ਜਨਮ ਨੂੰ ਫਲ ਲਾਇਆ ਹੈ ॥੧॥ ਰਹਾਉ ॥ ਰਤਨ ਜਨਮੁ = ਕੀਮਤੀ ਮਨੁੱਖਾ ਜਨਮ। ਗੁਰਿ = ਗੁਰੂ ਨੇ। ਕਉ = ਨੂੰ। ਬਲਿਹਰੀਐ = ਬਲਿਹਾਰ, ਕੁਰਬਾਨ ॥੧॥ ਰਹਾਉ ॥

ਜੇਤੇ ਸਾਸ ਗ੍ਰਾਸ ਮਨੁ ਲੇਤਾ ਤੇਤੇ ਹੀ ਗੁਨ ਗਾਈਐ

As many breaths and morsels as you take, O my mind - so many times, sing His Glorious Praises.

(ਹੇ ਭਾਈ!) ਜੀਵ ਜਿਤਨੇ ਭੀ ਸਾਹ ਲੈਂਦਾ ਹੈ ਜਿਤਨੀਆਂ ਹੀ ਗ੍ਰਾਹੀਆਂ ਖਾਂਦਾ ਹੈ (ਹਰੇਕ ਸਾਹ ਤੇ ਗ੍ਰਾਹੀ ਦੇ ਨਾਲ ਨਾਲ) ਉਤਨੇ ਹੀ ਪਰਮਾਤਮਾ ਦੇ ਗੁਣ ਗਾਂਦਾ ਰਹੇ। ਜੇਤੇ = ਜਿਤਨੇ। ਸਾਸ = ਸਾਹ। ਗ੍ਰਾਸ = ਗ੍ਰਾਹੀਆਂ। ਮਨੁ = (ਭਾਵ,) ਜੀਵ {ਲਫ਼ਜ਼ 'ਮਨ' ਅਤੇ 'ਮਨੁ' ਦਾ ਫ਼ਰਕ ਚੇਤੇ ਰਹੇ}।

ਜਉ ਹੋਇ ਦੈਆਲੁ ਸਤਿਗੁਰੁ ਅਪੁਨਾ ਤਾ ਇਹ ਮਤਿ ਬੁਧਿ ਪਾਈਐ ॥੧॥

When the True Guru becomes merciful, then this wisdom and understanding is obtained. ||1||

(ਪਰ) ਇਹ ਅਕਲ ਇਹ ਮਤਿ ਤਦੋਂ ਹੀ ਜੀਵ ਨੂੰ ਮਿਲਦੀ ਹੈ ਜਦੋਂ ਪਿਆਰਾ ਸਤਿਗੁਰੂ ਦਇਆਵਾਨ ਹੋਵੇ ॥੧॥ ਜਉ = ਜਦੋਂ ॥੧॥

ਮੇਰੇ ਮਨ ਨਾਮਿ ਲਏ ਜਮ ਬੰਧ ਤੇ ਛੂਟਹਿ ਸਰਬ ਸੁਖਾ ਸੁਖ ਪਾਈਐ

O my mind, taking the Naam, you shall be released from the bondage of death, and the peace of all peace will be found.

ਹੇ ਮੇਰੇ ਮਨ! ਜੇ ਤੂੰ ਪਰਮਾਤਮਾ ਦਾ ਨਾਮ ਸਿਮਰਦਾ ਰਹੇਂ ਤਾਂ ਜਮ ਦੇ ਬੰਧਨਾਂ ਤੋਂ ਖ਼ਲਾਸੀ ਪਾ ਲਏਂਗਾ (ਉਹਨਾਂ ਮਾਇਕ ਬੰਧਨਾਂ ਤੋਂ ਛੁੱਟ ਜਾਏਂਗਾ ਜੋ ਜਮ ਦੇ ਵੱਸ ਪਾਂਦੇ ਹਨ ਜੋ ਆਤਮਕ ਮੌਤ ਲਿਆ ਦੇਂਦੇ ਹਨ), ਤੇ ਨਾਮ ਸਿਮਰਿਆਂ ਸਾਰੇ ਸੁਖਾਂ ਤੋਂ ਸ੍ਰੇਸ਼ਟ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ। ਨਾਮਿ ਲਏ = ਜੇ ਨਾਮ ਲਿਆ ਜਾਏ। ਤੇ = ਤੋਂ। ਛੂਟਹਿ = ਤੂੰ ਬਚ ਜਾਏਂਗਾ।

ਸੇਵਿ ਸੁਆਮੀ ਸਤਿਗੁਰੁ ਦਾਤਾ ਮਨ ਬੰਛਤ ਫਲ ਆਈਐ ॥੨॥

Serving your Lord and Master, the True Guru, the Great Giver, you shall obtain the fruits of your mind's desires. ||2||

(ਹੇ ਭਾਈ!) ਮਾਲਕ-ਪ੍ਰਭੂ ਦੇ ਨਾਮ ਦੀ ਦਾਤ ਦੇਣ ਵਾਲੇ ਸਤਿਗੁਰੂ ਦੀ ਸੇਵਾ ਕਰ ਕੇ ਮਨ-ਇੱਛਤ ਫਲ ਹੱਥ ਆ ਜਾਂਦੇ ਹਨ ॥੨॥ ਸੇਵਿ = ਸੇਵਾ-ਭਗਤੀ ਕਰ ਕੇ। ਮਨ ਬੰਛਤ = ਮਨ-ਇੱਛਤ। ਆਈਐ = ਹੱਥ ਆ ਜਾਂਦਾ ਹੈ ॥੨॥

ਨਾਮੁ ਇਸਟੁ ਮੀਤ ਸੁਤ ਕਰਤਾ ਮਨ ਸੰਗਿ ਤੁਹਾਰੈ ਚਾਲੈ

The Name of the Creator is your beloved friend and child; it alone shall go along with you, O my mind.

ਹੇ ਮੇਰੇ ਮਨ! ਕਰਤਾਰ ਦਾ ਨਾਮ ਹੀ ਤੇਰਾ ਅਸਲ ਪਿਆਰਾ ਹੈ ਮਿੱਤਰ ਹੈ ਪੁੱਤਰ ਹੈ। ਹੇ ਮਨ! ਇਹ ਨਾਮ ਹੀ ਹਰ ਵੇਲੇ ਤੇਰੇ ਨਾਲ ਸਾਥ ਕਰਦਾ ਹੈ। ਇਸਟੁ = ਪਿਆਰਾ। ਸੁਤ = ਪੁੱਤਰ। ਕਰਤਾ ਨਾਮੁ = ਕਰਤਾਰ ਦਾ ਨਾਮ। ਮਨ = ਹੇ ਮਨ!

ਕਰਿ ਸੇਵਾ ਸਤਿਗੁਰ ਅਪੁਨੇ ਕੀ ਗੁਰ ਤੇ ਪਾਈਐ ਪਾਲੈ ॥੩॥

So serve your True Guru, and you shall receive the Name from the Guru. ||3||

ਹੇ ਮਨ! ਆਪਣੇ ਸਤਿਗੁਰੂ ਦੀ ਸਰਨ ਪਉ, ਕਰਤਾਰ ਦਾ ਨਾਮ ਸਤਿਗੁਰੂ ਤੋਂ ਹੀ ਮਿਲਦਾ ਹੈ ॥੩॥ ਪਾਲੈ = ਪੱਲੇ ॥੩॥

ਗੁਰਿ ਕਿਰਪਾਲਿ ਕ੍ਰਿਪਾ ਪ੍ਰਭਿ ਧਾਰੀ ਬਿਨਸੇ ਸਰਬ ਅੰਦੇਸਾ

When God, the Merciful Guru, showered His Mercy upon me, all my anxieties were dispelled.

ਜਿਸ ਮਨੁੱਖ ਉਤੇ ਕਿਰਪਾਲ ਸਤਿਗੁਰੂ ਨੇ ਪਰਮਾਤਮਾ ਨੇ ਮਿਹਰ ਕੀਤੀ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਗਏ। ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਅੰਦੇਸਾ = ਫ਼ਿਕਰ।

ਨਾਨਕ ਸੁਖੁ ਪਾਇਆ ਹਰਿ ਕੀਰਤਨਿ ਮਿਟਿਓ ਸਗਲ ਕਲੇਸਾ ॥੪॥੧੫॥੧੫੩॥

Nanak has found the peace of the Kirtan of the Lord's Praises. All his sorrows have been dispelled. ||4||15||153||

ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦੇ ਕੀਰਤਨ ਵਿਚ ਆਨੰਦ ਮਾਣਿਆ, ਉਸ ਦੇ ਸਾਰੇ ਦੁੱਖ-ਕਲੇਸ਼ ਦੂਰ ਹੋ ਗਏ ॥੪॥੧੫॥੧੫੩॥ ਕੀਰਤਨਿ = ਕੀਰਤਨ ਦੀ ਰਾਹੀਂ ॥੪॥