ਗਉੜੀ ਕਬੀਰ ਜੀ ॥
Gauree, Kabeer Jee:
ਗਉੜੀ ਕਬੀਰ ਜੀ।
ਆਪੇ ਪਾਵਕੁ ਆਪੇ ਪਵਨਾ ॥
He Himself is the fire, and He Himself is the wind.
ਖਸਮ (ਪ੍ਰਭੂ) ਆਪ ਹੀ ਅੱਗ ਹੈ, ਆਪ ਹੀ ਹਵਾ ਹੈ। ਆਪੇ = ਆਪ ਹੀ। ਪਾਵਕੁ = ਅੱਗ। ਪਵਨਾ = ਹਵਾ।
ਜਾਰੈ ਖਸਮੁ ਤ ਰਾਖੈ ਕਵਨਾ ॥੧॥
When our Lord and Master wishes to burn someone, then who can save him? ||1||
ਜੇ ਉਹ ਆਪ ਹੀ (ਜੀਵ ਨੂੰ) ਸਾੜਨ ਲੱਗੇ, ਤਾਂ ਕੌਣ ਬਚਾ ਸਕਦਾ ਹੈ? ॥੧॥ ਜਾਰੈ = ਸਾੜਦਾ ਹੈ। ਤ = ਤਾਂ। ਕਵਨਾ = ਕੌਣ? ॥੧॥
ਰਾਮ ਜਪਤ ਤਨੁ ਜਰਿ ਕੀ ਨ ਜਾਇ ॥
When I chant the Lord's Name, what does it matter if my body burns?
ਪ੍ਰਭੂ ਦਾ ਸਿਮਰਨ ਕਰਦਿਆਂ (ਉਸ ਦਾ) ਸਰੀਰ ਭੀ ਭਾਵੇਂ ਸੜ ਜਾਏ (ਉਹ ਰਤਾ ਪਰਵਾਹ ਨਹੀਂ ਕਰਦਾ) ਰਾਮ ਜਪਤ = ਪ੍ਰਭੂ ਦਾ ਸਿਮਰਨ ਕਰਦਿਆਂ। ਕੀ ਨ = ਕਿਉਂ ਨ? ਭਾਵੇਂ, ਬੇਸ਼ੱਕ। ਜਰਿ ਕੀ ਨ ਜਾਇ = ਬੇਸ਼ਕ ਸੜ ਜਾਏ।
ਰਾਮ ਨਾਮ ਚਿਤੁ ਰਹਿਆ ਸਮਾਇ ॥੧॥ ਰਹਾਉ ॥
My consciousness remains absorbed in the Lord's Name. ||1||Pause||
(ਜਿਸ ਮਨੁੱਖ ਦਾ) ਮਨ ਪ੍ਰਭੂ ਦੇ ਨਾਮ ਵਿਚ ਜੁੜ ਰਿਹਾ ਹੈ ॥੧॥ ਰਹਾਉ ॥
ਕਾ ਕੋ ਜਰੈ ਕਾਹਿ ਹੋਇ ਹਾਨਿ ॥
Who is burned, and who suffers loss?
(ਕਿਉਂਕਿ ਬੰਦਗੀ ਕਰਨ ਵਾਲੇ ਨੂੰ ਇਹ ਨਿਸ਼ਚਾ ਹੁੰਦਾ ਹੈ ਕਿ) ਨਾਹ ਕਿਸੇ ਦਾ ਕੁਝ ਸੜਦਾ ਹੈ, ਤੇ ਨਾਹ ਕਿਸੇ ਦਾ ਕੋਈ ਨੁਕਸਾਨ ਹੁੰਦਾ ਹੈ; ਕਾ ਕੋ = ਕਿਸ ਦਾ ਕੁਝ? ਕਾਹਿ = ਕਿਸ ਦਾ? ਹਾਨਿ = ਹਾਨੀ, ਨੁਕਸਾਨ।
ਨਟ ਵਟ ਖੇਲੈ ਸਾਰਿਗਪਾਨਿ ॥੨॥
The Lord plays, like the juggler with his ball. ||2||
ਪ੍ਰਭੂ ਆਪ ਹੀ (ਸਭ ਥਾਈਂ) ਨਟਾਂ ਦੇ ਭੇਸਾਂ ਵਾਂਗ ਖੇਡ ਰਿਹਾ ਹੈ, (ਭਾਵ, ਕਿਤੇ ਆਪ ਹੀ ਨੁਕਸਾਨ ਕਰ ਰਿਹਾ ਹੈ, ਤੇ ਕਿਤੇ ਆਪ ਹੀ ਉਹ ਨੁਕਸਾਨ ਸਹਿ ਰਿਹਾ ਹੈ) ॥੨॥ ਵਟ = ਵਟਾਉ, ਭੇਸ। ਸਾਰਿਗਪਾਨਿ = {ਸਾਰਿਗ = ਧਨਖ। ਪਾਨਿ = ਹੱਥ। ਜਿਸ ਦੇ ਹੱਥ ਵਿਚ ਸਾਰਿਗ ਧਨਖ ਹੈ, ਜੋ ਸਭ ਜੀਵਾਂ ਨੂੰ ਮਾਰਨ ਵਾਲਾ ਭੀ ਹੈ} ਪਰਮਾਤਮਾ ॥੨॥
ਕਹੁ ਕਬੀਰ ਅਖਰ ਦੁਇ ਭਾਖਿ ॥
Says Kabeer, chant the two letters of the Lord's Name - Raa Maa.
(ਇਸ ਵਾਸਤੇ) ਕਬੀਰ ਆਖਦਾ ਹੈ- (ਤੂੰ ਤਾਂ) ਇਹ ਨਿੱਕੀ ਜਿਹੀ ਗੱਲ ਚੇਤੇ ਰੱਖ, ਭਾਖਿ = ਆਖ। ਅਖਰ ਦੁਇ = ਦੋਵੇਂ ਅੱਖਰ, ਦੋ ਹੀ ਗੱਲਾਂ, ਇਕ ਨਿੱਕੀ ਜਿਹੀ ਗੱਲ।
ਹੋਇਗਾ ਖਸਮੁ ਤ ਲੇਇਗਾ ਰਾਖਿ ॥੩॥੩੩॥
If He is your Lord and Master, He will protect you. ||3||33||
ਕਿ ਜੇ ਖ਼ਸਮ ਨੂੰ ਮਨਜ਼ੂਰ ਹੋਵੇਗਾ ਤਾਂ (ਜਿਥੇ ਕਿਤੇ ਲੋੜ ਪਏਗੀ, ਆਪ ਹੀ) ਬਚਾ ਲਏਗਾ ॥੩॥੩੩॥ ਹੋਇਗਾ ਖਸਮੁ = ਜੇ ਮਾਲਕ ਹੋਵੇਗਾ, ਜੇ ਖਸਮ ਨੂੰ ਮਨਜ਼ੂਰ ਹੋਵੇਗਾ। ਲੇਇਗਾ ਰਾਖਿ = ਬਚਾ ਲਏਗਾ ॥੩॥੩੩॥