ਕਬੀਰ ਚੋਟ ਸੁਹੇਲੀ ਸੇਲ ਕੀ ਲਾਗਤ ਲੇਇ ਉਸਾਸ ॥
Kabeer, the stroke of a lance is easy to bear; it takes away the breath.
ਹੇ ਕਬੀਰ! ਗੁਰੂ ਦੇ ਸ਼ਬਦ-ਰੂਪ ਨੇਜ਼ੇ ਦੀ ਸੱਟ ਹੈ ਭੀ ਸੁਖਦਾਈ। ਜਿਸ ਮਨੁੱਖ ਨੂੰ ਇਹ ਸੱਟ ਵੱਜਦੀ ਹੈ (ਬਿਰਹਣੀ ਨਾਰਿ ਵਾਂਗ ਉਸ ਦੇ ਅੰਦਰ) ਪਤੀ-ਪ੍ਰਭੂ ਨੂੰ ਮਿਲਣ ਦੀ ਤਾਂਘ ਪੈਦਾ ਹੋ ਜਾਂਦੀ ਹੈ। ਸੇਲ = ਨੇਜ਼ਾ, ਗੁਰੂ ਦਾ ਸ਼ਬਦ-ਰੂਪ ਨੇਜ਼ਾ। ਸੁਹੇਲੀ = ਸੁਖ ਦੇਣ ਵਾਲੀ (ਨੋਟ: 'ਦਾਝਨ ਸੰਸੇ' ਆਦਿਕ ਦੀ ਚੋਟ ਤਾਂ ਦੁਖੀ ਕਰਦੀ ਹੈ, ਪਰ ਗੁਰੂ ਦੇ ਸ਼ਬਦ-ਰੂਪ ਨੇਜ਼ੇ ਦੀ ਚੋਟ ਸੁਖ ਅਪੜਾਂਦੀ ਹੈ)। ਲੇਇ ਉਸਾਸ = ਉੱਭੇ ਸਾਹ ਲੈਂਦਾ ਹੈ, ਪ੍ਰਭੂ ਨੂੰ ਮਿਲਣ ਦੀ ਤਾਂਘ ਪੈਦਾ ਹੁੰਦੀ ਹੈ।
ਚੋਟ ਸਹਾਰੈ ਸਬਦ ਕੀ ਤਾਸੁ ਗੁਰੂ ਮੈ ਦਾਸ ॥੧੮੩॥
But one who endures the stroke of the Word of the Shabad is the Guru, and I am his slave. ||183||
ਜੋ (ਭਾਗਾਂ ਵਾਲਾ) ਮਨੁੱਖ ਗੁਰ-ਸ਼ਬਦ ਦੀ ਚੋਟ ਖਾਂਦਾ ਰਹਿੰਦਾ ਹੈ, ਉਸ ਪੂਜਣ-ਜੋਗ ਮਨੁੱਖ ਦਾ ਮੈਂ (ਹਰ ਵੇਲੇ) ਦਾਸ (ਬਣਨ ਨੂੰ ਤਿਆਰ) ਹਾਂ ॥੧੮੩॥