ਗੰਗਾ ਕੈ ਸੰਗਿ ਸਲਿਤਾ ਬਿਗਰੀ ॥
When the stream flows into the Ganges,
(ਹੇ ਜਿੰਦ ਦੇ ਮਾਲਕ ਪ੍ਰਭੂ ਦੀ ਚਰਨੀਂ ਲੱਗਣਾ ਵਿਗੜਨਾ ਹੀ ਹੈ ਤਾਂ) ਨਦੀ ਭੀ ਗੰਗਾ ਨਾਲ ਰਲ ਕੇ ਵਿਗੜ ਜਾਂਦੀ ਹੈ, ਸਲਿਤਾ = ਨਦੀ। ਬਿਗਰੀ = ਵਿਗੜ ਗਈ।
ਸੋ ਸਲਿਤਾ ਗੰਗਾ ਹੋਇ ਨਿਬਰੀ ॥੧॥
Then it becomes the Ganges. ||1||
ਪਰ ਉਹ ਨਦੀ ਤਾਂ ਗੰਗਾ ਦਾ ਰੂਪ ਹੋ ਕੇ ਆਪਣਾ ਆਪ ਮੁਕਾ ਦੇਂਦੀ ਹੈ ॥੧॥ ਨਿਬਰੀ = ਨਿੱਬੜ ਗਈ, ਮੁੱਕ ਗਈ, ਆਪਾ ਮੁਕਾ ਗਈ ॥੧॥
ਬਿਗਰਿਓ ਕਬੀਰਾ ਰਾਮ ਦੁਹਾਈ ॥
Just so, Kabeer has changed.
ਕਬੀਰ ਆਪਣੇ ਪ੍ਰਭੂ ਦਾ ਸਿਮਰਨ ਹਰ ਵੇਲੇ ਕਰ ਰਿਹਾ ਹੈ (ਪਰ ਲੋਕਾਂ ਦੇ ਭਾਣੇ) ਕਬੀਰ ਵਿਗੜ ਗਿਆ ਹੈ। ਰਾਮ ਦੁਹਾਈ = ਰਾਮ ਦੀ ਦੁਹਾਈ ਦੇ ਕੇ, ਪ੍ਰਭੂ ਦਾ ਨਾਮ ਸਿਮਰ ਸਿਮਰ ਕੇ।
ਸਾਚੁ ਭਇਓ ਅਨ ਕਤਹਿ ਨ ਜਾਈ ॥੧॥ ਰਹਾਉ ॥
He has become the Embodiment of Truth, and he does not go anywhere else. ||1||Pause||
(ਲੋਕ ਨਹੀਂ ਜਾਣਦੇ ਕਿ ਰਾਮ ਦੀ ਦੁਹਾਈ ਦੇ ਦੇ ਕੇ) ਕਬੀਰ ਰਾਮ ਦਾ ਰੂਪ ਹੋ ਗਿਆ ਹੈ, ਹੁਣ (ਰਾਮ ਨੂੰ ਛੱਡ ਕੇ) ਕਿਸੇ ਹੋਰ ਪਾਸੇ ਨਹੀਂ ਭਟਕਦਾ ॥੧॥ ਰਹਾਉ ॥ ਅਨ ਕਤਹਿ = ਹੋਰ ਕਿਸੇ ਭੀ ਥਾਂ ॥੧॥ ਰਹਾਉ ॥
ਚੰਦਨ ਕੈ ਸੰਗਿ ਤਰਵਰੁ ਬਿਗਰਿਓ ॥
Associating with the sandalwood tree, the tree nearby is changed;
(ਸਧਾਰਨ) ਰੁੱਖ ਭੀ ਚੰਦਨ ਦੇ ਨਾਲ (ਲੱਗ ਕੇ) ਵਿਗੜ ਜਾਂਦਾ ਹੈ, ਤਰਵਰੁ = ਰੁੱਖ।
ਸੋ ਤਰਵਰੁ ਚੰਦਨੁ ਹੋਇ ਨਿਬਰਿਓ ॥੨॥
that tree begins to smell just like the sandalwood tree. ||2||
ਪਰ ਉਹ ਰੁੱਖ ਚੰਦਨ ਦਾ ਰੂਪ ਹੋ ਕੇ ਆਪਣਾ ਆਪ ਮੁਕਾ ਲੈਂਦਾ ਹੈ ॥੨॥
ਪਾਰਸ ਕੈ ਸੰਗਿ ਤਾਂਬਾ ਬਿਗਰਿਓ ॥
Coming into contact with the philosophers' stone, copper is transformed;
ਤਾਂਬਾ ਭੀ ਪਾਰਸ ਨਾਲ ਛੋਹ ਕੇ ਰੂਪ ਵਟਾ ਲੈਂਦਾ ਹੈ,
ਸੋ ਤਾਂਬਾ ਕੰਚਨੁ ਹੋਇ ਨਿਬਰਿਓ ॥੩॥
that copper is transformed into gold. ||3||
ਪਰ ਉਹ ਤਾਂਬਾ ਸੋਨਾ ਹੀ ਬਣ ਜਾਂਦਾ ਹੈ ਤੇ ਆਪਣਾ ਆਪ ਮੁਕਾ ਦੇਂਦਾ ਹੈ ॥੩॥ ਕੰਚਨੁ = ਸੋਨਾ ॥੩॥
ਸੰਤਨ ਸੰਗਿ ਕਬੀਰਾ ਬਿਗਰਿਓ ॥
In the Society of the Saints, Kabeer is transformed;
(ਇਸੇ ਤਰ੍ਹਾਂ) ਕਬੀਰ ਭੀ ਸੰਤਾਂ ਦੀ ਸੰਗਤ ਵਿਚ ਰਹਿ ਕੇ ਵਿਗੜ ਗਿਆ ਹੈ।
ਸੋ ਕਬੀਰੁ ਰਾਮੈ ਹੋਇ ਨਿਬਰਿਓ ॥੪॥੫॥
that Kabeer is transformed into the Lord. ||4||5||
ਪਰ ਇਹ ਕਬੀਰ ਹੁਣ ਪ੍ਰਭੂ ਨਾਲ ਇੱਕ-ਮਿੱਕ ਹੋ ਗਿਆ ਹੈ, ਤੇ ਆਪਾ-ਭਾਵ ਮੁਕਾ ਚੁਕਿਆ ਹੈ ॥੪॥੫॥