ਮਃ ੩ ॥
Third Mehl:
ਤੀਜੀ ਪਾਤਿਸ਼ਾਹੀ।
ਸਚੁ ਵਣਜਹਿ ਸਚੁ ਸੇਵਦੇ ਜਿ ਗੁਰਮੁਖਿ ਪੈਰੀ ਪਾਹਿ ॥
Those Gurmukhs who fall at His Feet deal with the True Lord and serve the True Lord.
ਜਿਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਗੁਰੂ ਦੀ) ਚਰਨੀਂ ਲੱਗਦੇ ਹਨ, ਉਹ ਪ੍ਰਭੂ ਦਾ ਨਾਮ ਵਿਹਾਝਦੇ ਹਨ, ਨਾਮ ਸਿਮਰਦੇ ਹਨ। ਗੁਰਮੁਖਿ = ਗੁਰੂ ਦੇ ਸਨਮੁਖ ਰਹਿ ਕੇ। ਸਚਿ = ਸੱਚ ਵਿਚ, ਸਦਾ-ਥਿਰ ਪ੍ਰਭੂ ਵਿਚ। ਸਚੁ = ਸਦਾ ਕਾਇਮ ਰਹਿਣ ਵਾਲੇ ਦਾ ਨਾਮ। ਵਣਜਹਿ = ਵਿਹਾਝਦੇ ਹਨ।
ਨਾਨਕ ਗੁਰ ਕੈ ਭਾਣੈ ਜੇ ਚਲਹਿ ਸਹਜੇ ਸਚਿ ਸਮਾਹਿ ॥੨॥
O Nanak, those who walk in harmony with the Guru's Will are intuitively absorbed in the True Lord. ||2||
ਹੇ ਨਾਨਕ! ਜੋ ਗੁਰੂ ਦੇ ਹੁਕਮ ਵਿਚ ਤੁਰਦੇ ਹਨ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੱਚੇ ਨਾਮ ਵਿਚ ਲੀਨ ਹੋ ਜਾਂਦੇ ਹਨ ॥੨॥ ਸਹਜੇ = ਆਤਮਕ ਅਡਲੋਤਾ ਵਿਚ ਟਿਕ ਕੇ ॥੨॥